ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ
April 10, 2025
-

Rajni / Patiala

Repoter..Rajni

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

ਪਟਿਆਲਾ, 9 ਅਪ੍ਰੈਲ:

  ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਭਲਾਈ ਦੇ ਕੰਮ ਨੂੰ ਮੁੱਖ ਰੱਖਦੇ ਹੋਏ ਵੱਡਾ ਕਦਮ ਚੁੱਕਦਿਆਂ ਪੰਜਾਬ ਵਿੱਚ ਪਾਲਤੂ ਜਾਨਵਰਾਂ ਅਤੇ ਪੈਟ ਸ਼ਾਪਸ ਰਾਹੀਂ ਕੁੱਤਿਆਂ ਦੀ ਬ੍ਰੀਡਿੰਗ ਅਤੇ ਮਾਰਕੀਟਿੰਗ ਨੂੰ ਨਿਯੰਤਰਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪ੍ਰਮੁੱਖ ਸਕੱਤਰ, ਸ੍ਰੀ ਰਾਹੁਲ ਭੰਡਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾਕਟਰ ਗੁਰਸ਼ਰਨਜੀਤ ਸਿੰਘ ਬੇਦੀ ਵੱਲੋਂ ਪੰਜਾਬ ਦੇ ਡਾਗ ਬ੍ਰੀਡਿੰਗ ਅਤੇ ਪੈਟ ਸ਼ਾਪਸ ਦੇ ਕਾਰੋਬਾਰ ਵਿੱਚ ਲੱਗੇ ਹੋਏ ਕਾਰੋਬਾਰੀਆਂ ਨੂੰ ਡੋਗ ਬਰੀਡਿੰਗ ਰੂਲਜ਼ 2017 ਅਤੇ ਪੈਟ ਸ਼ਾਪਸ ਰੂਲਜ਼ 2018 ਦੀ ਪਾਲਣਾ ਕਰਵਾਉਣ ਲਈ ਪਸ਼ੂ ਭਲਾਈ ਬੋਰਡ ਪੰਜਾਬ ਨਾਲ ਰਜਿਸਟ੍ਰੇਸ਼ਨ ਕਰਾਉਣ ਬਾਰੇ ਅਪੀਲ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਡਾਇਰੈਕਟਰ ਪਟਿਆਲਾ, ਡਾਕਟਰ ਗੁਰਦਰਸ਼ਨ ਸਿੰਘ ਨੇ ਕੀਤਾ ਅਤੇ ਉਨ੍ਹਾਂ ਵੱਲੋਂ ਸਮੂਹ ਜ਼ਿਲ੍ਹਾ ਪਟਿਆਲਾ ਦੇ ਪੈੱਟ ਸ਼ਾਪਸ ਅਤੇ ਡਾਗ ਬਰੀਡਰਜ਼ ਨੂੰ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੰਨਾ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਇਹ ਰਜਿਸਟ੍ਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਦੇ ਵੱਲੋਂ ਵੱਖ-ਵੱਖ ਹਦਾਇਤਾਂ ਅਤੇ ਨਿਯਮਾਂ ਅਧੀਨ ਹੋਵੇਗੀ।

ਇਨ੍ਹਾਂ ਪੈੱਟ ਸ਼ਾਪਸ ਅਤੇ ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਇੱਕ ਕਮੇਟੀ ਦਾ ਗਠਨ ਜ਼ਿਲ੍ਹਾ ਪੱਧਰ ਅਤੇ ਤਹਿਸੀਲ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ । ਜਿਸ ਦੇ ਨੁਮਾਇੰਦੇ ਪਸ਼ੂ ਪਾਲਣ ਵਿਭਾਗ, ਵਣ ਅਤੇ ਜੰਗਲਾਤ ਵਿਭਾਗ, ਸਥਾਨਿਕ ਸਰਕਾਰ ਵਿਭਾਗ, ਪੁਲਿਸ ਵਿਭਾਗ ਅਤੇ ਐਸ.ਪੀ.ਸੀ.ਏ ਹੋਣਗੇ । ਇਸ ਕਮੇਟੀ ਦੇ ਸਹਿਯੋਗ ਨਾਲ ਹੀ ਸਾਰਾ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ । ਪਸ਼ੂ ਭਲਾਈ ਬੋਰਡ ਪੰਜਾਬ ਦੀਆ ਹਿਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ ਅਤੇ ਬਿਨਾਂ ਰਜਿਸਟ੍ਰੇਸ਼ਨ ਦੇ ਕੋਈ ਵੀ ਵਿਅਕਤੀ ਬਰੀਡਿੰਗ ਅਤੇ ਪੈਟ ਸ਼ਾਪਸ ਦਾ ਕੰਮ ਜਿਸ ਰਾਹੀਂ ਪੈਟਸ ਦੀ ਵੇਚ ਖ਼ਰੀਦ ਕੀਤੀ ਜਾਂਦੀ ਹੈ ਅਜਿਹਾ ਕਾਰੋਬਾਰ ਨਹੀਂ ਕਰ ਸਕੇਗਾ । ਇਸ ਲਈ ਜ਼ਿਲ੍ਹਾ ਪਟਿਆਲਾ ਦੇ ਸਾਰੇ ਪੈੱਟ ਸ਼ਾਪਸ ਅਤੇ ਡਾਗ ਬਰੀਡਰਜ਼ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਾਰੇ ਪਸ਼ੂ ਭਲਾਈ ਬੋਰਡ ਨਾਲ ਰਜਿਸਟ੍ਰੇਸ਼ਨ ਕਰਵਾਉਣ ਲਈ ਤੁਰੰਤ ਆਪਣੇ ਨਜ਼ਦੀਕੀ ਸਿਵਲ ਵੈਟਰਨਰੀ ਹਸਪਤਾਲ ਨਾਲ ਸੰਪਰਕ ਕੀਤਾ ਜਾਵੇ ।

Powered by Froala Editor


Recommended Posts