ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
-ਆਉਣ ਵਾਲੇ ਨਵਰਾਤਰਿਆਂ ਲਈ ਅਗੇਤੇ ਪ੍ਰਬੰਧ ਪੁਖ਼ਤਾ ਕੀਤੇ ਜਾਣ ਦੀ ਮੰਗ ਵੀ ਉਠਾਈ ਤਾਂਕਿ ਸ਼ਰਧਾਲੂਆਂ ਨੂੰ ਸੁਵਿਧਾ ਰਹੇ
April 10, 2025
-

Rajni / Patiala

Repoter..Rajni

ਸ੍ਰੀ ਰਾਮ ਚੈਰੀਟੇਬਲ ਅਤੇ ਫੈਲਫੇਅਰ ਸੁਸਾਇਟੀ ਨੇ ਕਾਲੀ ਦੇਵੀ ਮੰਦਿਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਨਵਰਾਤਰਿਆਂ ਮੌਕੇ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ
-ਆਉਣ ਵਾਲੇ ਨਵਰਾਤਰਿਆਂ ਲਈ ਅਗੇਤੇ ਪ੍ਰਬੰਧ ਪੁਖ਼ਤਾ ਕੀਤੇ ਜਾਣ ਦੀ ਮੰਗ ਵੀ ਉਠਾਈ ਤਾਂਕਿ ਸ਼ਰਧਾਲੂਆਂ ਨੂੰ ਸੁਵਿਧਾ ਰਹੇ
-ਭੂਤਨਾਥ ਮੰਦਿਰ ਲਈ ਪਾਸ ਕੀਤੀ ਸੜਕ ਦਾ ਨਿਰਮਾਣ ਜਲਦ ਕਰਨ ਦੀ ਮੰਗ ਕੀਤੀ 
ਪਟਿਆਲਾ, 9 ਅਪ੍ਰੈਲ (    ): ਸ੍ਰੀ ਰਾਮ ਚੈਰੀਟੇਬਲ ਅਤੇ ਫੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਰਿੰਦਰ ਖੰਨਾ ਨੇ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੰਪੰਨ ਹੋਏ ਚੇਤ ਦੇ ਨਵਰਾਤਰਿਆਂ ਮੌਕੇ ਧਰਮ ਅਰਥ ਬੋਰਡ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਦੇ ਨਾਲ ਦੇਵ ਰਾਜ ਅਗਰਵਾਲ, ਰਮਨ ਸ਼ਰਮਾ ਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।
    ਵਰਿੰਦਰ ਖੰਨਾ ਨੇ ਕਿਹਾ ਕਿ ਇਸ ਵਾਰ ਅਸ਼ਟਮੀ ਤੇ ਸ੍ਰੀ ਰਾਮ ਨੌਮੀ ਦੇ ਤਿਉਹਾਰ ਸ਼ਨੀਵਾਰ ਤੇ ਐਤਵਾਰ ਨੂੰ ਆਉਣ ਕਰਕੇ ਮੰਦਿਰ ਵਿਖੇ ਸ਼ਰਧਾਲੂਆਂ ਦਾ ਉਮੀਦ ਤੋਂ ਜਿਆਦਾ ਇਕੱਠ ਹੋ ਗਿਆ ਸੀ, ਜਿਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧ ਵੀ ਛੋਟੇ ਪੈ ਗਏ ਸਨ, ਇਸ ਲਈ ਉਹ ਮੰਗ ਕਰਦੇ ਹਨ, ਕਿ ਆਉਣ ਵਾਲੇ ਨਵਰਾਤਿਰਆਂ ਤੋਂ ਪਹਿਲਾਂ ਹੀ ਅਜਿਹੇ ਪੁਖਤਾ ਪ੍ਰਬੰਧ ਕੀਤੇ ਜਾਣ ਕਿ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਨਾ ਆਵੇ।
    ਸ੍ਰੀ ਰਾਮ ਚੈਰੀਟੇਬਲ ਅਤੇ ਫੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਨੇ ਵਿਧਾਇਕ ਅਜੀਤਪਾਲ‌ ਸਿੰਘ ਕੋਹਲੀ ਅਤੇ ਡਿਪਟੀ ਕਮਿਸ਼ਨਰ ਦੇ ਯਤਨਾਂ ਸਦਕਾ ਭੂਤ ਨਾਥ ਮੰਦਿਰ ਨੂੰ ਜਾਣ ਵਾਲੀ ਸੜਕ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ, ਇਸ ਲਈ ਉਹ ਮੰਗ ਕਰਦੇ ਹਨ, ਕਿ ਸਾਵਨ ਆਉਣ ਤੋਂ ਪਹਿਲਾਂ-ਪਹਿਲਾਂ ਇਹ ਸੜਕ ਮੁਕੰਮਲ ਕੀਤੀ ਜਾਵੇ ਤਾਂ ਕਿ ਸ਼ਰਧਾਲੂਆਂ ਨੂੰ ਸੁਵਿਧਾ ਹੋ ਜਾਵੇ। 
    ਵਰਿੰਦਰ ਖੰਨਾ ਨੇ ਸ੍ਰੀ ਕਾਲੀ ਦੇਵੀ ਮੰਦਿਰ ਦੇ ਸਾਹਮਣੇ ਪਾਣੀ ਦੀ ਨਿਕਾਸੀ ਦਾ ਉਚਿਤ ਪ੍ਰਬੰਧ ਕਰਨ ਦੀ ਮੰਗ ਵੀ ਉਠਾਈ ਅਤੇ ਦੱਸਿਆ ਕਿ ਉਨ੍ਹਾਂ ਨੇ ਮਾਲ ਰੋਡ ਉਪਰ ਪਾਣੀ ਖੜ੍ਹਨ ਦਾ ਮਾਮਲਾ ਉਠਾਇਆ ਸੀ, ਜਿਸ ਬਾਬਤ ਨੈਸ਼ਨਲ ਹਾਈਵੇ ਉਪ ਮੰਡਲ ਸਰਹਿੰਦ ਐਡ ਪਟਿਆਲਾ ਤੋਂ ਉਨ੍ਹਾਂ ਨੂੰ ਪੱਤਰ ਮਿਲਿਆ ਹੈਕਿ ਮੰਦਿਰ ਦੇ ਸਾਹਮਣੇ ਪਾਣੀ ਖੜ੍ਹਨ ਦੀ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਡਿਪਟੀ ਕਮਿਸ਼ਨਰ ਦੇ ਧੰਨਵਾਦੀ ਹਨ, ਜੋ ਕਿ ਮੰਦਿਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਲਈ ਉਨ੍ਹਾਂ ਵੱਲੋਂ ਦਿੱਤੇ ਜਾਂਦੇ ਸੁਝਾਉ ਉਪਰ ਤੁਰੰਤ ਅਮਲ ਕਰਦੇ ਹਨ। 




Powered by Froala Editor


Recommended Posts