ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਕਿਹਾ , ਸਿੱਖਿਆ ਹੀ ਅਸਲ ਆਧਾਰ ਹੈ, ਜਿਸ ਰਾਹੀਂ ਬੇਰੁਜ਼ਗਾਰੀ ਨੂੰ ਦੂਰ ਕੀਤਾ ਜਾ ਸਕਦਾ ਹੈ
May 6, 2025
-

Rajni / Patiala

Repoter..Rajni

ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸਿੱਖਿਆ ਕ੍ਰਾਂਤੀ ਤਹਿਤ ਪਿੰਡਾਂ ‘ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕੀਤੇ ਲੋਕ ਅਰਪਿਤ

ਕਿਹਾ , ਸਿੱਖਿਆ ਹੀ ਅਸਲ ਆਧਾਰ ਹੈ, ਜਿਸ ਰਾਹੀਂ ਬੇਰੁਜ਼ਗਾਰੀ ਨੂੰ ਦੂਰ ਕੀਤਾ ਜਾ ਸਕਦਾ ਹੈ

ਨਾਭਾ/ਪਟਿਆਲਾ 6 ਮਈ

                   ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਨਾਭਾ ਤੋਂ ਵਿਧਾਇਕ ਸ੍ਰੀ ਗੁਰਦੇਵ ਸਿੰਘ ਦੇਵ ਮਾਨ ਨੇ ਸਰਕਾਰੀ ਮਿਡਲ ਸਕੂਲ ਖੋਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅਗੌਲ ਵਿਖੇ ਲੱਖਾਂ ਰੁਪਏ ਦੀ ਗਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਉਹਨਾਂ ਕਿਹਾ ਕਿ ਸਿੱਖਿਆ ਹੀ ਅਸਲ ਆਧਾਰ ਹੈ, ਜਿਸ ਰਾਹੀਂ ਬੇਰੁਜ਼ਗਾਰੀ ਨੂੰ ਦੂਰ ਕੀਤਾ ਜਾ ਸਕਦਾ ਹੈ ।

                   ਵਿਧਾਇਕ ਸ੍ਰੀ ਗੁਰਦੇਵ ਸਿੰਘ ਦੇਵ ਮਾਨ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਖੋਖ ਵਿਖੇ 1 ਲੱਖ 60 ਹਜਾਰ ਰੁਪਏ ਦੀ ਲਾਗਤ ਨਾਲ 200 ਮੀਟਰ ਟਰੈਕ, ਸਰਕਾਰੀ ਮਿਡਲ ਸਕੂਲ ਖੋਖ ਵਿਖੇ 17 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਂ ਚਾਰ ਦਿਵਾਰੀ,ਸਰਕਾਰੀ ਪ੍ਰਾਇਮਰੀ ਸਕੂਲ ਅਗੌਲ ਵਿਖੇ 5 ਲੱਖ 8 ਹਜ਼ਾਰ 900 ਰੁਪਏ ਦੀ ਲਾਗਤ ਨਾਲ ਨਵੀਂ ਚਾਰ ਦਿਵਾਰੀ ਅਤੇ ਸਰਕਾਰੀ ਹਾਈ ਸਕੂਲ ਅਗੌਲ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਚਾਰ ਦਿਵਾਰੀ ਦਾ ਉਦਘਾਟਨ ਕੀਤਾ ।

                   ਵਿਧਾਇਕ ਸ੍ਰੀ ਦੇਵ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਬਹੁਤ ਉਪਰਾਲੇ ਕਰ ਰਹੀ ਹੈ ਤਾਂ ਜੋ ਹਰੇਕ ਬੱਚੇ ਨੂੰ ਪੂਰਣ ਸਿੱਖਿਆ ਅਤੇ ਅਨੁਕੂਲ ਸਿੱਖਆ ਵਾਲਾ ਮਾਹੌਲ ਮਿਲ ਸਕੇ । ਇਸ ਮੌਕੇ ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਦੇਵ ਮਾਨ ਦੀ ਪ੍ਰਸੰਸਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ ।

      ਸਮਾਗਮ ਦੌਰਾਨ  ਉਹਨਾ ਨਾਲ ਕੋਆਰਡੀਨੇਟਰ ਰਾਮ ਕ੍ਰਿਸ਼ਨ ਵਿਧਾਨ ਸਭਾ ਹਲਕਾ ਨਾਭਾ, ਕਪਿਲ ਮਾਨ ਭਰਾ ਦੇਵ ਮਾਨ, ਦੀਪਾ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ, ਗੁਰਦੀਪ ਸਿੰਘ ਟਿਵਾਣਾ ਚੇਅਰਮੈਨ, ਜਸਵਿੰਦਰ ਸਿੰਘ ਬੀਡੀਪੀਓ, ਪੰਚ ,ਸਰਪੰਚ, ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਬੱਚਿਆਂ ਦੇ ਮਾਪੇ ਮੌਜੂਦ ਸਨ ।

 

                  

Powered by Froala Editor


Recommended Posts