ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ   
ਡਰਾਈਵਿੰਗ ਲਾਇਸੰਸਾਂ ਅਤੇ Rc ਦੇ ਬੈਕਲਾਗ ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ
June 17, 2025
-Rc-

S M Singh / Chandigarh

Reporter.. S M Singh

ਡਰਾਈਵਿੰਗ ਲਾਇਸੰਸਾਂ ਅਤੇ RC ਦੇ ਬੈਕਲਾਗ ਸਬੰਧੀ ਪੰਜਾਬ ਸਰਕਾਰ ਦਾ
ਵੱਡਾ ਫੈਸਲਾ

ਚੰਡੀਗੜ੍ਹ, 17 ਜੂਨ 2025

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਨਾਗਰਿਕ ਇੱਕ ਨਿਰਧਾਰਿਤ ਪ੍ਰਕਿਰਿਆ ਅਪਣਾ ਕੇ ਇਸ ਰਾਹਤ ਦਾ ਲਾਭ ਲੈ ਸਕਣਗੇ। ਹੁਣ ਬਿਨੈਕਾਰ ਆਪਣੇ ਪੁਰਾਣੇ ਵਹੀਕਲ ਅਤੇ ਡਰਾਈਵਿੰਗ ਲਾਇਸੰਸ ਨੂੰ ਆਨਲਾਈਨ ਕਰਵਾ ਸਕਦੇ ਹਨ ਅਤੇ ਸਬੰਧਤ ਦਸਤਾਵੇਜਾਂ ਨੂੰ ਰੀਨਿਊ ਕਰਵਾ ਸਕਦੇ ਹਨ।

ਮੰਤਰੀ ਨੇ ਦੱਸਿਆ ਕਿ ਇੱਕ ਲਿਖਤੀ ਪੱਤਰ ਰਾਹੀਂ ਪੰਜਾਬ ਦੀਆਂ ਸਮੂਹ ਰਜਿਸਟ੍ਰਿੰਗ ਅਥਾਰਟੀਜ ਅਤੇ ਸਮੂਹ ਲਾਈਸੰਸਿੰਗ ਅਥਾਰਟੀਜ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਬੈਕਲਾਗ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜੋ ਦਸਤਾਵੇਜ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲੇ ਦੀਆਂ ਸ਼ਰਤਾਂ ਦੀ ਪੂਰਤੀ ਨਾ ਕਰਦੇ ਹੋਣ, ਉਨ੍ਹਾਂ ਨੂੰ ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਦਫ਼ਤਰ ਵੱਲੋਂ 24 ਮਈ, 2024 ਨੂੰ ਜਾਰੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਨਜਿੱਠਣ ਲਈ ਲਿਖਿਆ ਗਿਆ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਆਰ.ਸੀ. ਦੇ ਬੈਕਲਾਗ ਆਨਲਾਈਨ ਸਬੰਧੀ ਸਮੁੱਚੀਆਂ ਜਾਣਕਾਰੀਆਂ ਆਨਲਾਈਨ ਅਪਲੋਡ ਕੀਤੇ ਜਾਣ ਸਮੇਂ, ਰਜਿਸਟ੍ਰੇਸ਼ਨ ਨੰਬਰ ਜਿਸ ਵਾਹਨ ‘ਤੇ ਲੱਗਾ ਹੈ, ਦੀ ਮੋਟਰ ਵਹੀਕਲ ਇੰਸਪੈਕਟਰ ਵੱਲੋਂ ਚੈਸੀ ਅਤੇ ਇੰਜਣ ਨੰਬਰ ਦੇ ਪੂਰੇ ਵੇਰਵੇ ਦਰਜ ਕੀਤੀ ਭੌਤਿਕ ਚੈਕਿੰਗ ਰਿਪੋਰਟ ਵੀ ਅਪਲੋਡ ਕੀਤੀ ਜਾਣੀ ਜ਼ਰੂਰੀ ਕੀਤੀ ਗਈ ਹੈ।

ਬੈਕਲਾਗ ਦੇ ਕਾਰਜ ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਭਾਗ ਦਾ ਪੱਕਾ ਕਰਮਚਾਰੀ ਬਿਨੈਕਾਰ ਵੱਲੋਂ ਡਰਾਈਵਿੰਗ ਲਾਇਸੰਸ/ਆਰ.ਸੀ. ਨਾਲ ਸਬੰਧਤ ਬੈਕਲਾਗ ਦੀ ਐਂਟਰੀ ਦਫਤਰ ਵਿੱਚ ਦਰਜ ਕਰਕੇ, ਉਸਨੂੰ ਪਰਿਵਾਹਨ ਪੋਰਟਲ ‘ਤੇ ਵੈਰੀਫਾਈ ਕਰਨਗੇ ਅਤੇ ਇਸਦੇ ਉਪਰੰਤ ਸਬੰਧਤ ਅਥਾਰਟੀ ਵੱਲੋਂ ਉਸਦੀ ਅਪਰੂਵਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸ ਵੀ ਗਲਤ ਐਂਟਰੀ ਦੀ ਨਿਰੋਲ ਜ਼ਿੰਮੇਵਾਰੀ ਸਬੰਧਤ ਰਜਿਸਟ੍ਰੇਸ਼ਨ ਅਤੇ ਲਾਈਸੰਸਿੰਗ ਅਥਾਰਟੀ ਦੀ ਹੋਵੇਗੀ।

Powered by Froala Editor

Rc


Recommended Posts