Reporter..S M Singh
Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹਰਾ ਭਰਾ ਪਟਿਆਲਾ ਬਣਾਉਣ ਦੀ ਕੋਸ਼ਿਸ਼
June 19, 2025
-

S M Singh / Patiala

Reporter..S M Singh

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹਰਾ ਭਰਾ ਪਟਿਆਲਾ ਬਣਾਉਣ ਦੀ ਕੋਸ਼ਿਸ਼

ਪਟਿਆਲਾ 18 ਜੂਨ

    ਪਟਿਆਲਾ ‘ਚ “ ਹਰ ਕੋਈ ਇਕ ਦਰਖ਼ਤ ” ਮੁਹਿੰਮ ਤਹਿਤ ਵੱਖ-ਵੱਖ ਖਾਲੀ ਸਥਾਨਾਂ ‘ ਤੇ ਛਾਂਦਾਰ, ਫੁੱਲਦਾਰ ਅਤੇ ਫ਼ਲਦਾਰ ਬੂਟੇ ਲਗਾ ਕੇ ਵਾਤਾਵਰਨ ਨੂੰ ਹਰਾ ਭਰਾ ਬਣਾਉਣ ਦੀ ਕੋਸ਼ਿਸ਼ ਜਾਰੀ ਹੈ। ਇਹ ਮੁਹਿੰਮ ਨਿਰੰਤਰ ਤੌਰ ‘ ਤੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਸੋਚਣ ਲਈ ਉਤਸ਼ਹਿਤ ਕਰ ਰਹੀ ਹੈ। ਇਸ ਸਬੰਧੀ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਚੇਅਰਮੈਨ ਰੁਪਿੰਦਰਜੀਤ ਕੌਰ ਚਾਹਲ ਦੀ ਅਗਵਾਈ ਹੇਠ ਚੀਫ ਲੀਗਲ ਏਡ ਡਿਫੈਂਸ ਕਾਊਂਸਲ ਗਗਨਦੀਪ ਸਿੰਘ ਗੈਰੀ ਨੇ ਰੁੱਖ ਲਗਾਏ ਅਤੇ ਲੋਕਾਂ ਨੂੰ ਰੁੱਖ ਲਗਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ਸਿਰਫ਼ ਰੁੱਖ ਲਗਾਉਣ ਤੱਕ ਹੀ ਸੀਮਤ ਨਹੀ ਰਹਿਣੀਆਂ ਚਾਹੀਦੀਆਂ, ਸਗੋਂ ਇਹ ਮਨੂੱਖੀ ਜੀਵਨ ਵਿੱਚ ਰੁੱਖਾਂ ਦੀ ਭੂਮਿਕਾ ਬਾਰੇ ਲਗਾਤਾਰ ਜਾਗਰੁਕਤਾ ਫੈਲਾਉਣ ਵਾਲੀਆਂ ਹੋਣੀਆਂ ਚਾਹੀਦੀਆਂ ਹਨ। ਉਹਨਾਂ ਇਹ ਵੀ ਕਿਹਾ ਕਿ ਜੇਕਰ ਅਸੀਂ ਸਾਰੇ ਮਿਲ ਕੇ ਇਕ ਰੁੱਖ ਲਗਾਈਏ ਤਾਂ ਇਹ ਧਰਤੀ ਸੱਚਮੁੱਚ ਹੀ ਜੰਨਤ ਬਣ ਸਕਦੀ ਹੈ।

                            ਇਸ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਮਨਦੀਪ ਕੰਬੋਜ ਦੇ ਸਟਾਫ ਨੇ ਵੀ ਪੌਦੇ ਲਗਾ ਕੇ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ। ਉਹਨਾਂ ਕਿਹਾ ਕਿ ਅਸੀਂ ਸਾਰੇ ਜੇਕਰ ਇਕ ਇਕ ਦਰਖ਼ਤ ਲਗਾਈਏ ਅਤੇ ਉਸ ਦੀ ਪੂਰੀ ਦੇਖਭਾਲ ਕਰੀਏ ਤਾਂ ਇਹ ਮੁਹਿੰਮ ਇਕ ਵੱਡੀ ਇਨਕਲਾਬ ਬਣ ਸਕਦੀ ਹੈ। ਉਹਨਾਂ ਕਿਹਾ ਕਿ ਰੁੱਖ ਸਿਰਫ਼ ਆਕਸੀਜ਼ਨ ਹੀ ਨਹੀ ਦਿੰਦੇ , ਸਗੋਂ ਉਹ ਧਰਤੀ ਨੂੰ ਸੰਤੂਲਿਤ ਰੱਖਣ, ਤਾਪਮਾਨ ਘਟਾੳਣ, ਮਿੱਟੀ ਦੀ ਕਟਾਈ ਰੋਕਣ ਅਤੇ ਜਲ ਸਰੋਤਾਂ ਦੀ ਸੰਭਾਲ ਵਿੱਚ ਵੀ ਅਹਿਮ ਭੁਮਿਕਾ ਨਿਭਾਂਉਂਦੇ ਹਨ।ਉਹਨਾਂ ਇਹ ਵੀ ਕਿਹਾ ਕਿ ਇਹ ਉਪਰਾਲਾ ਨਿਰਮਲ ਵਾਤਾਵਰਣ ਵੱਲ ਇਕ ਵਧੀਆ ਕਦਮ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ ਸੁਥਰਾ ਅਤੇ ਤੰਦਰੁਸਤ ਵਾਤਾਵਰਣ ਪੈਦਾ ਕਰੇਗਾ। ਇਸ ਮੁਹਿੰਮ ਵਿੱਚ ਹੋਰ ਕਈ ਜੂਡੀਸ਼ੀਅਲ ਅਧਿਕਾਰੀ ਵੀ ਸ਼ਾਮਲ ਹੋਏ, ਜ਼ਿਹਨਾਂ ਨੇ ਆਪਣੀ ਹੱਥੀਂ ਪੌਦੇ ਲਗਾ ਕੇ ਲੋਕਾਂ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।


Powered by Froala Editor


Recommended Posts