ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ   
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ, ਬੇਅਦਬੀ ਮਾਮਲਾ- ਐਸ.ਆਈ.ਟੀ ਪ੍ਰਮੁੱਖ ਕੁਵੰਰ ਵਿਜੈ ਪ੍ਰਤਾਪ ਨੇ ਸੀ.ਜੇ.ਐਮ ਤੇ ਲਾਏ ਦੋਸ਼, ਕੇਸ ਸੀ.ਜੇ.ਐਮ ਕੋਰਟ ਤੋਂ ਤਬਦੀਲ ਕਰਨ ਦੀ ਮੰਗ
June 27, 2020
Daily-Dharaledar-Online-News-Vie

Daily Dharaledar / Punjab

ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਦੇ ਮਾਮਲਿਆਂ ਦੀ ਪੜਤਾਲ ਕਰ ਰਹੀ ਐਸਆਈਟੀ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਅਟਾਰਨੀ ਰਾਹੀਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਇੱਕ ਲਿਖਤੀ ਦਰਖਾਸਤ ਭੇਜੀ ਹੈ। ਜਿਸ ‘ਚ ਇਨ੍ਹਾਂ ਘਟਨਾਵਾਂ ਨਾਲ ਜੁੜੇ ਸਾਰੇ ਮਾਮਲਿਆਂ ਦੀ ਸੁਣਵਾਈ ਸੀਜੇਐਮ ਕੋਰਟ ਤੋਂ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। ਐਸਆਈਟੀ ਦੇ ਪ੍ਰਮੁੱਖ ਮੈਂਬਰ ਅਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਅਰਜ਼ੀ ਵਿਚ ਸੀਜੇਐਮ ਹਰਵਿੰਦਰ ਸਿੰਘ ਸਿੰਧੀਆ -ਤੇ ਦੋਸ਼ ਲਗਾਇਆ ਹੈ ਕਿ ਉਹ ਬਾਦਲ ਪਰਿਵਾਰ ਦੇ ਨਜ਼ਦੀਕੀ ਹਨ, ਜਦਕਿ ਐਸਆਈਟੀ ਨੇ ਇਨ੍ਹਾਂ ਘਟਨਾਵਾਂ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਤੋਂ ਪੁੱਛਗਿੱਛ ਕੀਤੀ ਹੈ ਅਤੇ ਉਨ੍ਹਾਂ ਨੂੰ ਕੇਸ ਵਿਚ ਨਾਮਜਦ ਵੀ ਕੀਤਾ ਜਾ ਸਕਦਾ ਹੈ। ਇਸ ਅਰਜ਼ੀ ਦਾ ਨੋਟਿਸ ਲੈਂਦਿਆਂ ਇੰਚਾਰਜ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਸੀਜੇਐਮ ਹਰਵਿੰਦਰ ਸਿੰਘ ਸਿੰਧੀਆ ਤੋਂ 29 ਜੂਨ ਤੱਕ ਟਿੱਪਣੀ ਮੰਗੀ ਹੈ। ਐਸਆਈਟੀ ਮੈਂਬਰ ਅਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਅਰਜ਼ੀ ਵਿੱਚ ਲਿਖਿਆ ਹੈ ਕਿ ਪੰਜਾਬ ਸਰਕਾਰ ਦੀ ਹਦਾਇਤ ‘ਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਫਾਇਰਿੰਗ ਕੇਸਾਂ ਨਾਲ ਸਬੰਧਤ ਚਾਰ ਕੇਸਾਂ ਦੀ ਐਸਆਈਟੀ ਜਾਂਚ ਕਰ ਰਹੀ ਹੈ। ਜਾਂਚ ਦੇ ਅਧਾਰ ‘ਤੇ ਮੁਲਜ਼ਮ ਖ਼ਿਲਾਫ਼ ਦੋ ਚਾਰਜਸ਼ੀਟ ਵੀ ਦਾਇਰ ਕੀਤੇ ਗਏ ਹਨ। ਜ਼ਿਲ੍ਹਾ ਸੈਸ਼ਨ ਜੱਜ ਨੇ ਸੀਜੇਐਮ ਤੋਂ ਐਸਆਈਟੀ ਦੀ ਅਰਜ਼ੀ ਦਾ ਪੱਖ ਮੰਗਿਆ ਹੈ, ਪਰ ਬਿਨੈ-ਪੱਤਰ ‘ਤੇ ਬਾਦਲ ਪਰਿਵਾਰ ਦੀਆਂ ਸ਼ਿਕਾਇਤਾਂ ‘ਚ ਵਾਧਾ ਹੋਇਆ ਹੈ। ਦੋਵਾਂ ਨੂੰ ਅਪਰਾਧੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਐਸਆਈਟੀ ਦੇ ਲਿਖਤੀ ਪੱਤਰ ਨੂੰ ਵੇਖ ਕੇ ਲਗਦਾ ਹੈ ਕਿ ਬਾਦਲ ਪਰਿਵਾਰ ਦੀਆਂ ਮੁਸ਼ਕਿਲਾਂ ਹੋਰ ਵਧਣਗੀਆਂ।

Daily Dharaledar Online News Views and Reviews


Recommended Posts