*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ
April 7, 2025
-

S M Singh / Patiala

Repoter..S M Singh

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ
ਪਟਿਆਲਾ, 7 ਅਪ੍ਰੈਲ:
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।
ਮਨਾਹੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਚੰਡੀਗੜ੍ਹ ਅਤੇ ਹਰਿਆਣਾ ਦੇ ਨਜ਼ਦੀਕ ਹੋਣ ਕਾਰਨ ਅਤੇ ਇੱਥੇ ਇੰਡਸਟਰੀ ਹੋਣ ਕਰਕੇ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ 'ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਵਾਰਦਾਤਾਂ ਕਰਨ ਤੋਂ ਬਾਅਦ ਵਾਪਿਸ ਚਲੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਂਦਾ ਹੈ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ ਜਿਸ ਕਰਕੇ ਅਮਨ ਤੇ ਕਾਨੁੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ।

Powered by Froala Editor


Recommended Posts