ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤ, ਕੀਤੇ ਜਾਣ ਅਜਿਹੇ ਪ੍ਰਬੰਧ ਤਾਂ ਕਿ ਰਾਹਗੀਰਾਂ ਨੂੰ ਨਾ ਹੋਵੇ ਕੋਈ ਮੁਸ਼ਕਿਲ
June 18, 2025
-

Rajni / Patiala

Reporter..Rajni

ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤ, ਕੀਤੇ ਜਾਣ ਅਜਿਹੇ ਪ੍ਰਬੰਧ ਤਾਂ ਕਿ ਰਾਹਗੀਰਾਂ ਨੂੰ ਨਾ ਹੋਵੇ ਕੋਈ ਮੁਸ਼ਕਿਲ

ਪਟਿਆਲਾ, 17 ਜੂਨ:

              ਪਟਿਆਲਾ ਸ਼ਹਿਰ 'ਚ 24X7 ਨਹਿਰੀ ਪਾਣੀ ਦੀ ਸਪਲਾਈ ਲਈ ਪਾਇਪਲਾਈਨ ਪਾਉਣ ਦੇ ਚੱਲ ਰਹੇ ਕੰਮ ਦੌਰਾਨ ਲੀਲ੍ਹਾ ਭਵਨ ਚੌਂਕ ਨੇੜੇ ਪਹਿਲਾਂ ਦੋਵੇਂ ਪਾਸੇ ਪਾਈਆਂ ਗਈਆਂ ਪਾਇਪਾਂ ਨੂੰ ਰਾਤ ਸਮੇਂ ਸੜਕ ਪੁੱਟਕੇ ਆਪਸ 'ਚ ਜੋੜਿਆ ਜਾਣਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ ਨੇ ਦੱਸਿਆ ਕਿ ਲੀਲ੍ਹਾ ਭਵਨ ਚੌਂਕ 'ਚ ਭਾਂਵੇਂ ਇਹ ਕੰਮ ਰਾਤ ਸਮੇਂ ਕੀਤਾ ਜਾਵੇਗਾ ਅਤੇ ਦਿਨ ਸਮੇਂ ਆਵਾਜਾਈ ਚਾਲੂ ਰਹੇਗੀ ਪਰੰਤੂ ਫਿਰ ਵੀ ਸੜਕ ਪੁੱਟੀ ਹੋਣ ਕਰਕੇ ਲੋਕਾਂ ਨੂੰ ਇਸ ਬਾਰੇ ਜਾਣੂ ਹੋਣਾ ਲਾਜਮੀ ਹੈ।

ਕਾਰਜਕਾਰੀ ਇੰਜੀਨੀਅਰ ਨੇ ਅੱਗੇ ਦੱਸਿਆ ਕਿ 16 ਜੂਨ ਨੂੰ ਸ਼ੁਰੂ ਹੋਇਆ ਇਹ ਕੰਮ ਕਰੀਬ ਇੱਕ ਮਹੀਨੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਸੜਕ ਪੁੱਟਕੇ ਰਜਬਾਹਾ ਰੋਡ, ਡਾਕ ਘਰ ਰੋਡ, ਭੁਪਿੰਦਰਾ ਰੋਡ, ਬਾਰਾਂਦਰੀ ਪਾਰਕ ਰੋਡ ਵਾਲੇ ਪਾਸੇ ਪਹਿਲਾਂ ਪਾਈ ਗਈ ਪਾਇਪਲਾਈਨ ਨੂੰ ਆਪਸ ਵਿੱਚ ਜੋੜਿਆ ਜਾਵੇਗਾ ਤੇ ਰਾਤ ਸਮੇਂ ਕੰਮ ਕਰਕੇ ਦਿਨ ਵੇਲੇ ਸੜਕ ਨੂੰ ਆਵਾਜਾਈ ਲਈ ਚਾਲੂ ਕੀਤਾ ਜਾਵੇਗਾ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਟ੍ਰੈਫਿਕ ਪੁਲਿਸ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਤੇ ਐਲ ਐਂਡ ਟੀ ਕੰਪਨੀ ਅਤੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਲੀਲ੍ਹਾ ਭਵਨ ਚੌਂਕ ਸਮੇਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇੜੇ 24 ਘੰਟੇ ਨਹਿਰੀ ਪਾਣੀ ਦੀ ਪਾਇਪਲਾਈਨ ਪਾਉਣ ਲਈ ਪੁੱਟੀ ਜਾਣ ਵਾਲੀ ਸੜਕ ਕਰਕੇ ਆਵਾਜਾਈ ਪ੍ਰਭਾਵਤ ਹੋਣ ਤੋਂ ਬਚਾਅ ਲਈ ਉਚੇਚੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਸੜਕ ਪੁੱਟਣ ਤੋਂ ਬਾਅਦ ਪਾਇਪਲਾਈਨ ਪਾਉਣ ਦੇ ਬਾਅਦ ਸੜਕ ਨੂੰ ਤੁਰੰਤ ਚੱਲਣਯੋਗ ਬਣਾਇਆ ਜਾਵੇ ਤਾਂ ਕਿ ਆਵਾਜਾਈ ਪ੍ਰਭਾਵਤ ਨਾ ਹੋਵੇ।


Powered by Froala Editor


Recommended Posts