NOW
ਲੁਧਿਆਣਾ 'ਚ ਵੱਡੀ ਕਾਰਵਾਈ: 50,000 ਰੁਪਏ ਰਿਸ਼ਵਤ ਲੈਂਦਾ ਸੀਡ ਸਰਟੀਫਿਕੇਸ਼ਨ ਅਧਿਕਾਰੀ ਰੰਗੇ ਹੱਥੀਂ ਕਾਬੂ    ਤੇਜਿੰਦਰ ਮਹਿਤਾ ਵੱਲੋਂ ਸ਼ਹਿਰ ਨੂੰ 100 ਬੈਂਚ ਤੇ 200 ਟ੍ਰੀ ਗਾਰਡ ਸਮਰਪਿਤ    ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਏ.ਡੀ.ਸੀ. ਵੱਲੋਂ 150 ਸ਼ਿਕਾਇਤਾਂ ਦਾ ਨਿਪਟਾਰਾ    ਡਾ. ਹਿਮਾਂਸ਼ੂ ਅਗਰਵਾਲ ਨੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਚਾਰ    ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮਾਰਿਆ ਡੰਕਾ, Pseb ਕਲਾਸ 8 ਦੇ ਟਾਪ-20 ਵਿੱਚੋਂ 19 ਸਥਾਨ ਕੀਤੇ ਆਪਣੇ ਨਾਮ: Bhagwant Singh Mann    ਨਗਰ ਨਿਗਮਾਂ ਤੇ ਕੌਂਸਲਾਂ ਲਈ ਵੋਟਰ ਲਿਸਟਾਂ ਦੀ ਸੰਸ਼ੋਧਨ ਪ੍ਰਕਿਰਿਆ ਸ਼ੁਰੂ    😢 ਜਗਰਾਓਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ – ਮਥੁਰਾ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ 🤝    ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ-ਸਿਹਤ ਮੰਤਰੀ ਡਾ. ਬਲਬੀਰ ਸਿੰਘ -40 ਲੱਖ ਲੋਕਾਂ ਨੇ ਹੁਣ ਤੱਕ ਸਿਹਤ ਕਾਰਡ ਬਣਵਾਏ, ਬਾਕੀ ਲੋਕ ਵੀ ਵੱਧ ਤੋਂ ਵੱਧ ਆਪਣੇ ਕਾਰਡ ਬਣਵਾਉਣ-ਸਿਹਤ ਮੰਤਰੀ -ਰਜਿੰਦਰਾ ਜਿੰਮਖਾਨਾ ਤੇ ਮਹਾਰਾਣੀ ਕਲੱਬ ਵਿੱਚ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਲਗਾਏ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ -ਪੰਜਾਬ ਸਰਕਾਰ ਵੱਲੋਂ ਬਿੱਲ ਪਾਸ ਕਰਨ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਈ ਸੋਚੇਗਾ ਵੀ ਨਹੀਂ-ਬਲਤੇਜ ਪੰਨੂੰ -ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਕਾਨੂੰਨ ਦਾ ਰਾਜ ਸਥਾਪਤ ਕੀਤਾ-ਪੰਨੂ ਪਟਿਆਲਾ, 11 ਅਪ੍ਰੈਲ:     ਹਰਿਆਣਾ ਸਰਕਾਰ ਦਾ ਡਿਜਿਟਲ ਧਮਾਕਾ – ਆ ਰਿਹਾ ਹੈ ਪੂਰੀ ਤਰ੍ਹਾਂ ਆਟੋਮੈਟਿਕ ਰੈਵਿਨਿਊ ਸਿਸਟਮ     🙏 ਹਨੂੰਮਾਨ ਜਯੰਤੀ ‘ਤੇ ਪਟਿਆਲਾ ਵਿੱਚ ਨਿਕਲੀ ਵਿਸ਼ਾਲ ਸ਼ੋਭਾ ਯਾਤਰਾ – ਭਗਤਾਂ ਦਾ ਉਮੜਿਆ ਸੈਲਾਬ 🙏   
-ਨਸ਼ਾ ਤਸਕਰਾਂ ਦਾ ਖੁਰਾ ਖੋਜ ਮਿਟਾਉਣ ਲਈ ਪਟਿਆਲਾ ਪੁਲਿਸ ਤਤਪਰ-ਵਰੁਣ ਸ਼ਰਮਾ
May 5, 2025 10:50:32
-

Rajni / Patiala

Repoter..Rajni
ਸਪਲਾਈ ਚੇਨ ਟੁੱਟਣ ਮਗਰੋਂ ਨਸ਼ੇ ਕਰਨ ਦੇ ਇਲਾਜ ਲਈ ਨਸ਼ੇ ਦੇ ਆਦੀਆਂ ਦੀ ਵਧਣ ਵਾਲੀ ਗਿਣਤੀ ਲਈ ਨਸ਼ਾ ਮੁਕਤੀ ਕੇਂਦਰਾਂ 'ਚ ਤਿਆਰੀਆਂ ਮੁਕੰਮਲ-ਡਾ. ਪ੍ਰੀਤੀ ਯਾਦਵ
-ਨਸ਼ਾ ਤਸਕਰਾਂ ਦਾ ਖੁਰਾ ਖੋਜ ਮਿਟਾਉਣ ਲਈ ਪਟਿਆਲਾ ਪੁਲਿਸ ਤਤਪਰ-ਵਰੁਣ ਸ਼ਰਮਾ
-ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਜ਼ਿਲ੍ਹਾ ਨਸ਼ਾ ਮੁਕਤੀ ਤੇ ਪੁਨਰਵਾਸ ਸੁਸਾਇਟੀ ਦੀ ਬੈਠਕ 'ਚ ਨਸ਼ਾ ਮੁਕਤੀ ਕੇਂਦਰਾਂ 'ਚ ਹੁਨਰ ਵਿਕਾਸ ਕੇਂਦਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰਾਂ
ਪਟਿਆਲਾ, 5 ਮਈ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਨਸ਼ਿਆਂ ਦੀ ਸਪਲਾਈ ਚੇਨ ਟੁੱਟਣ ਮਗਰੋਂ ਨਸ਼ੇ ਦੇ ਆਦੀਆਂ ਦੀ ਇਲਾਜ ਕਰਵਾਉਣ ਲਈ ਵਧਣ ਵਾਲੀ ਗਿਣਤੀ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਲੋੜੀਂਦੀਆਂ ਤਿਆਰੀਆਂ ਮੁਕੰਮਲ ਹਨ। ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਜ਼ਿਲ੍ਹਾ ਨਸ਼ਾ ਮੁਕਤੀ ਤੇ ਪੁਨਰਵਾਸ ਸੁਸਾਇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਨਸ਼ਾ ਮੁਕਤੀ ਕੇਂਦਰਾਂ ਨੂੰ ਹੁਨਰ ਵਿਕਾਸ ਦੇ ਕੇਂਦਰਾਂ ਵਜੋਂ ਵੀ ਵਿਕਸਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕਿਹਾ ਕਿ ਪਟਿਆਲਾ ਪੁਲਿਸ ਨਸ਼ਾ ਤਸਕਰਾਂ ਦਾ ਖੁਰਾ ਖੋਜ ਮਿਟਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ ਤੇ ਪੁਲਿਸ ਵੱਲੋਂ ਸਪਲਾਈ ਚੇਨ ਤੋੜੇ ਜਾਣ ਕਰਕੇ ਨਸ਼ਾ ਮੁਕਤੀ ਲਈ ਵੱਧ ਲੋਕ ਅੱਗੇ ਆਉਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਮਾਮਲੇ 'ਚ ਪੂਰੀ ਸਪੱਸ਼ਟ ਹੈ ਕਿ ਨਸ਼ੇ ਛੱਡਣ ਦੇ ਚਾਹਵਾਨਾਂ ਦਾ ਉਨ੍ਹਾਂ ਦੇ ਪੁਨਰਵਾਸ ਦੇ ਅਖੀਰ ਤੱਕ ਫਾਲੋਅਪ ਕੀਤਾ ਜਾਵੇਗਾ ਤਾਂ ਕਿ ਉਹ ਦੁਬਾਰਾ ਨਸ਼ਿਆਂ ਦੀ ਦਲਦਲ 'ਚ ਨਾ ਜਾਣ। ਇਸ ਲਈ ਜ਼ਿਲ੍ਹਾ ਮੈਡੀਕਲ ਕਮਿਸ਼ਨਰ ਤੇ ਸਾਕੇਤ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਸਮੇਤ ਸਿਵਲ ਸਰਜਨ ਦੀ ਅਗਵਾਈ ਹੇਠ ਐਸ.ਐਮ.ਓਜ ਦੀਆਂ ਟੀਮਾਂ ਪੂਰੀ ਲਗਨ ਨਾਲ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 7 ਮਈ ਤੋਂ ਕੱਢੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਪਿੰਡ-ਪਿੰਡ ਤੱਕ ਲਿਜਾਈ ਜਾਵੇਗੀ।
ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਤਿੰਨ ਸਰਕਾਰੀ ਮਾਡਲ ਨਸ਼ਾ ਮੁਕਤੀ ਕੇਂਦਰਾਂ, ਸਾਕੇਤ ਹਸਪਤਾਲ, ਮਾਡਲ ਡੀ ਐਡਿਕਸ਼ਨ ਸੈਂਟਰ ਰਾਜਿੰਦਰਾ ਹਸਪਤਾਲ ਤੇ ਸਿਵਲ ਹਸਪਤਾਲ ਰਾਜਪੁਰਾ, 7 ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰਾਂ ਸਮੇਤ ਰੈਡ ਕਰਾਸ ਦੇ ਸਾਕੇਤ ਪੁਨਰਵਾਸ ਕੇਂਦਰ, 9 ਪ੍ਰਾਈਵੇਟ ਪੁਨਰਵਾਸ ਕੇਂਦਰਾਂ ਅਤੇ 32 ਓਟ ਕਲੀਨਿਕਾਂ ਦੀ ਕਾਰਗੁਜ਼ਾਰੀ ਦਾ ਵੀ ਮੁਲੰਕਣ ਵੀ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰਾਂ ਵਿਖੇ ਕੋਈ ਬੈਡ ਖਾਲੀ ਨਾ ਹੋਵੇ ਤਾਂ ਪ੍ਰਾਈਵੇਟ ਫੈਸਿਲਟੀ ਨਾਲ ਸੰਪਰਕ ਕਰਕੇ ਬੈਡ ਮੁਹਈਆ ਕਰਵਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਲੋਕ ਨਸ਼ਿਆਂ ਬਾਰੇ ਸੁਚੇਤ ਰਹਿਣ ਤੇ ਲੋੜ ਪੈਣ 'ਤੇ ਸਾਕੇਤ ਹਸਪਤਾਲ ਦੀ ਸਹਿਯੋਗੀ ਹੈਲਪਲਾਈਨ 0175-2213385 ਨਾਲ ਸੰਪਰਕ ਕਰਕੇ ਲੋਕ ਇਸ ਤੋਂ ਵੀ ਮਦਦ ਲੈ ਸਕਦੇ ਹਨ।
ਇਸ ਮੌਕੇ ਏ.ਡੀ.ਸੀ. ਇਸ਼ਾ ਸਿੰਗਲ, ਐਸ.ਪੀ ਵੈਭਵ ਚੌਧਰੀ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਸਾਕੇਤ ਹਸਪਤਾਲ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਡੈਡੀਕੇਟਿਡ ਬ੍ਰਦਰਜ਼ ਦੇ ਸਕੱਤਰ ਹਰਪ੍ਰੀਤ ਸਿੰਘ ਸੰਧੂ, ਜਨ ਹਿਤ ਸੰਮਤੀ ਤੋਂ ਵਿਨੋਦ ਸ਼ਰਮਾ ਤੇ ਵੀ.ਐਸ ਆਹਲੂਵਾਲੀਆ, ਪਟਿਆਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਿਜੇ ਗੋਇਲ, ਡਾ. ਸਿਖ਼ਾ ਗੋਇਲ, ਡਾ. ਰੂਬੀ ਗੁਪਤਾ, ਡਾ. ਅਭਿਨਵ ਸ਼ਰਮਾ, ਇੰਸਪੈਕਟਰ ਸਰਪ੍ਰੀਤ ਕੌੜਾ ਤੇ ਹੋਰ ਅਧਿਕਾਰੀ ਮੌਜੂਦ ਸਨ।
**********
ਫੋਟੋ ਕੈਪਸ਼ਨ- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ ਵਰੁਣ ਸ਼ਰਮਾ ਜ਼ਿਲ੍ਹਾ ਡੀਐਡਿਕਸ਼ਨ ਤੇ ਰੀਹੈਬਲੀਟੇਸ਼ਨ ਸੁਸਾਇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ।

Related News