ਨਸ਼ੇ ਨੇ ਲਈ  Reporter..Rajni

ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਨਸ਼ੇ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ
June 19, 2025
-

Rajni / Tarntaran

Reporter..Rajni

ਨਸ਼ੇ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ

 ਪੰਜਾਬ 'ਚ ਨਸ਼ਾ ਮੁਕਤ ਅਭਿਆਨ ਦੇ ਬਾਵਜੂਦ ਨਸ਼ੇ ਦੀ ਲਤ ਨੌਜਵਾਨਾਂ ਦੀ ਜਾਨ ਲੈ ਰਹੀ ਹੈ। ਤਾਜ਼ਾ ਮਾਮਲਾ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਫਤਿਆਬਾਦ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਹੋਰ ਨੌਜਵਾਨ ਨੇ ਨਸ਼ੇ ਦੀ ਉਵਰਡੋਜ਼ ਕਰਕੇ ਆਪਣੀ ਜ਼ਿੰਦਗੀ ਗਵਾ ਦਿੱਤੀ।

25 ਸਾਲਾ ਸੰਜੂ ਕੁਮਾਰ, ਜੋ ਕਿ ਤਿਲਕ ਰਾਜ ਦਾ ਪੁੱਤਰ ਸੀ, ਦੀ ਅਕਸਮਾਤ ਮੌਤ ਨੇ ਪਿੰਡ ਵਿਚ ਸੋਗ ਦੀ ਲਹਿਰ ਦੌੜਾ ਦਿੱਤੀ। ਹੋਰ ਦੁਖਦਾਈ ਗੱਲ ਇਹ ਹੈ ਕਿ ਦੋ ਮਹੀਨੇ ਪਹਿਲਾਂ ਹੀ ਪਰਿਵਾਰ ਨੇ ਆਪਣੇ ਵੱਡੇ ਪੁੱਤ ਸਰਵਨ ਸਿੰਘ ਨੂੰ ਵੀ ਨਸ਼ੇ ਦੀ ਉਵਰਡੋਜ਼ ਕਾਰਨ ਖੋ ਦਿੱਤਾ ਸੀ। ਦੋਵਾਂ ਪੁੱਤਾਂ ਦੀ ਅਚਾਨਕ ਮੌਤ ਨੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਢਾਹ ਦਿੱਤਾ ਹੈ।

ਸੰਜੂ ਦੇ ਪਿਤਾ ਤਿਲਕ ਰਾਜ ਨੇ ਸਰਕਾਰ ਤੇ ਸਿਸਟਮ 'ਤੇ ਗੰਭੀਰ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ, "ਸਰਕਾਰ ਸਿਰਫ਼ ਕਾਗਜ਼ਾਂ 'ਤੇ ਨਸ਼ਾ ਮੁਕਤ ਪੰਜਾਬ ਦੀਆਂ ਗੱਲਾਂ ਕਰ ਰਹੀ ਹੈ। ਹਕੀਕਤ 'ਚ ਸਾਡੇ ਪਿੰਡ 'ਚ ਨਸ਼ਾ ਹਰੇਕ ਨੁਕੱੜ 'ਤੇ ਉਪਲਬਧ ਹੈ। ਪੁਲਿਸ ਨੂੰ ਸਭ ਕੁਝ ਪਤਾ ਹੋਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੁੰਦੀ।"

ਉਨ੍ਹਾਂ ਮੰਗ ਕੀਤੀ ਕਿ ਪਿੰਡ ਅਤੇ ਇਲਾਕੇ 'ਚ ਨਸ਼ੇ ਦੇ ਹੇਠਾਂ ਆ ਰਹੇ ਨੌਜਵਾਨਾਂ ਨੂੰ ਬਚਾਇਆ ਜਾਵੇ ਅਤੇ ਨਸ਼ਾ ਵਾਪਾਰੀਆਂ ਖ਼ਿਲਾਫ਼ ਤੁਰੰਤ ਤੇ ਕੜੀ ਕਾਰਵਾਈ ਕੀਤੀ ਜਾਵੇ।

Powered by Froala Editor


Recommended Posts