Repoter..Rajni

ਨਾਲਿਆਂ ‘ਚ ਬਿਨਾਂ ਸੋਧੇ ਪਾਣੀ ਦੇ ਨਿਕਾਸ ਬਾਰੇ ਡਿਪਟੀ ਕਮਿਸ਼ਨਰ ">

ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
-ਡਰੇਨਾਂ , ਚੋਅ ਅਤੇ ਨਾਲਿਆਂ ਵਿੱਚ ਗੰਦੇ ਪਾਣੀ ਦੇ ਨਿਕਾਸ ‘ਤੇ ਤੁਰੰਤ ਰੋਕ ਲਗਾਈ ਜਾਵੇ-ਡਾ ਪ੍ਰੀਤੀ ਯਾਦਵ
May 3, 2025
-

Rajni / Patiala

Repoter..Rajni

ਨਾਲਿਆਂ ‘ਚ ਬਿਨਾਂ ਸੋਧੇ ਪਾਣੀ ਦੇ ਨਿਕਾਸ ਬਾਰੇ ਡਿਪਟੀ ਕਮਿਸ਼ਨਰ ਵਲੋਂ ਮੁਲਾਂਕਣ

-ਡਰੇਨਾਂ , ਚੋਅ ਅਤੇ ਨਾਲਿਆਂ ਵਿੱਚ ਗੰਦੇ ਪਾਣੀ ਦੇ ਨਿਕਾਸ ‘ਤੇ ਤੁਰੰਤ ਰੋਕ ਲਗਾਈ ਜਾਵੇ-ਡਾ ਪ੍ਰੀਤੀ ਯਾਦਵ

ਪਟਿਆਲਾ 2 ਮਈ

                   ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਡਰੇਨੇਜ ਵਿਭਾਗ, ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰਆਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਡਰੇਨਾਂ, ਚੋਅ ਅਤੇ ਨਾਲਿਆਂ ਵਿੱਚ ਸੁੱਟੇ ਜਾ ਰਹੇ ਗੰਦੇ ਪਾਣੀ ਦਾ ਤੁਰੰਤ ਹੱਲ ਲੱਭ ਕੇ ਇਸ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇ। ਉਹਨਾਂ ਅਧਿਕਾਰੀਆਂ ਤੋਂ ਦੀਪ ਸਿੰਘ ਨਗਰ, ਸ਼ਾਤੀ ਨਗਰ, ਬਿਸ਼ਨ ਨਗਰ , ਦੌਲਤਪੁਰ ਅਤੇ ਪਿੰਡਾਂ ਆਦਿ ਖੇਤਰਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦਾ ਜਾਇਜਾ ਲਿਆ ਅਤੇ ਕਿਹਾ ਕਿ ਜਿੱਥੇ ਵੀ ਗੰਦਾ ਪਾਣੀ ਸੁੱਟਿਆ ਜਾ ਰਿਹਾ ਹੈ ਉੱਥੇ ਤੁਰੰਤ ਰੋਕ ਲਗਾਈ ਜਾਵੇ।

                    ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਤੋਂ ਵਾਟਰ ਮੈਨੇਜਮੈਂਟ ਐਕਟ ਤਹਿਤ ਕੀਤੇ ਜਾ ਰਹੇ ਕੰਮਾਂ ਦਾ ਮੂਲਾਂਕਣ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਜਾਂ ਸੰਸਥਾਂ ਵਲੋਂ ਕਾਨੂੰਨ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ ਸਿੱਧੀ ਕਾਰਵਾਈ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਕੋਈ ਵੀ ਵਿਭਾਗ ਜਾਂ ਅਧਿਕਾਰੀ ਇਸ’ਚ ਲਾਪਰਵਾਹੀ ਨਹੀ ਵਰਤ ਸਕਦਾ ।

                   ਡਾ: ਪ੍ਰੀਤੀ ਯਾਦਵ ਨੇ ਕਿਹਾ ਕਿ ਪਾਈਪ ਲਾਈਨ ਅਤੇ ਸੀਵਰੇਜ ਕੰਨੈਕਟੀਵਿਟੀ ਵੀ ਇਕ ਬਹੁਤ ਵੱਡੀ ਸਮੱਸਿਆ ਹੈ ਇਸ ਲਈ ਤੁਰੰਤ ਮੌਜੂਦਾ ਲਾਈਨਾਂ ਦੀ ਜਾਂਚ ਕੀਤੀ ਜਾਵੇ । ੳਹਨਾਂ ਐਸ.ਟੀ.ਪੀ. (ਸੀਵਰੇਜ ਟਰੀਟਮੈਂਟ ਪਲਾਂਟ ) ਦੀ ਸਥਿਤੀ ਅਤੇ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਹਨਾਂ ਨਗਰ ਨਿਗਮ ਦੇ ਸਫਾਈ ਵਿਭਾਗ ਨੂੰ ਡਰੇਨਾਂ ਦੀ ਨਿਯਮਤ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ । ਉਹਨਾਂ ਕਿਹਾ ਕਿ ਸਕਰੀਨਿੰਗ ਚੈਂਬਰਾਂ ਦੀ ਮੌਜੂਦਾ ਹਾਲਤ ਅਤੇ ਕਾਰਗੁਜਾਰੀ ਬਾਰੇ ਤੁਰੰਤ ਵਿਭਾਗੀ ਰਿਪੋਰਟ ਤਿਆਰ ਕਰਕੇ ਪੇਸ਼ ਕੀਤੀ ਜਾਵੇ।

          ਡਿਪਟੀ ਕਮਿਸ਼ਨਰ ਨੇ ਡੀ.ਡੀ.ਪੀ.ਓਜ਼ ਨੂੰ ਪਿੰਡਾਂ ਵਿਚੋਂ ਛੱਪੜਾਂ ਦੇ ਨਵੀਨੀਕਰਨ ਦੇ ਪ੍ਰੋਜੈਕਟਾਂ ਦੀ ਸਮੇਂ ਸਿਰ ਮਾਨੀਟਰਿੰਗ ਕਰਨ ਅਤੇ ਇਸ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ । ਇਸ ਮੌਕੇ ਪੰਚਾਇਤੀ  ਰਾਜ ਵਿਭਾਗ ਦੇ ਐਸ.ਡੀ.ਓ. ਨੇ ਦੱਸਿਆ ਕਿ ਹੁਣ ਤੱਕ 11 ਥਾਪਰ ਮਾਡਲ ਤਿਆਰ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਵੀ ਤਿਆਰ ਕੀਤੇ ਜਾ ਰਹੇ ਹਨ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ, ਡਰੇਨੇਜ ਵਿਭਾਗ ਦੇ ਐਕਸੀਅਨ ਪ੍ਰਥਮ ਗੰਭੀਰ, ਡੀ.ਡੀ.ਪੀ.ਓ. ਸ਼ਵਿੰਦਰ ਸਿਘ, ਤੋਂ ਇਲਾਵਾ ਨਗਰ ਨਿਗਮ ਅਤੇ ਪੀ.ਡਬਲਿਊ.ਡੀ.  ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ ।




Powered by Froala Editor


Recommended Posts