ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
-ਜ਼ਿਲ੍ਹੇ 'ਚ ਹੁਣ ਤੱਕ 901846 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ
May 2, 2025
-6-100-

S M Singh / Patiala

Repoter..S M Singh
ਪਟਿਆਲਾ ਜ਼ਿਲ੍ਹੇ ਦੀਆਂ 6 ਅਨਾਜ ਮੰਡੀਆਂ 'ਚ ਕਣਕ ਦੀ 100 ਫ਼ੀਸਦੀ ਲਿਫਟਿੰਗ ਮੁਕੰਮਲ-ਡੀ.ਸੀ.
-ਜ਼ਿਲ੍ਹੇ 'ਚ ਹੁਣ ਤੱਕ 901846 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ
ਪਟਿਆਲਾ, 2 ਮਈ:
    ਪਟਿਆਲਾ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚੋਂ ਇਸ ਰੱਬੀ ਸੀਜਨ ਦੌਰਾਨ ਬੀਤੀ ਸ਼ਾਮ ਤੱਕ ਖਰੀਦੀ ਸਾਰੀ ਕਣਕ ਦੀ 100 ਫ਼ੀਸਦੀ ਲਿਫਟਿੰਗ ਮੁਕੰਮਲ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਬਾਕੀ ਮੰਡੀਆਂ ਅੰਦਰ ਵੀ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਤੇਜੀ ਲਿਆਂਦੀ ਗਈ ਹੈ ਅਤੇ ਅਗਲੇ ਹਫ਼ਤੇ ਦੌਰਾਨ ਪਟਿਆਲਾ ਜ਼ਿਲ੍ਹੇ ਦੀ ਕਣਕ ਦੀ ਖਰੀਦ ਦਾ ਟੀਚਾ ਪੂਰਾ ਕਰ ਲਿਆ ਜਾਵੇਗਾ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਰਾਤ ਹੋਈ ਬਰਸਾਤ ਕਾਰਨ ਕਿਸੇ ਮੰਡੀ ਵਿੱਚ ਕੋਈ ਪਾਣੀ ਨਹੀਂ ਖੜ੍ਹਾ ਹੋਇਆ ਹੈ ਤੇ ਨਾ ਹੀ ਕਿਸੇ ਮੰਡੀ ਵਿੱਚ ਕਿਸੇ ਜਗ੍ਹਾ ਕਣਕ ਭਿੱਜਣ ਦੀ ਕੋਈ ਸੂਚਨਾ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪਈ ਕਣਕ ਦੀ ਹਰ ਢੇਰੀ ਢੱਕੀ ਹੋਈ ਸੀ ਤੇ ਅਨਾਜ ਉਪਰ ਪਾਣੀ ਨਹੀਂ ਲੱਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੌਸਮ ਦੀ ਅਗਾਊਂ ਸੂਚਨਾ ਦੇ ਮੱਦੇਨਜ਼ਰ ਹਰੇਕ ਬੰਦੋਬਸਤ ਮੁਕੰਮਲ ਕੀਤੇ ਹੋਏ ਸਨ। ਡੀ.ਸੀ. ਨੇ ਕਿਹਾ ਕਿ ਹਰੇਕ ਸਬ ਡਵੀਜਨ ਦੇ ਐਸ.ਡੀ.ਐਮਜ ਨੇ ਆਪਣੀਆਂ ਮੰਡੀਆਂ ਦਾ ਦੌਰਾ ਕੀਤਾ ਹੈ ਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਹੈ।
ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੁਲਤਾਨਪੁਰ ਛੰਨਾ, ਦੇਵੀਨਗਰ, ਬਾਬਰਪੁਰ, ਰਤਨਹੇੜੀ, ਮੰਡੌੜ ਤੇ ਭੋਜੋਮਾਜਰੀ ਵਿਖੇ ਖਰੀਦੀ ਕਣਕ ਦੀ 100 ਫ਼ੀਸਦੀ ਮੁਕੰਮਲ ਲਿਫਟਿੰਗ ਕਰਵਾ ਲਈ ਗਈ ਹੈ। ਉਨ੍ਹਾਂ ਕਿਹਾ ਕਿ ਸਾਲ 2025-26 ਲਈ 917230 ਮੀਟ੍ਰਿਕ ਟਨ ਕੁਲ ਅੰਦਾਜਨ ਕਣਕ ਦੀ ਖਰੀਦ ਕੀਤੀ ਜਾਣੀ ਸੀ, ਜਿਸ ਵਿੱਚੋਂ ਹੁਣ ਤੱਕ 901846 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦੀ ਜਿਣਸ ਦੀ ਹੁਣ ਤੱਕ ਕਿਸਾਨਾਂ ਨੂੰ 2016.21 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 906511 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 901846 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ।
ਏਜੰਸੀ ਵਾਰ ਕਣਕ ਦੀ ਖਰੀਦ ਦੇ ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 291016 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 225255 ਮੀਟ੍ਰਿਕ ਟਨ, ਪਨਸਪ ਵੱਲੋਂ 187725 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 128867 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 68983 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
************
ਫੋਟੋ ਕੈਪਸ਼ਨ- ਐਸ.ਡੀ.ਐਮ. ਸਮਾਣਾ ਕਿਰਪਾਲ ਵੀਰ ਸਿੰਘ ਸਮਾਣਾ ਦੀ ਅਨਾਜ ਮੰਡੀ ਦਾ ਦੌਰਾ ਕਰਦੇ ਹੋਏ।

Powered by Froala Editor

6 100


Recommended Posts