ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਜੇਈਈ ਮੇਨਜ਼ 2025 ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਮਯਾਬੀ ’ਤੇ ਸਨਮਾਨ ਸਮਾਰੋਹ
May 6, 2025
-2025-

Rajni / Patiala

Repoter..Rajni

ਜੇਈਈ ਮੇਨਜ਼ 2025 ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਮਯਾਬੀ ’ਤੇ ਸਨਮਾਨ ਸਮਾਰੋਹ

ਪਟਿਆਲਾ, 5 ਮਈ:
  ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੀ ਅਗਵਾਈ ਵਿੱਚ ਪਟਿਆਲਾ ਵਿਖੇ ਜੇਈਈ ਮੇਨਜ਼ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਡੀਈਓ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸ਼ਰਮਾ ਵੱਲੋਂ ਸਨਮਾਨਿਤ ਕੀਤਾ ਗਿਆ।
  ਇਸ ਮੌਕੇ 'ਤੇ ਜ਼ਿਲ੍ਹਾ ਮੈਂਟਰ ਫਿਜ਼ਿਕਸ ਮਨਦੀਪ ਕੌਰ ਅੰਟਾਲ ਨੇ ਵਿਦਿਆਰਥੀਆਂ ਦਾ ਨਿਰੰਤਰ ਉਤਸ਼ਾਹ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਅਤੇ ਸਮੂਹ ਟੀਮ ਦਾ ਧੰਨਵਾਦ ਵੀ ਕੀਤਾ।
  ਜ਼ਿਲ੍ਹਾ ਨੋਡਲ ਇੰਚਾਰਜ ਦੌਲਤ ਰਾਮ ਲੈਕਚਰਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਮੈਰੀਟੋਰੀਅਸ ਸਕੂਲ ਦੇ 18 ਵਿਦਿਆਰਥੀਆਂ, ਸਕੂਲ ਆਫ਼ ਐਮੀਨੈਂਸ ਦੇ 5 ਵਿਦਿਆਰਥੀਆਂ ਦੇ ਸਮੇਤ 32 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਸੰਜੀਵ ਸ਼ਰਮਾ ਡੀਈਓ ਪਟਿਆਲਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸਫਲਤਾ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਬੱਚੇ ਜੇਈਈ ਐਡਵਾਂਸ ਵਿੱਚ ਵੀ ਲਾਜਵਾਬ ਨਤੀਜੇ ਦੇਣਗੇ।
ਡਿਪਟੀ ਡੀਈਓ ਰਵਿੰਦਰਪਾਲ ਸ਼ਰਮਾ ਨੇ ਸਫਲਤਾ ਦਾ ਸਿਹਰਾ ਸਾਰੀ ਸਿੱਖਿਆ ਟੀਮ ਨੂੰ ਦਿੱਤਾ ਅਤੇ ਸਾਥੀ ਟੀਮ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪਟਿਆਲਾ ਦੇ ਸਰਕਾਰੀ ਸਕੂਲਾਂ ਦੀ ਨਿਰੰਤਰ ਅਕਾਦਮਿਕ ਉੱਤਮਤਾ ਅਤੇ ਵਚਨਬੱਧਤਾ ਦਾ ਨਤੀਜਾ ਹੈ। ਡਿਪਟੀ ਡੀਈਓ ਰਵਿੰਦਰਪਾਲ ਸ਼ਰਮਾ ਨੇ ਕਿਹਾ ਕਿ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਕੇ ਸਰਕਾਰੀ ਸਕੂਲਾਂ ਦਾ ਮਾਣ ਵੀ ਵਧਾਇਆ ਹੈ।
ਸਮਾਰੋਹ ਵਿੱਚ ਵਿਸ਼ੇਸ਼ ਤੌਰ 'ਤੇ ਸੰਦੀਪ ਕੁਮਾਰ, ਰਮਨਦੀਪ ਕੌਰ, ਸਟੇਟ ਟੀਮ ਮੈਂਬਰ, ਦਿਨੇਸ਼ ਕੁਮਾਰ ਲੈਕਚਰਾਰ, ਕ੍ਰਿਸ਼ਨ ਵੋਹਰਾ, ਮੰਜੂ, ਮਨਪ੍ਰੀਤ ਸਿੰਘ, ਗਗਨਦੀਪ ਬਾਂਸਲ ਅਤੇ ਅੰਜਲੀ ਵੀ ਮੌਜੂਦ ਰਹੇ।

Powered by Froala Editor

2025


Recommended Posts