ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ
April 10, 2025
-

S M Singh / Patiala

Repoter..S M Singh

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 10 ਅਪ੍ਰੈਲ:

ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਲਾਵਾਰਸ ਗਊਆਂ ਕਾਰਨ ਰਾਤ ਸਮੇਂ ਸੜਕ 'ਤੇ ਕਈ ਵਾਰ ਐਕਸੀਡੈਂਟ ਹੋ ਜਾਂਦੇ ਹਨ। ਇਸ ਕਾਰਨ ਆਮ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਵੀ ਹੁੰਦਾ ਹੈ। ਐਕਸੀਡੈਂਟ ਕਾਰਨ ਗਊ ਵੰਸ਼ ਸਬੰਧੀ ਕਈ ਵਾਰ ਲੋਕਾਂ ਵੱਲੋਂ ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਇਹਨਾਂ ਨੂੰ ਕਿਸੇ ਸ਼ਰਾਰਤੀ ਅਨਸਰਾਂ ਨੇ ਮਾਰ ਕੇ ਸੁੱਟ ਦਿੱਤਾ ਹੈ ਜਿਸ ਨਾਲ ਸਮਾਜ ਦੇ ਵੱਡੇ ਵਰਗ ਵਿੱਚ ਬੇਚੈਨੀ ਫੈਲਦੀ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿਨ੍ਹਾਂ ਲੋਕਾਂ ਕੋਲ ਗਊ ਵੰਸ਼ ਰੱਖਿਆ ਹੋਇਆ ਹੈ, ਉਹ ਉਹਨਾਂ ਨੂੰ ਰਜਿਸਟਰਡ ਜ਼ਰੂਰ ਕਰਵਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਊ ਵੰਸ਼ ਨੂੰ ਲੈ ਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਸਬੰਧੀ ਉਪਰਾਲੇ ਕੀਤੇ ਜਾ ਸਕਣ। ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

Powered by Froala Editor


Recommended Posts