NOW
ਪਟਿਆਲਾ ਵਿਖੇ ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਕੀਤੀ ਜਨ ਸੁਣਵਾਈ ਨਾਲ ਕਈ ਮਾਮਲਿਆਂ ‘ਚ ਹੋਈ ਤੇਜ਼ੀ ਨਾਲ ਕਾਰਵਾਈ    ਪੰਜਾਬ ਨੂੰ ਰੇਲਵੇ ਵੱਲੋਂ ਵੱਡੀ ਸੌਗਾਤ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੀਤਾ ਵੱਡਾ ਐਲਾਨ    ਨੰਗਲ 'ਚ ਪੁਲਿਸ ਦੀ ਤਸਕਰਾਂ ਨਾਲ ਮੁੱਠਭੇੜ, ਇੱਕ ਦੋਸ਼ੀ ਗੋਲੀ ਲੱਗਣ ਨਾਲ ਜ਼ਖ਼ਮੀ; ਭਾਰੀ ਮਾਤਰਾ 'ਚ ਨਸ਼ਾ ਕਬਜ਼ੇ 'ਚ    19, 20 ਅਤੇ 21 ਜੂਨ ਲਈ ਅਲਰਟ ਜਾਰੀ, ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਨੇਰੀਆਂ ਤੇ ਤੂਫ਼ਾਨੀ ਹਵਾਵਾਂ    ਵੀਡੀਓ ਵਿਵਾਦ ’ਤੇ ‘ਆਪ’ ਦਾ ਵੱਡਾ ਦਾਅਵਾ, ਦੋ ਲੈਬ ਰਿਪੋਰਟਾਂ ਪੇਸ਼ ਕਰ ਕਿਹਾ—ਵੀਡੀਓ ਵਿੱਚ ਭਗਵੰਤ ਮਾਨ ਨਹੀਂ    ਯੁੱਧ ਨਸ਼ਿਆਂ ਵਿਰੁੱਧ-- *ਭਵਾਨੀਗੜ੍ਹ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ 06 ਕੇਸ ਦਰਜ; 12 ਮੁਲਜ਼ਮ ਗ੍ਰਿਫਤਾਰ    ਪਟਿਆਲਾ 'ਚ ਗੰਦੇ ਪਾਣੀ ਕਾਰਨ ਪੀਲੀਆ ਦਾ ਪ੍ਰਕੋਪ, ਡੋਗਰਾ ਮੁਹੱਲੇ ਤੋਂ ਬਾਅਦ ਟੋਪਖਾਨਾ ਮੁਹੱਲੇ ਦੇ ਵਸਨੀਕਾਂ ਨੇ ਵੀ ਕੀਤੀ ਸ਼ਿਕਾਇਤ    ਸ਼ੇਅਰ ਬਾਜ਼ਾਰ 'ਚ ਤੇਜ਼ੀ ਦਾ ਸਿਲਸਿਲਾ ਜਾਰੀ, ਨਿਵੇਸ਼ਕਾਂ ਨੇ ਕਮਾਏ ਕਰੋੜਾਂ    ਰੋਸ ਪ੍ਰਦਰਸ਼ਨ: ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਤਨਖਾਹ ਲਈ ਹੋਏ ਮਜਬੂਰ, ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾ    ਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ‘ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ-ਧਮੋਲੀ   
-ਸੂਬੇ ਦੀ ਮੰਡੀਆਂ 'ਚ 136 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ : ਹਰਚੰਦ ਸਿੰਘ ਬਰਸਟ
April 11, 2025
-

S M Singh / Patiala

Repoter..S M Singh

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਨਵੀਂ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

-ਸੂਬੇ ਦੀ ਮੰਡੀਆਂ 'ਚ 136 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ : ਹਰਚੰਦ ਸਿੰਘ ਬਰਸਟ

-ਕਿਹਾ, ਮੰਡੀਆਂ 'ਚ ਸਫ਼ਾਈ, ਪੀਣ ਵਾਲੇ ਪਾਣੀ, ਬੈਠਣ ਸਮੇਤ ਕਣਕ ਦੀ ਨਿਰਵਿਘਨ ਖ਼ਰੀਦ ਲਈ ਪੁਖ਼ਤਾ ਪ੍ਰਬੰਧ

-ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਹਰਚੰਦ ਸਿੰਘ ਬਰਸਟ

ਪਟਿਆਲਾ, 11 ਅਪ੍ਰੈਲ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਵੀ ਮੌਜੂਦ ਸਨ।
ਮੰਡੀ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਫ਼ਸਲ ਦਾ ਇੱਕ ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਖ਼ਰੀਦ ਕੀਤੀ ਕਣਕ ਦੀ ਨਾਲੋਂ ਨਾਲ ਅਦਾਇਗੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ ਤੇ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ 'ਚ 136 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਇਸ ਲਈ ਬੰਪਰ ਫ਼ਸਲ ਦੇ ਮੱਦੇਨਜ਼ਰ ਸੂਬੇ 'ਚ 1864 ਪੱਕੀ ਮੰਡੀਆਂ ਤੇ ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ ਜਿਥੇ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਹਨ।
ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ 109 ਮੰਡੀਆਂ ਵਿਚੋਂ ਹੁਣ ਤੱਕ 28 ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਈ ਹੈ ਤੇ 10 ਅਪ੍ਰੈਲ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 3578 ਮੀਟਰਿਕ ਟਨ ਕਣਕ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਕਰੀਬ ਸਾਢੇ 9 ਲੱਖ ਮੀਟਰਿਕ ਟਨ ਕਣਕ ਆਉਣ ਦੀ ਉਮੀਦ ਹੈ।
ਇਸ ਮੌਕੇ ਪ੍ਰਧਾਨ ਸਤਵਿੰਦਰ ਸਿੰਘ ਸੈਣੀ, ਨਰੇਸ਼ ਕੁਮਾਰ, ਪਰਗਟ ਸਿੰਘ, ਖਰਦਮਨ ਰਾਏ, ਹਰਦੇਵ ਸਿੰਘ, ਸਕੱਤਰ ਅਸ਼ਵਨੀ ਕੁਮਾਰ ਮਹਿਤਾ ਸਮੇਤ ਵੱਡੀ ਗਿਣਤੀ ਕਿਸਾਨ ਅਤੇ ਆੜ੍ਹਤੀਏ ਮੌਜੂਦ ਸਨ।

ਫੋਟੋ ਕੈਪਸ਼ਨ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਪਟਿਆਲਾ ਦੀ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਦੇ ਹੋਏ।

Powered by Froala Editor


Recommended Posts