NOW
ਕਾਦੀਆਂ ਤੋਂ ਸੁਖਬੀਰ ਬਾਦਲ ਨੇ ਕੀਤਾ 2027 ਚੋਣ ਮੁਹਿੰਮ ਦਾ ਆਗਾਜ਼    ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ     ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ ਤਹਿਤ ਰੱਖੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਵਾਲੇ ਜੁਝਾਰੂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਮਾਗਮ ਵਿੱਚ ਆਏ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਸਹੁੰ ਚੁਕਾਈ ਗਈ। …… As Part Of The Anti-drug Drive “yudh Nashian Virudh 2.0” Campaign, Chief Minister Bhagwant Singh Mann Attended An Event At Village Killi Chahlan, Moga District. At    ਦੋਰਾਹਾ ਵਿਖੇ ਚਾਰ ਲੇਨ ਰੇਲਵੇ ਓਵਰ ਬ੍ਰਿਜ ਨਾਲ ਮਾਲਵਾ ਖੇਤਰ ਨੂੰ ਵੱਡੀ ਰਾਹਤ    ਮੋਗਾ ਵਿੱਚ ਸੀਬੀਐਸਈ ਪ੍ਰੀਖਿਆਵਾਂ ਸ਼ੁਰੂ, ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ    ਸੀਐਮ ਦਫ਼ਤਰ ਤੇ ਡੀਜੀਪੀ ਦੇ ਸਟੇਜ ਸਾਂਝੇ ਕਰਨ ‘ਤੇ ਕਾਂਗਰਸ ਦਾ ਐਤਰਾਜ਼    ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ    ਨਾਟਕ 1675 ਦਾ ਸਫ਼ਲ ਮੰਚਨ ਦਰਸ਼ਕਾਂ ਨੂੰ ਭਾਵੁਕ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦੇ ਗਿਆ    
-ਛੋਟੀ ਨਦੀ ਦੀ ਪੋਕਲੇਨ ਮਸ਼ੀਨ ਸਫਾਈ ਜਾਰੀ, ਵੱਡੀ ਨਦੀ 'ਚੋਂ ਬੂਟੀ ਹਟਾਉਣ ਲਈ ਟੈਂਡਰ ਲੱਗਿਆ
June 16, 2025 14:04:21
-24-

Rajni / Patiala

Repoter..Rajni

ਡਿਪਟੀ ਕਮਿਸ਼ਨਰ ਵੱਲੋਂ ਛੋਟੀ ਤੇ ਵੱਡੀ ਨਦੀ ਦੀ ਸਫਾਈ, ਰਾਜਿੰਦਰਾ ਲੇਕ, 24 ਘੰਟੇ ਨਹਿਰੀ ਪਾਣੀ ਸਪਲਾਈ ਤੇ ਐਨਕੈਪ ਦਾ ਜਾਇਜ਼ਾ

-ਛੋਟੀ ਨਦੀ ਦੀ ਪੋਕਲੇਨ ਮਸ਼ੀਨ ਸਫਾਈ ਜਾਰੀ, ਵੱਡੀ ਨਦੀ 'ਚੋਂ ਬੂਟੀ ਹਟਾਉਣ ਲਈ ਟੈਂਡਰ ਲੱਗਿਆ

-ਬਾਰਾਂਦਰੀ, ਫ਼ੁਹਾਰਾ ਚੌਂਕ ਤੇ ਮਾਲ ਰੋਡ ਦੇ ਨਵੀਨੀਕਰਨ ਲਈ ਵੀ ਹਦਾਇਤਾਂ

ਪਟਿਆਲਾ, 16 ਜੂਨ:

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਛੋਟੀ ਨਦੀ ਤੇ ਵੱਡੀ ਨਦੀ ਦੀ ਸਫ਼ਾਈ ਸਮੇਤ ਰਾਜਿੰਦਰਾ ਲੇਕ, 24 ਘੰਟੇ ਨਹਿਰੀ ਪਾਣੀ ਸਪਲਾਈ ਸਮੇਤ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤਹਿਤ ਸ਼ਹਿਰ 'ਚ ਹਵਾ ਪ੍ਰਦੂਸ਼ਣ ਘੱਟ ਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਤੇ ਐਲ ਐਂਡ ਟੀ ਕੰਪਨੀ ਨੂੰ ਹਦਾਇਤ ਕੀਤੀ ਕਿ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਅਤੇ ਲੀਲਾ ਭਵਨ ਚੌਂਕ ਨੇੜੇ 24 ਘੰਟੇ ਨਹਿਰੀ ਪਾਣੀ ਦੀ ਪੈਣ ਵਾਲੀ ਪਾਇਪਲਾਈਨ ਲਈ ਅਗੇਤੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂਕਿ ਸੜਕ ਪੁੱਟਣ ਸਮੇਂ ਆਵਾਜਾਈ ਪ੍ਰਭਾਵਤ ਨਾ ਹੋਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਇਪਲਾਈਨ ਪਾਉਣ ਸਮੇਂ ਸੜਕ ਨੂੰ ਤੁਰੰਤ ਚੱਲਣਯੋਗ ਬਣਾਇਆ ਜਾਵੇ ਤੇ ਇਸ 'ਚ ਕੋਈ ਦੇਰੀ ਨਾ ਹੋਵੇ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਛੋਟੀ ਤੇ ਵੱਡੀ ਨਦੀ ਦੀ ਸਫ਼ਾਈ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਡਰੇਨੇਜ ਵਿਭਾਗ ਵੱਲੋਂ ਛੋਟੀ ਨਦੀ ਦੀ ਗੌਰੀ ਸ਼ੰਕਰ ਮੰਦਿਰ ਦੀ ਡਾਊਨ ਸਟ੍ਰਰੀਮ ਤੋਂ 4000 ਫੁਟ ਦੀ ਕਰੀਬ ਲੰਬਾਈ ਦੀ ਜਿੱਥੇ-ਜਿੱਥੇ ਲੋੜ ਹੈ, ਉਥੇ ਪੋਕਲੇਨ ਮਸ਼ੀਨ ਨਾਲ ਕੀਤੀ ਜਾ ਰਹੀ ਸਫ਼ਾਈ ਦਾ ਮੁਲੰਕਣ ਕੀਤਾ।

ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਟਿਆਲਾ ਕੀ ਰਾਓ ਨਦੀ ਦੀ ਕਾਲਵਾ ਤੱਕ ਸਫ਼ਾਈ ਤੇ ਬੰਨ੍ਹ ਮਜ਼ਬੂਤ ਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਪਿੰਡ ਦੌਲਤਪੁਰ, ਜਿੱਥੋਂ ਇਹ ਵੱਡੀ ਨਦੀ ਦਾ ਰੂਪ ਅਖ਼ਤਿਆਰ ਕਰ ਲੈਂਦੀ ਹੈ, ਤੋਂ ਅੱਗੇ ਨਗਰ ਨਿਗਮ ਦੀ ਲਿਮਟ ਦੇ ਅੰਦਰ-ਅੰਦਰ ਬੂਟੀ ਦੀ ਸਫ਼ਾਈ ਕਰਨ ਦਾ ਕੰਮ ਕਰਨ ਲਈ ਨਗਰ ਨਿਗਮ ਵੱਲੋਂ ਟੈਂਡਰ ਲਗਾਇਆ ਗਿਆ ਹੈ।

ਡਾ. ਪ੍ਰੀਤੀ ਯਾਦਵ ਨੇ ਕੌਮੀ ਸਵੱਛ ਹਵਾ ਪ੍ਰੋਗਰਾਮ ਤਹਿਤ ਹਵਾ ਪ੍ਰਦੂਸ਼ਨ ਦੀ ਰੋਕਥਾਮ, ਨਿਯਮਤ ਕਰਨਾ ਤੇ ਇਸ ਨੂੰ ਘੱਟ ਕਰਨ ਦੇ ਨਾਲ-ਨਾਲ ਹਵਾ ਦੀ ਗੁਣਵੱਤਾ 'ਤੇ ਨਿਗਰਾਨੀ ਦਾ ਨੈਟਵਰਕ ਦਾ ਵਿਸਥਾਰ, ਜਾਗਰੂਕਤਾ ਤੇ ਸਮਰੱਥਾ ਵਧਾਉਣ ਦੀਆਂ ਗਤੀਵਿਧੀਆਂ ਵਧਾਉਣ ਦੇ ਪ੍ਰੋਗਰਾਮ ਦਾ ਜਾਇਜ਼ਾ ਲੈਣ ਲਈ ਹਵਾ ਗੁਣਵੱਤਾ ਮੋਨੀਟਰਿੰਗ ਸੈਲ ਦਾ ਵੀ ਜਾਇਜ਼ਾ ਲਿਆ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਪਟਿਆਲਾ ਸ਼ਹਿਰ ਨੂੰ ਹਰ ਪੱਖੋਂ ਵਿਕਸਤ ਕੀਤਾ ਜਾ ਰਿਹਾ ਹੈ ਤੇ ਇਸੇ ਤਹਿਤ ਹੀ ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਸੁਧਾਰਨ ਲਈ ਬਾਰਾਂਦਰੀ ਬਾਗ ਵਿੱਚ ਹੋਰ ਸੁਧਾਰ ਕੀਤੇ ਜਾਣ ਦੀ ਤਜਵੀਜ਼ ਹੈ। ਉਨ੍ਹਾਂ ਕਿਹਾ ਕਿ ਫ਼ੁਹਾਰਾ ਚੌਂਕ ਸਮੇਤ ਕਾਲੀ ਦੇਵੀ ਮੰਦਿਰ ਤੋਂ ਫ਼ੁਹਾਰ ਚੌਂਕ ਤੱਕ ਮਾਲ ਰੋਡ ਦੀ ਸੁੰਦਰਤਾ ਲਈ ਵੀ ਤਜਵੀਜ਼ ਬਣਾਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਬੈਠਕ ਦੌਰਾਨ ਦੱਸਿਆ ਕਿ ਰਾਜਿੰਦਰਾ ਲੇਕ 'ਚ ਪਾਈਪਲਾਈਨ ਪਾ ਕੇ ਪਾਣੀ ਪੱਕੇ ਤੌਰ 'ਤੇ ਭਰਨ ਲਈ ਵੀ ਕੰਮ ਚੱਲ ਰਿਹਾ ਹੈ ਟੈਂਡਰ ਪ੍ਰਕ੍ਰਿਆ ਜਾਰੀ ਹੈ। ਇਸ ਮੌਕੇ ਏ.ਡੀ.ਸੀ ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਸਮੇਤ ਡਰੇਨੇਜ, ਲੋਕ ਨਿਰਮਾਣ, ਪ੍ਰਦੂਸ਼ਣ ਰੋਕਥਾਮ ਬੋਰਡ, ਨਗਰ ਨਿਗਮ, ਬਾਗਬਾਨੀ, ਜੰਗਲਾਤ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

***********

ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ।

24

Related News