20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
ਜਾਬ ਦੇ ਰਾਜਪਾਲ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਕੀਤੀ ਜਾ ਰਹੀ ਪੈਦਲ ਯਾਤਰਾ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ : ਪ੍ਰੋ. ਬਡੂੰਗਰ
April 9, 2025
-

Rajni / Patiala

Repoter..Rajni

ਜਾਬ ਦੇ ਰਾਜਪਾਲ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਕੀਤੀ ਜਾ ਰਹੀ ਪੈਦਲ ਯਾਤਰਾ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ : ਪ੍ਰੋ. ਬਡੂੰਗਰ  

ਪਟਿਆਲਾ, 8 ਅਪ੍ਰੈਲ ()
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਦੌਰਾਨ ਬਾਰਡਰ ਖੇਤਰ ਵਿੱਚ ਕੀਤੀ ਜਾ ਰਹੀ ਪੈਦਲ ਯਾਤਰਾ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ।
ਪ੍ਰੋਫੈਸਰ ਬਡੁੰਗਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕੁਟਾਰੀਆ ਦੀ ਇਸ ਗੱਲੋਂ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਵਾਸਤੇ ਗਰਮੀ ਦੇ ਬਾਵਜੂਦ ਵੀ ਪੈਦਲ ਯਾਤਰਾ ਕਰਕੇ ਮਾਨਵਤਾ ਦੇ ਭਲੇ ਦੇ ਕਾਰਜ ਵਿੱਚ ਅਹਿਮ ਰੋਲ ਅਦਾ ਕਰ ਰਹੇ ਹਨ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ੇ ਦੀ ਬਿਮਾਰੀ ਇੱਕ ਵੱਡੀ ਵੰਗਾਰ ਤੇ ਚੈਲੇੰਜ ਸਾਬਤ ਹੋ ਰਹੀ ਹੈ, 
ਪੰਜਾਬੀਆਂ ਨੂੰ ਆਪਣੇ ਭਵਿੱਖ ਖੁਸ਼ਹਾਲ ਬਣਾਉਣ ਵਾਸਤੇ ਨਸ਼ਿਆਂ ਦੇ ਖਾਤਮੇ ਬਾਕੀਆਂ ਨੂੰ ਵੀ ਜਾਨਣਾ ਪਵੇਗਾ ਕਿ ਨਸ਼ਿਆਂ ਖਿਲਾਫ਼ ਵੱਡੇ ਪੱਧਰ ਤੇ ਇੱਕ ਲੋਕ ਲਹਿਰ ਖੜੀ ਕਰਨ ਕੀਤੀ ਜਾਵੇ । ਉਹਨਾਂ ਕਿਹਾ ਕਿ ਅੱਜ ਨਸ਼ਾ ਲੋਕਾਂ ਨੂੰ ਘੁਣ ਵਾਂਗ ਖਾਂਦਾ ਜਾ ਰਿਹਾ ਹੈ ਜੋ ਪੰਜਾਬ ਦੀ ਨੌਜਵਾਨੀ ਨੂੰ ਤਬਾਹ ਕਰ ਰਿਹਾ ਹੈ ਇਸੇ ਲਈ ਸਭ ਨੂੰ ਰਲ ਮਿਲ ਕੇ ਇਸ ਬਿਮਾਰੀ ਖਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸੁਨਹਿਰੀ ਪੰਜਾਬ ਦੀ ਸਿਰਜਨਾ ਕੀਤੀ ਜਾ ਸਕੇ ।


Powered by Froala Editor


Recommended Posts