ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਬਾਲ ਵਿਆਹ ਰੋਕੂ ਐਕਟ (2006) ਤਹਿਤ ਬਾਲ ਵਿਆਹ ਰੁਕਵਾਇਆ
April 7, 2025
-2006-

Rajni / Patiala

Repoter..Rajni

ਬਾਲ ਵਿਆਹ ਰੋਕੂ ਐਕਟ (2006) ਤਹਿਤ ਬਾਲ ਵਿਆਹ ਰੁਕਵਾਇਆ
ਪਟਿਆਲਾ, 7 ਅਪ੍ਰੈਲ:
ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਪਟਿਆਲਾ ਪਰਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਡੀ.ਪੀ.ਓ ਪਟਿਆਲਾ ਦਫ਼ਤਰ ਨੂੰ ਗੁਰੂ ਤੇਗ਼ ਬਹਾਦਰ ਕਲੋਨੀ ਵਿਖੇ ਬਾਲ ਵਿਆਹ ਹੋਣ ਸਬੰਧੀ ਗੁਪਤ ਸ਼ਿਕਾਇਤ ਪ੍ਰਾਪਤ ਹੋਈ ਸੀ। ਇਸ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਸਿਵਲ ਲਾਈਨ ਚੌਂਕੀ ਅਫ਼ਸਰ ਕਲੋਨੀ, ਪਟਿਆਲਾ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਮੌਕੇ ਤੇ ਪਹੁੰਚ ਕੇ ਪੜਤਾਲ ਕੀਤੀ ਗਈ। ਪੜਤਾਲ ਦੌਰਾਨ ਲੜਕੇ ਦੀ ਉਮਰ 21 ਸਾਲ ਤੋਂ ਘੱਟ ਪਾਈ ਗਈ।
ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਬਾਲ ਵਿਆਹ ਰੋਕੂ ਐਕਟ 2006 ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਇਸ ਐਕਟ ਸਬੰਧੀ ਸਜਾਵਾਂ ਬਾਰੇ ਦੱਸਿਆ ਗਿਆ। ਘਰ ਵਾਲਿਆਂ ਨੇ ਸਹਿਮਤੀ ਜਤਾਈ ਹੈ ਕਿ ਜਦੋਂ ਤੱਕ ਲੜਕੇ ਦੀ ਉਮਰ 21 ਸਾਲ ਨਹੀਂ ਹੁੰਦੀ ਅਸੀਂ ਆਪਣੇ ਲੜਕੇ ਦਾ ਵਿਆਹ ਨਹੀਂ ਕਰਾਂਗੇ। ਸੀ.ਡੀ.ਪੀ.ਓ. ਨੇ ਦੱਸਿਆ ਕਿ ਜੇ ਕਿਸੇ ਨੂੰ ਵੀ ਬਾਲ ਵਿਆਹ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਚਾਈਲਡ ਹੈਲਪ ਲਾਈਨ ਨੰ. 1098 ਤੇ ਕਾਲ ਕੀਤੀ ਜਾਵੇ ਜਾ ਸਬੰਧਤ ਸੀ.ਡੀ.ਪੀ.ਓ. ਦਫ਼ਤਰ ਨਾਲ ਸੰਪਰਕ ਕੀਤਾ ਜਾਵੇ। ਇਸ ਟੀਮ ਵਿੱਚ ਅੰਜੂ ਬਾਲਾ (ਸੁਪਰਵਾਈਜ਼ਰ), ਗੁਰਦਲਵੀਰ ਸਿੰਘ, ਚੌਂਕੀ ਇੰਚਾਰਜ ਜਸਵਿੰਦਰ ਸਿੰਘ, ਸੁਖਦੇਵ ਸਿੰਘ, ਲਾਭ ਸਿੰਘ ਸ਼ਾਮਿਲ ਸਨ।

Powered by Froala Editor

2006


Recommended Posts