ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
-ਵਿਸਾਖੀ 2025 ਦੇ ਪਵਿੱਤਰ ਦਿਹਾੜੇ ‘ ਤੇ ਦਿੱਤੀ ਸਮੂਹ ਸੰਗਤ ਨੂੰ ਵਧਾਈ
April 10, 2025
-

S M Singh / Patiala

Repoter..S M Singh

ਆਪਣੇ ਇਤਿਹਾਸ ਨੂੰ ਯਾਦ ਰੱਖਣ ਵਾਲੀਆਂ ਕੌਮਾਂ ਹਮੇਸ਼ਾ ਚੜ੍ਹਦੀਕਲਾ ਵਿੱਚ ਰਹਿੰਦੀਆਂ ਹਨ- ਹਰਪਾਲ ਸਿੰਘ ਚੀਮਾ

-ਵਿਸਾਖੀ 2025 ਦੇ ਪਵਿੱਤਰ ਦਿਹਾੜੇ ‘ ਤੇ ਦਿੱਤੀ ਸਮੂਹ ਸੰਗਤ ਨੂੰ ਵਧਾਈ

-ਸ਼ੇਰੇ ਪੰਜਾਬ ਮਾਰਕੀਟ ‘ਚ ਗਤਕਾ ਪ੍ਰਦਰਸ਼ਨੀ ਤੇ ਲਾਈਟ ਐਂਡ ਸ਼ੋਅ ਮੌਕੇ ਕੀਤੀ ਸ਼ਿਰਕਤ 

ਪਟਿਆਲਾ 9 ਅਪ੍ਰੈਲ:

                   ਪੰਜਾਬ ਦੇ ਵਿੱਤ ਮੰਤਰੀ ਸ੍ਰ: ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੱਤਕਾ ਪੰਜਾਬ ਦੀ ਪੁਰਾਤਨ ਤੇ ਜੰਗ ਜੂ ਖੇਡ ਹੈ ਅਤੇ ਸਿੱਖ ਗੁਰੂਆਂ ਵਲੋਂ ਇਸ ਨੂੰ ਵਿਸੇਸ਼ ਤੌਰ ‘ਤੇ ਪ੍ਰਫੁੱਲਤ ਕੀਤਾ ਗਿਆ । ਊਹ ਵਿਸਾਖੀ 2025 ਦੇ ਪਵਿੱਤਰ ਦਿਹਾੜੇ ‘ਤੇ ਸ਼ੇਰੇ ਪੰਜਾਬ ਮਾਰਕਿਟ ਪਟਿਆਲਾ ਵਿਖੇ ਖਾਲਸਾ ਅਕਾਲ ਪੁਰਖ ਕੀ ਫੌਜ ਸੇਵਾ ਸੁਸਾਇਟੀ ਪਟਿਆਲਾ ਵਲੋਂ ਕਰਵਾਏ ਸਮਾਗਮ ਵਿੱਚ ਗਤਕਾ ਪ੍ਰਦਰਸ਼ਨੀ ਅਤੇ ਲਾਈਟ ਸਾਂਊਡ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਆਏ ਹੋਏ ਸਨ । ਉਹਨਾਂ ਸਮੂਹ ਸੰਗਤ ਨੂੰ ਵਿਸਾਖੀ ਦੀ ਵਧਾਈ ਦਿੱਤੀ ।

                 ਵਿੱਤ ਮੰਤਰੀ ਸ੍ਰ: ਹਰਪਾਲ ਸਿੰਘ ਚੀਮਾ ਨੇ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕੀਤਾ ਕਿ ਉਹਨਾਂ ਧਰਮ ਦੀ ਪੁਰਾਤਨ ਖੇਡ ਗਤਕਾ ਨਾਲ ਸੰਗਤ ਨੂੰ ਰੁ-ਬ-ਰੂ ਕਰਵਾਇਆ । ਉਹਨਾ ਕਿਹਾ ਕਿ ਪਟਿਆਲਾ ਦਾ ਇਤਿਹਾਸ ਬਹੁਤ ਪੁਰਾਣਾ ਹੈ । ਉਹਨਾਂ ਪੂਰੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਹੜੀਆਂ ਕੌਮਾਂ ਇਤਿਹਾਸ ਨੂੰ ਯਾਦ ਰੱਖਦੀਆਂ ਹਨ ਉਹ ਕੌਮਾਂ ਹਮੇਸ਼ਾ ਚੜਦੀਕਲਾ ਵਿੱਚ ਰਹਿੰਦੀਆਂ ਹਨ ।

                   ਸ੍ਰ: ਹਰਪਾਲ ਸਿੰਘ ਚੀਮਾ ਨੇ ਸੁਸਾਇਟੀ ਵੱਲੋਂ ਕਰਵਾਏ ਗਏ ਲਾਈਟ ਐਂਡ ਸਾਂਊਂਡ ਸ਼ੋਅ ਅਤੇ ਧਰਮ ਹੇਤ ਸਾਕਾ ਜਿਨਿ ਕੀਆ ਸੀਸੁ ਦੀਆ ਪਰ ਸਿਰਰੁ ਨਾ ਦੀਆ ਇਕ ਵਿਸ਼ੇਸ਼ ਨਾਟਕ ਦੀ ਸ਼ਲਾਘਾ ਕੀਤੀ । ਉਹਨਾਂ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ ਕੋਹਲੀ ਪਰਿਵਾਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ,ਪਦਮਸ੍ਰੀ ਜਗਜੀਤ ਸਿੰਘ ਦਰਦੀ ਅਤੇ ਸਮੂਹ ਐਮ.ਸੀ. ਸਾਹਿਬਾਨਾਂ ਦਾ ਧੰਨਵਾਦ ਵੀ ਕੀਤਾ ।

                   ਇਸ ਮੌਕੇ ਬਲਦੀਪ ਸਿੰਘ, ਸ੍ਰ: ਭੁਪਿੰਦਰ ਸਿੰਘ ਐਡਵੋਕੇਟ ਹਰਵਿੰਦਰ ਪਾਲ ਸਿੰਘ ਵਿੰਟੀ ਵਰਿੰਦਰ ਸਿੰਘ , ਅਮਰਿੰਦਰ ਸਿੰਘ, ਬਿੱਟੂ ਅਤੇ ਮਨਦੀਪ ਸਿੰਘ ਹਾਜਰ ਸਨ । 

Powered by Froala Editor


Recommended Posts