ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਭਾਰਤੀ ਮਿਆਰ ਬਿਊਰੋ ਵੱਲੋਂ ਘਨੌਰ ਬਲਾਕ ਵਿਖੇ ਪੰਚਾਂ ਸਰਪੰਚਾਂ ਅਤੇ ਸਕੱਤਰਾਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
May 6, 2025
-

S M Singh / Patiala

Repoter..S M Singh
ਭਾਰਤੀ ਮਿਆਰ ਬਿਊਰੋ ਵੱਲੋਂ ਘਨੌਰ ਬਲਾਕ ਵਿਖੇ ਪੰਚਾਂ ਸਰਪੰਚਾਂ ਅਤੇ ਸਕੱਤਰਾਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਘਨੌਰ, 6 ਮਈ 2025:
ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ) ਵਲੋਂ ਬੀ ਡੀ ਪੀ ਦਫਤਰ ਘਨੌਰ ਵਿਖੇ ਪਰਵਾਣੂ ਬ੍ਰਾਂਚ ਦੇ ਡਾਇਰੈਕਟਰ ਸ੍ਰੀ ਐਸ ਸੀ ਨਾਇਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਲਈ ਖੇਤੀ ਦੇ ਅਧਾਰਿਤ ਅਤੇ ਹੋਰ ਲੋੜਾਂ ਅਨੁਸਾਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਤਕਰੀਬਨ 70 ਸਰਪੰਚਾਂ , ਪੰਚਾਂ ਅਤੇ ਸਕੱਤਰਾਂ ਨੂੰ ਜਾਣਕਾਰੀ ਅਧਾਰਿਤ ਈ- ਕਿਤਾਬਚਾ ਵੰਡਿਆ ਗਿਆ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਇਸ਼ਾ ਸਿੰਗਲ ਦੇ ਸਹਿਯੋਗ ਨਾਲ ਬਲਾਕ ਘਨੌਰ ਵਿਖੇ ਆਯੋਜਿਤ ਇਸ ਸਮਾਗਮ ਦੌਰਾਨ ਭਾਗੀਦਾਰਾਂ ਨੂੰ ਕਿਸੇ ਵੀ ਵਿਕਾਸ ਗਤੀਵਿਧੀ ਜਾਂ ਨਿੱਜੀ ਲੋੜਾਂ ਲਈ ਗੁਣਵੱਤਾ ਵਾਲੀਆਂ ਚੀਜ਼ਾਂ ਦੀ ਖਰੀਦ ਲਈ ਮਿਆਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਭਾਗੀਦਾਰਾਂ ਨੇ ਬੀ ਆਈ ਐਸ ਕੇਅਰ ਐਪ ਨੂੰ ਵੀ ਆਪਣੇ ਮੋਬਾਈਲ ਉੱਪਰ ਡਾਊਨਲੋਡ ਕੀਤਾ ਅਤੇ ਅਸਲ ਆਈ ਐਸ ਆਈ ਮਾਰਕ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇਸ ਐਪ ਦੀ ਵਰਤੋਂ ਕਰਨਾ ਸਿੱਖਿਆ ਤਾਂ ਜੋ ਰੋਜ਼ਾਨਾ ਜੀਵਨ ਵਿੱਚ ਮਿਆਰਾਂ ਬਾਰੇ ਉਹਨਾਂ ਦੇ ਗਿਆਨ ਵਿੱਚ ਵਾਧਾ ਕੀਤਾ ਜਾ ਸਕੇ।ਭਾਗੀਦਾਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਬੀਆਈਐਸ ਦੁਆਰਾ ਪ੍ਰਦਾਨ ਕੀਤੀ ਗਈ ਸਰੋਤ ਸਮੱਗਰੀ ਭਾਗੀਦਾਰਾਂ ਵਿੱਚ ਵੰਡੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਬੀ ਆਈ ਐਸ ਦੇ ਰਿਸੋਰਸ ਪਰਸਨ ਦੁਆਰਾ ਪੰਚਾਇਤ ਪੱਧਰ 'ਤੇ ਮਿਆਰਾਂ ਦੀ ਮਹੱਤਤਾ ਬਾਰੇ ਦੱਸ ਕੇ ਕੀਤੀ ਗਈ। ਭਾਗੀਦਾਰਾਂ ਨੂੰ ਦੱਸਿਆ ਗਿਆ ਕਿ ਭਾਰਤੀ ਮਿਆਰ ਬਿਊਰੋ ਵੱਲੋਂ ਗੁਣਵੱਤਾ ਵਾਲੇ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪੱਧਰਾਂ 'ਤੇ ਨਵੇਂ ਯਤਨ ਕੀਤੇ ਜਾ ਰਹੇ ਹਨ। ਪੰਚਾਇਤ ਪੱਧਰ 'ਤੇ ਨਿਰਮਾਣ ਅਤੇ ਖਰੀਦਦਾਰੀ ਵਿੱਚ ਭਾਰਤੀ ਮਿਆਰਾਂ ਨੂੰ ਉਤਸ਼ਾਹਿਤ ਕਰਨ ਲਈ, ਸੰਵੇਦਨਸ਼ੀਲਤਾ ਵਰਕਸ਼ਾਪਾਂ ਦੌਰਾਨ ਪੰਚਾਇਤਾਂ ਅਤੇ ਆਮ ਲੋਕਾਂ ਦੁਆਰਾ ਵਰਤੀਆਂ ਜਾਂਦੀਆਂ ਸਮੱਗਰੀਆਂ ਨਾਲ ਸਬੰਧਤ ਮਿਆਰਾਂ ਨੂੰ ਸਪੱਸ਼ਟ ਤੌਰ 'ਤੇ ਸਮਝਾਇਆ ਗਿਆ ਹੈ।

ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾ ਪੰਚਾਇਤ ਮੈਂਬਰਾਂ ਨੇ ਹਾਲ ਮਾਰਕਿੰਗ ਅਤੇ ਬੀ ਆਈ ਐਸ ਕੇਅਰ ਐਪ 'ਤੇ ਚਰਚਾ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ । ਭਾਗੀਦਾਰਾਂ ਨੇ ਬੜੇ ਜੋਸ਼ ਨਾਲ 'ਜਾਗੋ ਗਰਾਹਕ ਜਾਗੋ' ਦਾ ਨਾਅਰਾ ਵੀ ਲਗਾਇਆ।

ਭਾਗੀਦਾਰਾਂ ਨੇ ਵਰਕਸ਼ਾਪ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਦੀ ਪ੍ਰਭਾਵੀ ਵਰਤੋਂ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਭਾਗੀਦਾਰ ਇਹ ਜਾਣ ਕੇ ਹੈਰਾਨ ਰਹਿ ਗਏ ਕਿ ਉਹ ਬੀ ਆਈ ਐਸ ਕੇਅਰ ਐਪ 'ਤੇ ਸਿੱਧੇ ਤੌਰ 'ਤੇ ਸ਼ਿਕਾਇਤ ਕਰ ਸਕਦੇ ਹਨ ਅਤੇ ਸਟੈਂਡਰਡ ਮਾਰਕ ਦੀ ਦੁਰਵਰਤੋਂ ਦੀ ਜਾਂਚ ਕਰ ਸਕਦੇ ਹਨ। ਹਾਜ਼ਰੀਨ ਨੇ ਬੀ.ਆਈ.ਐਸ. ਮਾਰਕਿੰਗ ਅਤੇ ਪ੍ਰਮਾਣਿਕਤਾ ਦੀ ਜਾਂਚ ਕਰਨ ਦੇ ਸਾਧਨਾਂ 'ਤੇ ਪ੍ਰਾਪਤ ਕੀਤੇ ਨਵੇਂ ਗਿਆਨ ਬਾਰੇ ਚਾਨਣਾ ਪਾਉਣ ਲਈ ਧੰਨਵਾਦ ਕੀਤਾ ਅਤੇ ਆਪਣੇ-ਆਪਣੇ ਪਿੰਡਾਂ ਵਿੱਚ ਅਜਿਹੇ ਹੋਰ ਪ੍ਰੋਗਰਾਮ ਕਰਵਾਉਣ ਦੀ ਮੰਗ ਕੀਤੀ।
ਬੀ.ਡੀ.ਪੀ.ਓ.ਘਨੌਰ ਸਰਦਾਰ ਜਤਿੰਦਰ ਸਿੰਘ ਢਿੱਲੋਂ ਨੇ ਬੀ.ਆਈ.ਐਸ. ਦੇ ਰਿਸੋਰਸ ਪਰਸਨ ਸ਼੍ਰੀ ਦਲਬੀਰ ਸਿੰਘ ਦਾ ਜਾਗਰੂਕਤਾ ਪ੍ਰੋਗਰਾਮ ਲਈ ਧੰਨਵਾਦ ਕੀਤਾ। ਪ੍ਰੋਗਰਾਮ ਸਫਲਤਾਪੂਰਵਕ ਸੰਚਾਲਿਤ ਅਤੇ ਸੰਪੂਰਨ ਹੋਇਆ।


Powered by Froala Editor


Recommended Posts