Reporter..Rajni

ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ   
ਆਰਜੀਐਨਯੂਐੱਲ ਨੇ 'ਇੱਕ ਰਾਸ਼ਟਰ, ਇੱਕ ਚੋਣ' ’ਤੇ ਸੰਸਦੀ ਕਮੇਟੀ ਨੂੰ ਰਾਏ ਸੌਂਪੀ, ਲੋਕਤੰਤਰ ਅਤੇ ਸਮਾਜਿਕ ਚਿੰਤਾਵਾਂ ਉਭਾਰੀਆਂ
June 19, 2025
-

Rajni / Patiala

Reporter..Rajni

ਆਰਜੀਐਨਯੂਐੱਲ ਨੇ 'ਇੱਕ ਰਾਸ਼ਟਰ, ਇੱਕ ਚੋਣ' ’ਤੇ ਸੰਸਦੀ ਕਮੇਟੀ ਨੂੰ ਰਾਏ ਸੌਂਪੀ, ਲੋਕਤੰਤਰ ਅਤੇ ਸਮਾਜਿਕ ਚਿੰਤਾਵਾਂ ਉਭਾਰੀਆਂ

ਪਟਿਆਲਾ, 18 ਜੂਨ:
ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾ (ਆਰਜੀਐਨਯੂਐੱਲ), ਪੰਜਾਬ ਨੇ ‘ਇੱਕ ਰਾਸ਼ਟਰ, ਇੱਕ ਚੋਣ (ਓਐਨਓਈ)’ ਮਸਲੇ 'ਤੇ ਆਪਣੀ ਰਾਏ ਸਾਂਝੀ ਸੰਸਦੀ ਕਮੇਟੀ ਨੂੰ ਦਿੱਤੀ ਹੈ। ਇਹ ਰਿਪੋਰਟ ਵਾਈਸ ਚਾਂਸਲਰ ਪ੍ਰੋ. (ਡਾ.) ਜੈ ਸ਼ੰਕਰ ਸਿੰਘ ਦੀ ਤਰਫ਼ੋਂ, ਚੰਡੀਗੜ੍ਹ ’ਚ ਹੋਈ ਮੀਟਿੰਗ ਵਿੱਚ ਯੂਨੀਵਰਸਿਟੀ ਦੀ ਨੁਮਾਇੰਦਗੀ ਕਰਦਿਆਂ ਡਾ. ਜਸਲੀਨ ਕੇਵਲਾਨੀ ਨੇ ਪੇਸ਼ ਕੀਤੀ।

ਆਰਜੀਐਨਯੂਐੱਲ ਵੱਲੋਂ ਦੱਸਿਆ ਗਿਆ ਕਿ ਇੱਕੋ ਸਮੇਂ ਚੋਣਾਂ ਕਰਵਾਉਣ ਨਾਲ ਪੈਸਾ ਤੇ ਸਮਾਂ ਬਚ ਸਕਦਾ ਹੈ, ਪਰ ਇਹ ਫੈਸਲਾ ਸੌਖਾ ਨਹੀਂ। ਡਾ. ਕੇਵਲਾਨੀ ਨੇ ਕਿਹਾ ਕਿ ਭਾਰਤ ਵਰਗੇ ਵੱਡੇ ਅਤੇ ਵੱਖ-ਵੱਖ ਰਾਜਾਂ ਵਾਲੇ ਦੇਸ਼ ਲਈ ਇਹ ਰੀਤੀ ਅਮਲ 'ਚ ਲਿਆਉਣੀ ਔਖੀ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਚੋਣਾਂ ਘੱਟ ਹੋਣ ਨਾਲ ਲੋਕਾਂ ਦੀ ਹਿੱਸੇਦਾਰੀ ਘਟ ਸਕਦੀ ਹੈ। ਲੋਕ ਪੰਜ ਸਾਲਾਂ ਤੱਕ ਰੁੱਕਣ ਲਈ ਮਜਬੂਰ ਹੋ ਜਾਣਗੇ, ਜੋ ਕਿ ਲੋਕਤੰਤਰ ਲਈ ਠੀਕ ਨਹੀਂ। ਨਾਲ ਹੀ, ਹਰ ਰਾਜ ਦੀ ਆਪਣੀ ਸੰਸਕ੍ਰਿਤੀ, ਮੇਲੇ ਤੇ ਤਿਉਹਾਰ ਹੁੰਦੇ ਹਨ। ਜੇਕਰ ਚੋਣਾਂ ਉਸ ਸਮੇਂ ਆਈਆਂ ਤਾਂ ਲੋਕ ਵੋਟ ਪਾਉਣ ਨਹੀਂ ਜਾ ਸਕਣਗੇ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀ ਚੋਣੀ ਪ੍ਰਣਾਲੀ ਬਣਾਉਣ ਲਈ ਸੰਵਿਧਾਨ ਵਿੱਚ ਬੜੀਆਂ ਤਬਦੀਲੀਆਂ ਦੀ ਲੋੜ ਹੋਵੇਗੀ। ਆਖ਼ਰ ਵਿੱਚ, ਆਰਜੀਐਨਯੂਐੱਲ ਨੇ ਕਿਹਾ ਕਿ ਇਹ ਸੋਚ ਵਧੀਆ ਹੈ, ਪਰ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਸਭ ਰਾਜਾਂ ਅਤੇ ਲੋਕਾਂ ਦੀ ਰਾਏ ਲੈਣੀ ਚਾਹੀਦੀ ਹੈ।ਇਸ ਦੌਰਾਨ ਡਾ. ਜਸਵਿੰਦਰ ਕੌਰ ਅਤੇ ਡਾ. ਬਸੰਤ ਸਿੰਘ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ।




Powered by Froala Editor


Recommended Posts