ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਯਾਤਰੀਆਂ ਨਾਲ ਭਰੀ ਬੱਸ ਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ, ਲੋਕ ਜ਼ਖ਼ਮੀ
May 2, 2025
-

S M Singh / Tarantarn

Repoter..S M Singh

ਯਾਤਰੀਆਂ ਨਾਲ ਭਰੀ ਬੱਸ ਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ, ਲੋਕ ਜ਼ਖ਼ਮੀ



ਤਰਨਤਾਰਨ, 2 ਮਈ
ਤਰਨਤਾਰਨ ਵਿੱਚ ਯਾਤਰੀਆਂ ਨਾਲ ਭਰੀ ਬੱਸ ਅਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਘਟਨਾ ਵਿੱਚ ਯਾਤਰੀ ਅਤੇ ਡਰਾਈਵਰ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ ਹੈ।
ਪੱਟੀ ਡਿਪੂ ਦੇ ਬੱਸ ਡਰਾਈਵਰ ਰਣਧੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਯਾਤਰੀਆਂ ਨਾਲ ਭਰੀ ਬੱਸ ਲੈ ਕੇ ਨੇੜਲੇ ਪਿੰਡ ਸ਼ਹਾਬਪੁਰ ਪਹੁੰਚਿਆ ਤਾਂ ਉਸਨੇ ਸੜਕ ਦੇ ਵਿਚਕਾਰ ਡਿੱਗੇ ਇੱਕ ਦਰੱਖਤ ਤੋਂ ਬੱਸ ਨੂੰ ਬਚਾਉਣ ਲਈ ਬ੍ਰੇਕ ਲਗਾਈ, ਪਰ ਬ੍ਰੇਕਾਂ ਨੇ ਕੰਮ ਨਹੀਂ ਕੀਤਾ, ਜਿਸ ਤੋਂ ਬਾਅਦ ਬੱਸ ਸਾਹਮਣੇ ਤੋਂ ਆ ਰਹੇ ਟਿੱਪਰ ਨਾਲ ਟਕਰਾ ਗਈ।

ਇਸ ਦੌਰਾਨ, ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਤਰਨਤਾਰਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਦੇ ਅੱਧੀ ਦਰਜਨ ਤੋਂ ਵੱਧ ਪੀੜਤਾਂ ਦਾ ਇਲਾਜ ਚੱਲ ਰਿਹਾ ਹੈ। 

Powered by Froala Editor


Recommended Posts