Reporter..S M Singh
NOW
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਪਲਾਸਟਿਕ ਪ੍ਰਦੂਸ਼ਣ ਖ਼ਿਲਾਫ਼ ਇਕਜੁੱਟਤਾ ਦੀ ਮਿਸਾਲ ਪੇਸ਼ ਕੀਤੀ    ਐੱਨ ਡੀ ਆਰ ਐੱਫ ਨੇ ਮਨਾਇਆ "ਵਿਸ਼ਵ ਵਾਤਾਵਰਣ ਦਿਵਸ"    ਲੁਧਿਆਣਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਤਿਆਰੀਆਂ ਤੇਜ਼*     ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ    ਖੇਤ ਬਚਾਓ ਅਭਿਆਨ” ਤਹਿਤ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਅਤੇ ਕਿਸਾਨ ਗੋਸ਼ਟੀਆਂ ਆਯੋਜਿਤ*    ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ    *ਨਸ਼ਿਆਂ ਦੇ ਹੌਟਸਪਾਟ ਖੇਤਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬਣਾਈਆਂ ਜਾਣਗੀਆਂ ਖੇਡ ਟੀਮਾਂ: ਡੀ.ਸੀ.*    ਏ ਡੀ ਸੀ ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ    ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ ਵਿਖੇ 11 ਜੂਨ ਨੂੰ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ    ਲੁਧਿਆਣਾ ਵਾਸੀਆਂ ਲਈ ਵੱਡੀ ਸੌਗਾਤ: 38 ਲੱਖ ਦੀ ਲਾਗਤ ਨਾਲ ਬਣੀ ਨਵੀਂ ਸਬ ਤਹਿਸੀਲ ਲੋਕਾਂ ਨੂੰ ਸਮਰਪਿਤ   
21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ
June 18, 2025 06:05:52
21-

S M Singh / Patiala

Reporter..S M Singh


21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ


ਪਟਿਆਲਾ17ਜੂਨ

ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਿੱਚ ਪਟਿਆਲਾ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚਸੀ.ਐਮ.ਦੀ ਯੋਗਸ਼ਾਲਾ ਤਹਿਤ ਯੋਗ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ 21 ਜੂਨ ਨੂੰ ਕੌਂਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਸਬੰਧੀ ਸਹਾਇਕ ਕਮਿਸ਼ਨਰ(ਜ) ਰਿਚਾ ਗੋਇਲ ਦੀ ਪ੍ਰਧਾਨਗੀ ਹੇਠ ਇਕ ਬੈਠਕ ਕੀਤੀ ਗਈ।ਉਹਨਾਂ ਆਮ ਲੋਕਾਂ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲਕਰਦਿਆਂਦੱਸਿਆ ਕਿ21 ਜੂਨ ਨੂੰ ਥਾਪਰ ਯੂਨੀਵਰਸਿਟੀ ਵਿਖੇ ਸਵੇਰੇ 6 ਵਜੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾ ਕੇ ਲੋਕਾਂ ਨੂੰ ਸਿਹਤਮੰਦ ਜੀਵਨ ਜੀਊਣ ਦਾ ਸੰਦੇਸ਼ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ ਰਿਚਾ ਗੋਇਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਹਤਮੰਦ ਜੀਵਨ ਅਤੇ ਮਨ ਦੀ ਸ਼ਾਤੀ ਸਭ ਤੋਂ ਵੱਡੀ ਜ਼ਰੂਰਤ ਬਣ ਚੁੱਕੀ ਹੈ। ਸਾਡੀ ਆਸ ਹੈ ਕਿ ਇਸ ਦਿਵਸ ਨਾਲ ਲੋਕ ਯੋਗਾ ਦੀ ਮਹੱਤਤਾ ਨੂੰ ਸਮਝ ਕੇ ਆਪਣੇ ਜੀਵਨ ਵਿੱਚ ਸਿਹਤਮੰਦ ਬਦਲਾਅ ਲਿਆਉਣਗੇ। ਉਹਨਾਂ ਕਿਹਾ ਕਿ ਯੋਗ ਸਿਰਫ ਸਰੀਰਕ ਵਰਕਆਊਟ ਨਹੀ ਬਲਕਿ ਮਨ ਅਤੇ ਆਤਮਾ ਦੀ ਸ਼ਾਂਤੀ ਲਈ ਵੀ ਜਰੂਰੀ ਹੈ। ਉਹਨਾਂ ਸਾਰੇ ਨਾਗਰਿਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਯੋਗਸ਼ਾਲਾ ਦਾ ਲਾਭ ਉਠਾਉਣ ਅਤੇ ਆਪਣੀ ਸਿਹਤ ਲਈ ਯੋਗਾ ਅਭਿਆਸ ਨੂੰ ਅਪਨਾਉਣ।

ਰਿਚਾ ਗੋਇਲ ਨੇ ਯੋਗ ਦਿਵਸ ਦੀਆਂ ਤਿਆਰੀਆਂ ਸਬੰਧੀ ਚਰਚਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਜੁੰਮੇਵਾਰੀਆਂ ਸੌਪੀਆਂ। ਉਹਨਾਂ ਪਟਿਆਲਾ ਵਾਸੀਆਂ ਨੂੰ ਯੋਗ ਦਿਵਸ ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਹਤਮੰਦ ਜੀਵਨ ਅਤੇ ਮਨ ਦੀ ਸ਼ਾਂਤੀ ਸਭ ਤੋਂ ਵੱਡੀ ਜ਼ਰੂਰਤ ਬਣ ਗਈ ਹੈ। ਉਹਨਾਂ ਕਿਹਾ ਕਿ ਯੋਗਾ ਦਾ ਮੂਲ ਮੰਤਵ ਸਰੀਰਕ ਤਾਕਤ, ਲਚਕੀਲਾਪਨ ਅਤੇ ਮਨ ਨੂੰ ਸ਼ਾਂਤ ਕਰਨ ਦੇ ਨਾਲ ਨਾਲ ਅੰਦਰੂਨੀ ਸ਼ਕਤੀ ਨੂੰ ਵਧਾਉਣਾ ਹੈ। ਉਹਨਾਂ ਕਿਹਾ ਕਿ ਅੱਜ ਦੀ ਤੇਜ਼ ਰਫ਼ਤਾਰ ਅਤੇ ਦਬਾਅ ਭਰੀ ਜ਼ਿੰਦਗੀ ਵਿੱਚ ਤਣਾਅ, ਚਿੰਤਾ ਅਤੇ ਸਰੀਰਿਕ ਰੋਗ ਆਮ ਗੱਲ ਬਣ ਗਏ ਹਨ। ਅਜਿਹੇ ਸਮੇਂ ਵਿੱਚ ਸਾਫੇ ਲਈ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਅਸੀਂ ਆਪਣੇ ਦਿਮਾਗ ਅਤੇ ਸਰੀਰਕ ਸਿਹਤ ਦੀ ਸੰਭਾਲ ਲਈ ਕਿਸੇ ਕੁਦਰਤੀ ਅਤੇ ਪ੍ਰਭਾਵਸ਼ਾਲੀ ਢੰਗ ਨੂੰ ਅਪਣਾਈਏ। ਯੋਗਾ ਇਹਨਾਂ ਸਾਰੀਆਂ ਸਮੱਸਿਆਵਾਂ ਦਾ ਇਕ ਪ੍ਰਭਾਵਸ਼ਾਲੀ ਹੱਲ ਹੈ। ਇਸ ਲਈ ਸਾਨੂੰ ਦਵਾਈਆਂ ਤੇ ਨਿਰਭਰ ਹੋਣ ਦੀ ਬਜਾਏ ਯੋਗਾ ਨੂੰ ਆਪਣੀ ਰੋਜ਼ਾਨਾ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਇਸ ਮੌਕੇ ਡੀ.ਐਸ.ਪੀ.ਨੇਹਾ ਅਗਰਵਾਲ, ਸਿਵਲ ਸਰਜਨ ਡਾ: ਜਗਪਾਲਇੰਦਰ ਸਿੰਘ, ਰੈਡ ਕਰਾਸ ਸੋਸਾਇਟੀ ਦੇ ਸਕੱਤਰ ਡਾ: ਪੀ.ਐਸ.ਸਿੱਧੂ ,ਆਯੂਰਵੈਦਿਕ ਕਾਲਜ ਤੋਂ ਡਾ: ਰਜਨੀਸ਼, ਡਾ: ਯੋਗੇਸ਼ ਭਾਟੀਆ,ਡਾ: ਮਨੀਸ਼ਾ ਸਿੰਗਲਾ, ਡਾ: ਅਨੂ ਸ਼ਾਰਦਾ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਖੇਤੀਬਾੜੀ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।


21

Related News