ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ   
-ਵਿਧਾਇਕ ਕੋਹਲੀ, ਜੌੜਾਮਾਜਰਾ, ਨੀਨਾ ਮਿੱਤਲ, ਕੁਲਵੰਤ ਬਾਜੀਗਰ ਤੇ ਗੁਰਲਾਲ ਘਨੌਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਕੀਤੀ ਹੌਸਲਾ-ਅਫ਼ਜ਼ਾਈ
April 8, 2025
-16-40-

S M Singh / Patiala

Repoter..S M Singh

ਪਟਿਆਲਾ ਜ਼ਿਲ੍ਹੇ ਦੇ 16 ਸਕੂਲਾਂ ਵਿੱਚ ਹਲਕਾ ਵਿਧਾਇਕਾਂ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 40 ਤੋਂ ਵਧੇਰੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ
-ਵਿਧਾਇਕ ਕੋਹਲੀ, ਜੌੜਾਮਾਜਰਾ, ਨੀਨਾ ਮਿੱਤਲ, ਕੁਲਵੰਤ ਬਾਜੀਗਰ ਤੇ ਗੁਰਲਾਲ ਘਨੌਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਕੀਤੀ ਹੌਸਲਾ-ਅਫ਼ਜ਼ਾਈ
-ਵਿਦਿਆਰਥੀਆਂ ਵੱਲੋਂ ਵਿੱਦਿਅਕ  ਪ੍ਰਦਰਸ਼ਨੀਆਂ ਤੇ ਸੱਭਿਆਚਾਰਕ ਪ੍ਰੋਗਰਾਮ ਨੇ ਯਾਦਗਾਰੀ ਬਣਾਏ ਪਲ
ਪਟਿਆਲਾ, 7 ਅਪ੍ਰੈਲ:
 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ, ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ 16 ਸਕੂਲਾਂ ਵਿੱਚ 40 ਤੋਂਂ ਵਧੇਰੇ ਵਿਕਾਸ  ਕਾਰਜ ਜਿਨ੍ਹਾਂ ਲੈਬਜ਼, ਮਾਡਰਨ ਕਲਾਸ ਰੂਮ, ਲਾਇਬਰੇਰੀ ਚਾਰਦੀਵਾਰੀ, ਬਾਥਰੂਮ ਆਦਿ  ਸੰਪੂਰਨਤਾ ਪ੍ਰੋਗਰਾਮ ਕਰਵਾਏ ਗਏ।
ਇਸ ਦੌਰਾਨ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਰਾਜਪੁਰਾ ਤੋਂ ਨੀਨਾ ਮਿੱਤਲ, ਸ਼ੁਤਰਾਣਾ ਤੋਂ ਕੁਲਵੰਤ ਸਿੰਘ ਬਾਜੀਗਰ, ਘਨੌਰ ਤੋਂ ਗੁਰਲਾਲ ਘਨੌਰ ਸਮੇਤ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸੁਪਤਨੀ ਸਿਮਰਜੀਤ ਕੌਰ ਤੇ ਪੁੱਤਰ ਹਰਜਸ਼ਨ ਪਠਾਣਮਾਜਰਾ ਨੇ ਸਕੂਲਾਂ ਵਿਖੇ ਭਾਗ ਲਿਆ। ਉਨ੍ਹਾਂ ਨੇ ਸਕੂਲਾਂ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੇ ਸੰਪੂਰਨ ਹੋਣ ਉਤੇ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ।ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਬਦਲਾਅ ਆਉਣ ਨਾਲ ਪੰਜਾਬ ਬਦਲ ਰਿਹਾ ਹੈ। 
ਇਸ ਦੌਰਾਨ ਵਿਦਿਆਰਥੀਆਂ ਨੇ ਵਿਦਿਅਕ ਪ੍ਰਦਰਸ਼ਨੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਹੋਰ ਗਤੀਵਿਧੀਆਂ ਪੇਸ਼ ਕਰਦਿਆਂ ਮਾਪਿਆਂ ਅਤੇ ਪਤਵੰਤੇ ਸੱਜਣਾਂ ਨੂੰ ਪ੍ਰਭਾਵਿਤ ਕੀਤਾ।ਇਸ ਤਰ੍ਹਾਂ ਅੱਜ ਦੇ ਇਹ ਪ੍ਰੋਗਰਾਮ ਸਿੱਖਿਆ ਖੇਤਰ ਵਿੱਚ ਚੱਲ ਰਹੀ ਤਬਦੀਲੀ ਅਤੇ ਸਰਕਾਰੀ ਸਕੂਲਾਂ ਦੀ ਵਿਕਾਸ ਯਾਤਰਾ ਦੀ ਜਿਉਂਦੀ ਜਾਗਦੀ ਉਦਾਹਰਨ ਸਾਬਤ ਹੋਏ।
ਇਸ ਮੌਕੇ ਵਿਧਾਇਕ ਹਲਕਾ ਪਟਿਆਲਾ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਇਨਜ ਪਟਿਆਲਾ, ਵਿਧਾਇਕ ਹਲਕਾ ਰਾਜਪੁਰਾ ਨੀਨਾ ਮਿੱਤਲ ਨੇ ਸਰਕਾਰੀ ਕੰਨਿਆ ਸਕੂਲ ਰਾਜਪੁਰਾ ਟਾਊਨ ਅਤੇ ਕਾਲਕਾ ਰੋਡ ਰਾਜਪੁਰਾ, ਵਿਧਾਇਕ ਹਲਕਾ ਘਨੌਰ ਗੁਰਲਾਲ ਸਿੰਘ ਘਨੌਰ ਨੇ ਸਰਕਾਰੀ ਹਾਈ ਸਕੂਲ ਨਰੜੂ, ਵਿਧਾਇਕ ਹਲਕਾ ਸਮਾਣਾ ਚੇਤਨ ਸਿੰਘ ਜੌੜਾਮਾਜਰਾ ਨੇ ਸਰਕਾਰੀ ਕੰਨਿਆ ਸਕੂਲ ਸਮਾਣਾ, ਸਰਕਾਰੀ ਸਕੂਲ ਲੜਕੇ ਤੇ ਪ੍ਰਾਇਮਰੀ ਸਕੂਲ ਮਲਕਾਣਾ ਪੱਤੀ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।
ਜਦੋਂ‌ਕਿ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਨੁਮਾਇੰਦਿਆਂ ਨੇ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਘੜਾਮ ਦੇ ਨਾਲ-ਨਾਲ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ ਜੱਟਾਂ ਵਿਖੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਬਹਿਰ ਜੱਛ, ਸਰਕਾਰੀ ਪ੍ਰਾਇਮਰੀ ਸਕੂਲ ਸਾਗਰਾ, ਗੁਰੂ ਨਾਨਕਪੁਰਾ ਅਤੇ ਮਤੌਲੀ ਵਿਖੇ ਉਦਘਾਟਨ ਸਮਾਗਮਾਂ ਵਿੱਚ ਸ਼ਿਰਕਤ ਕੀਤੀ।
ਜਿਕਰਯੋਗ ਹੈ ਕਿ ਇਹਨਾਂ ਉਦਘਾਟਨ ਸਮਾਰੋਹਾਂ ਵਿੱਚ ਵੱਖ-ਵੱਖ ਵਿਧਾਇਕਾਂ ਨੇ ਸਾਲਾਨਾ ਇਮਤਿਹਾਨਾਂ ਵਿੱਚ ਅੱਵਲ ਰਹਿਣ ਵਾਲੇ, ਸਹਿ ਅਕਾਦਮਿਕ ਕਿਰਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਤੇ ਬਿਜਨਸ ਬਲਾਸਟਰ ਸਕੀਮਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਵੀ ਕੀਤੀ।
ਇਹਨਾਂ ਸਮਾਗਮਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ ਸ਼ਾਲੂ ਮਹਿਰਾ, ਡਾ: ਰਵਿੰਦਰਪਾਲ ਸ਼ਰਮਾ ਡਿਪਟੀ ਡੀਈਓ, ਮਨਵਿੰਦਰ ਕੌਰ ਭੁੱਲਰ ਡਿਪਟੀ ਡੀਈਓ, ਬਲਾਕ ਨੋਡਲ ਅਫ਼ਸਰਾਂ, ਹਲਕਾ ਸਿੱਖਿਆ ਕੋਆਰਡੀਨੇਟਰਾਂ, ਵਿਭਾਗ ਦੇ ਮੀਡੀਆ ਕੋਆਰਡੀਨੇਟਰਾਂ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਚੇਅਰਪਰਸਨਾਂ, ਮੈਂਬਰਾਂ, ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੇ ਪ੍ਰਧਾਨਾਂ ਅਤੇ ਮੇਅਰ ਸਾਹਿਬਾਨਾਂ, ਮਿਊਂਸੀਪਲ ਕੌਂਸਲਰਾਂ, ਸਰਪੰਚਾਂ, ਪੰਚਾਂ, ਪਤਵੰਤੇ ਸੱਜਣਾਂ, ਮਾਪਿਆਂ ਅਤੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਦਰਜ ਕਰਵਾਈ।

Powered by Froala Editor

16 40


Recommended Posts