Repoter,..Rajni

ਡਿਪਟੀ ਕਮਿਸ਼ਨਰਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਬੈਂਕ ਅਧਿਕਾਰੀਆਂ ਨੂੰ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਲਈ ਕੀਤਾ ਪ੍ਰੇਰਿਤ
June 16, 2025
-

Rajni / Patiala

Repoter,..Rajni

ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ 

ਬੈਂਕ ਅਧਿਕਾਰੀਆਂ ਨੂੰ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਲਈ ਕੀਤਾ ਪ੍ਰੇਰਿਤ

ਪਟਿਆਲਾ 16 ਜੂਨ

                          ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਹੇਠ ਲੀਡ ਬੈਂਕ ਵੱਲੋਂ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ , ਜਿਸ ਦੀ ਪ੍ਰਧਾਨਗੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ ਵੀ ਹਾਜ਼ਰ ਸਨ।

                        ਡਾ: ਪ੍ਰੀਤੀ ਯਾਦਵ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਬੈਂਕਾਂ ਵਿੱਚ ਕਰਜ਼ੇ ਨਾਲ ਸਬੰਧਤ ਲੰਬਿਤ ਚੱਲੇ ਆ ਰਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ। ਉਹਨਾਂ ਬੈਕਾਂ ਸਮੇਤ ਕਰੰਸੀ ਚੈਸਟ, ਏ.ਟੀ.ਐਮਜ਼ ਅਤੇ ਨਗਦੀ ਵਾਲੇ ਵਾਹਨਾਂ ਦੀ ਸੁਰੱਖਿਆ ਲਈ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣਾ ਸਖ਼ਤੀ ਨਾਲ ਕਰਨ ਦੀ ਹਦਾਇਤ ਵੀ ਕੀਤੀ। ਉਹਨਾਂ ਬੈਂਕਿੰਗ ਮਾਮਲਿਆਂ ਨੂੰ ਲੰਬਿਤ ਰੱਖਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜੇਕਰ ਕਿਸੇ ਕੇਸ ਵਿੱਚ ਕੁੱਝ ਨੁਕਸ ਸਾਹਮਣੇ ਆਉਂਦਾ ਹੈ ਤਾਂ ਇਸ ਸਬੰਧੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਕਰਜ਼ਿਆਂ ਸਬੰਧੀ ਬੈਂਕਾਂ ਵਿੱਚ ਲੰਬਿਤ ਪਏ ਕੇਸਾਂ ਦਾ ਤੁੰਰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

                   ਡਾ: ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਧੀਨ ਦਿੱਤੇ ਜਾਣ ਵਾਲੇ ਕਰਜ਼ਿਆਂ ਦੀ ਪ੍ਰਕ੍ਰਿਆ ਹੋਰ ਤੇਜ ਕੀਤੀ ਜਾਵੇ, ਤਾਂ ਜੋ ਖੇਤੀਬਾੜੀ, ਸਵੈ-ਰੁਜਗਾਰ ਅਤੇ ਛੋਟੇ ਪੱਧਰ ਦੇ ਕਾਰੋਬਾਰਾਂ ਨੂੰ ਮਜ਼ਬੂਤੀ ਮਿਲੇ। ਉਹਨਾਂ ਕਿਹਾ ਕਿ ਬੇਰੁਜ਼ਗਾਰੀ ਦੇ ਮੁੱਦੇ ਨੂੰ ਹੱਲ ਕਰਨ ਵਿੱਚ ਬੈਂਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ , ਇਸ ਲਈ ਅਧਿਕਾਰੀ ਲੋਕਾਂ ਦੇ ਭਵਿੱਖ ਨੂੰ ਸੰਵਾਰਣ ਲਈ ਅੱਗੇ ਆਉਣ ।

                   ਲੀਡ ਬੈਂਕ ਮੈਨੇਜਰ ਜਗਦੀਪ ਸਿੰਘ ਨੇ ਇਸ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਬੈਂਕਾਂ ਦੀ ਸੁਰੱਖਿਆ ਲਈ ਇੰਸਪੈਕਟਰ ਆਲਮਜੀਤ ਸਿੰਘ ਵੱਲੋਂ ਵੱਖ-ਵੱਖ ਖੇਤਰਾਂ ‘ ਚ ਬੈਕਾਂ ਦੀ ਕਾਰਗੁਜ਼ਾਰੀ ਦੀ ਵਿਸਥਾਰਤ ਸਮੀਖਿਆ ਕੀਤੀ। ਉਹਨਾਂ ਸਮੂਹ ਏ.ਟੀ.ਐਮਜ਼ ਦੀ ਸਾਫ ਸਫ਼ਾਈ ਅਤੇ ਵਧੀਆ ਗੁਣਵੱਤਾ ਵਾਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਵਰਤੋਂ ਕਰਨ ਦੀ ਗੱਲ ਕੀਤੀ। ਮੀਟਿੰਗ ਵਿੱਚ ਆਰ.ਬੀ.ਆਈ. ਦੇ ਪ੍ਰਾਚੀ ਸਿੰਘ ਸਮੇਤ ਨਬਾਰਡ ਦੇ ਡੀ.ਡੀ.ਐਮ. ਪਰਮਿੰਦਰ ਨਾਗਰਾ ਨੇ ਵੀ ਭਾਗ ਲਿਆ ਅਤੇ ਆਰ.ਬੀ.ਆਈ. ਵੱਲੋਂ ਵਿੱਤੀ ਸਮਾਵੇਸ਼ਨ ਲਈ ਰਾਸ਼ਟਰੀ ਰਣਨਤੀ ਸਮੇਤ ਨਬਾਰਡ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਵੱਖ-ਵੱਖ ਬੈਕਾਂ ਅਤੇ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ ।  

 

 
 

Powered by Froala Editor


Recommended Posts