ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ   
ਮੰਦਰ ਮਾਤਾ ਸ੍ਰੀ ਕਾਲੀ ਦੇਵੀ ਦੇ ਪਵਿੱਤਰ ਸਰੋਵਰ 'ਚ ਜਲ ਛੱਡਣ ਲਈ 70 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ
June 17, 2025
-70-

S M Singh / Patiala

Reporter..S M Singh

ਮੰਦਰ ਮਾਤਾ ਸ੍ਰੀ ਕਾਲੀ ਦੇਵੀ ਦੇ ਪਵਿੱਤਰ ਸਰੋਵਰ 'ਚ ਜਲ ਛੱਡਣ ਲਈ 70 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ

ਪਟਿਆਲਾ, 17 ਜੂਨ:


ਪੰਜਾਬ ਦੇ ਕੈਬਨਿਟ ਮੰਤਰੀਆਂ ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ ਸਮੇਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪਟਿਆਲਾ ਦੇ ਪੁਰਾਤਨ ਤੇ ਇਤਿਹਾਸਕ ਮੰਦਰ ਮਾਤਾ ਸ੍ਰੀ ਕਾਲੀ ਦੇਵੀ ਦੇ ਪਵਿੱਤਰ ਸਰੋਵਰ 'ਚ ਕਰੀਬ 30 ਸਾਲਾਂ ਬਾਅਦ ਤਾਜਾ ਜਲ ਭਰਨ ਲਈ 70 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪਲਾਈਨ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਵਾਈ।

ਇਸ ਮੌਕੇ ਦੋਵਾਂ ਮੰਤਰੀਆਂ ਤੇ ਵਿਧਾਇਕ ਨੇ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਹਾਇਕਾਂ ਤੋਂ ਅੱਖੋਂ ਪਰੋਖੇ ਕੀਤੇ ਗਏ ਪਵਿੱਤਰ ਸਰੋਵਰ 'ਚ ਅਗਲੇ ਦੋ ਮਹੀਨਿਆਂ ਦੇ ਅੰਦਰ-ਅੰਦਰ ਤਾਜਾ ਜਲ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਮੰਦਰ ਦੀ ਕਾਇਆਂ ਕਲਪ ਕਰਕੇ ਇਸਦੇ ਚੌਗਿਰਦੇ ਨੂੰ ਸੰਵਾਰਨ ਸਮੇਤ ਮੰਦਰ ਦੁਆਲੇ ਹੈਰੀਟੇਜ ਸਟਰੀਟ ਵੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਇੱਕ ਨਵੀਂ ਪਾਈਪਲਾਈਨ ਹੀ ਨਹੀਂ ਹੈ ਸਗੋਂ ਲੋਕਾਂ ਦੇ ਵਿਸ਼ਵਾਸ਼ ਤੇ ਭਰੋਸੇ ਨੂੰ ਵੀ ਨਵੀਂ ਰਾਹ ਮਿਲ ਰਹੀ ਹੈ, ਇਸ ਨਾਲ ਸ਼ਰਧਾਲੂਆਂ ਦੀ ਆਸਥਾ ਹੋਰ ਮਜ਼ਬੂਤ ਹੋਵੇਗੀ। ਇਸ ਨਾਲ ਸ਼ਰਧਾਲੂਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਵੀ ਅੱਜ ਪੂਰੀ ਹੋ ਰਹੀ ਹੈ।

ਪੂਰੀ ਮਰਿਆਦਾ ਨਾਲ ਪੂਜਾ ਅਰਚਨਾ ਕਰਨ ਉਪਰੰਤ ਨਾਰੀਅਲ ਤੋੜ ਕੇ ਕੰਮ ਦੀ ਸ਼ੁਰੂਆਤ ਕਰਵਾਉਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਮਹੀਨੇ ਮੰਦਰ ਮਾਤਾ ਸ੍ਰੀ ਕਾਲੀ ਦੇਵੀ ਦੀ ਕਾਇਆਂ ਕਲਪ ਕਰਨ ਦੇ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਪੂਰੀ ਸ਼ਰਧਾ ਭਾਵ ਨਾਲ ਮੁਕੰਮਲ ਕਰਵਾਏਗੀ।

ਜਦਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੰਦਰ ਦੀ ਆਸਥਾ ਪਟਿਆਲਾ ਸਮੇਤ ਪੰਜਾਬ ਤੇ ਦੇਸ਼ ਵਿਦੇਸ਼ 'ਚ ਵੱਸਦੇ ਭਾਰਤੀਆਂ ਦੇ ਮਨਾਂ 'ਚ ਹੈ ਪਰੰਤੂ ਸ਼ਰਧਾਲੂ ਇਸ ਦੇ ਸਰੋਵਰ ਤੇ ਚੌਗਿਰਦੇ ਦੇ ਸੁੰਦਰੀਕਰਨ ਦੀ ਮੰਗ ਕਰਦੇ ਸਨ, ਜਿਸ ਨੂੰ ਪੰਜਾਬ ਸਰਕਾਰ ਨੇ ਪੂਰਾ ਕਰਨ ਦਾ ਕੰਮ ਸ਼ੁਰੂ ਕੀਤਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਪੰਜਾਬ ਸਰਕਾਰ ਮੰਦਰ ਮਾਤਾ ਸ੍ਰੀ ਕਾਲੀ ਦੇਵੀ ਦੇ ਨਵੀਨੀਕਰਨ ਦੇ ਪ੍ਰਾਜੈਕਟ ਨੂੰ ਮੰਦਰ ਦੀ ਪਵਿੱਤਰਤਾ ਬਰਕਰਾਰ ਰੱਖਦੇ ਹੋਏ ਸ਼ਰਧਾ ਤੇ ਸੇਵਾ ਭਾਵ ਤੇ ਪੂਰੀ ਮਰਿਆਦਾ ਨਾਲ ਮਿੱਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਵਾਏਗੀ।

ਉਨ੍ਹਾਂ ਦੱਸਿਆ ਕਿ ਪਹਿਲਾਂ ਵਾਲੀ ਪਾਈਪਲਾਈਨ ਮਹਾਰਾਣੀ ਕਲੱਬ ਤੋਂ ਕਾਲੀ ਮਾਤਾ ਮੰਦਰ ਤੱਕ ਆਉਂਦੀ ਸੀ ਪਰੰਤੂ ਉਹ ਦਰਖ਼ਤਾਂ ਦੀਆਂ ਜੜ੍ਹਾਂ ਕਰਕੇ ਖਰਾਬ ਹੋ ਗਈ ਸੀ, ਜਿਸ ਕਰਕੇ ਮੰਦਰ ਤੇ ਰਾਜਿੰਦਰਾ ਲੇਕ ਨੂੰ ਪਾਣੀ ਨਹੀਂ ਸੀ ਮਿਲ ਰਿਹਾ। ਹੁਣ ਕਰੀਬ 1 ਕਿਲੋਮੀਟਰ ਲੰਬੀ ਪਾਈਪਲਾਈਨ ਪਾ ਕੇ 70 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪਲਾਈਨ ਪਾਈ ਜਾਵੇਗੀ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਸਮੇਤ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਨੇ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਵੀ ਕੀਤੀ।ਉਨ੍ਹਾਂ ਕਿਹਾ ਕਿ ਮਾਤਾ ਰਾਣੀ ਦੇ ਅਸ਼ੀਰਵਾਦ ਨਾਲ ਇਸ ਪਵਿੱਤਰ ਅਸਥਾਨ ਦੀ ਖੂਬਸੂਰਤੀ ਨੂੰ ਹੋਰ ਚਾਰ ਚੰਨ ਲਾਉਂਦੇ ਹੋਏ ਇਸਨੂੰ ਭਵਯ, ਸ਼ਾਨਦਾਰ ਤੇ ਵਿਰਾਟ ਬਣਾਉਣ ਲਈ ਕੰਮ ਨੂੰ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਤਹਿਤ ਮਿੱਥੇ ਸਮੇਂ ਦੇ ਅੰਦਰ-ਅੰਦਰ ਨੇਪਰੇ ਚਾੜ੍ਹਿਆ ਜਾਵੇਗਾ।

ਦੋਵਾਂ ਕੈਬਨਿਟ ਮੰਤਰੀਆਂ ਤੇ ਵਿਧਾਇਕ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦੇ ਐਲਾਨ ਉਪਰ ਅੱਜ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ, ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਕੇਵਲ ਐਲਾਨ ਤੇ ਵਾਅਦੇ ਹੀ ਨਹੀਂ ਕਰਦੀ ਸਗੋਂ ਇਨ੍ਹਾਂ ਨੂੰ ਪੂਰੇ ਵੀ ਕਰਦੀ ਹੈ, ਇਸ ਲਈ ਫਰਕ ਲੋਕਾਂ ਨੂੰ ਸਾਫ਼ ਦਿੱਸੇਗਾ।

ਹਰਦੀਪ ਸਿੰਘ ਮੁੰਡੀਆਂ, ਡਾ. ਬਲਬੀਰ ਸਿੰਘ ਤੇ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਵਾਸਤੂਕਲਾ ਦੀ ਸਮਰੂਪਤਾ ਕਾਇਮ ਰੱਖਦਿਆਂ ਮੰਦਰ ਵਿਖੇ ਸ਼ਰਧਾਲੂਆਂ ਦੀ ਆਮਦ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਵੀ ਕਦਮ ਉਠਾਏ ਜਾਣਗੇ ਅਤੇ ਨਾਲ ਹੀ ਮੰਦਰ ਨੇੜੇ ਰਾਜਿੰਦਰਾ ਲੇਕ ਨੂੰ ਵੀ ਪੁਨਰ ਸੁਰਜੀਤ ਕੀਤਾ ਜਾ ਰਿਹਾ ਹੈ ਤੇ ਬਾਰਾਂਦਰੀ ਨੂੰ ਵੀ ਹੋਰ ਵਿਕਸਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਲਾਨ ਕਰਕੇ ਗਏ ਸਨ, ਉਸ ਮੁਤਾਬਕ ਸ਼ਹਿਰੀ ਅਤੇ ਧਾਰਮਿਕ ਯੋਜਨਾ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖ ਵਿੱਚ ਹੋਣ ਵਾਲੀਆਂ ਉਸਾਰੀਆਂ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸੇਵਾਵਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਦੇ ਸੁਚਾਰੂ ਪ੍ਰਬੰਧਨ ਲਈ ਇੱਕ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਸ਼ਰਧਾਲੂਆਂ ਲਈ ਲੰਗਰ ਦੀ ਸਹੂਲਤ ਸਮੇਤ ਬਜ਼ੁਰਗ ਨਾਗਰਿਕਾਂ, ਬੱਚਿਆਂ ਵਾਲੀਆਂ ਔਰਤਾਂ ਅਤੇ ਦਿਵਿਆਂਗ ਸ਼ਰਧਾਲੂਆਂ ਨੂੰ ਖਾਸ ਤੌਰ 'ਤੇ ਬਦਲਦੇ ਮੌਸਮੀ ਹਾਲਾਤਾਂ ਦੌਰਾਨ ਆਰਾਮ ਪ੍ਰਦਾਨ ਕਰਨ ਲਈ ਸ਼ਰਧਾਲੂ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਏਸੀ ਹਾਲ ਨਾਲ ਅਪਗ੍ਰੇਡ ਕੀਤਾ ਜਾਵੇਗਾ।

ਇਸ ਮੌਕੇ ਵੱਡੀ ਗਿਣਤੀ ਦੂਰੋਂ-ਦੂਰੋਂ ਆਏ ਸ਼ਰਧਾਲੂ, ਸਥਾਨਕ ਕੌਂਸਲਰ, ਮੰਦਰ ਪ੍ਰਬੰਧਕ ਕਮੇਟੀ ਦੇ ਮੈਂਬਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏ.ਡੀ.ਸੀ. ਇਸ਼ਾ ਸਿੰਗਲ, ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਸਮੇਤ ਹੋਰ ਪਤਵੰਤੇ ਮੌਜੂਦ ਸਨ।


Powered by Froala Editor

70


Recommended Posts