Reporter..S M Singh
ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ   
21 ਜੂਨ ਨੂੰ ਥਾਪਰ ਯੂਨੀਵਰਸਿਟੀ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ
June 20, 2025
21-

S M Singh / Patiala

Reporter..S M Singh

21 ਜੂਨ ਨੂੰ ਥਾਪਰ ਯੂਨੀਵਰਸਿਟੀ ਵਿਖੇ ਮਨਾਇਆ ਜਾਵੇਗਾ ਕੌਮਾਂਤਰੀ ਯੋਗ ਦਿਵਸ

ਪਟਿਆਲਾ, 19 ਜੂਨ:

         21 ਜੂਨ ਨੂੰ ਕੌਮਾਂਤਰੀ ਯੋਗ ਦਿਵਸ 'ਤੇ ਕਰਵਾਇਆ ਜਾਣ ਵਾਲਾ ਜ਼ਿਲ੍ਹਾ ਪੱਧਰੀ ਸਮਾਗਮ ਥਾਪਰ ਯੂਨੀਵਰਸਿਟੀ (ਸਾਹਮਣੇ ਸਪੋਰਟਸ ਆਫ਼ਿਸ, ਗਰਾਊਂਡ) ਵਿਖੇ ਸਵੇਰੇ 5:30 ਵਜੇ ਤੋਂ 7:30 ਵਜੇ ਤੱਕ ਮਨਾਇਆ ਜਾਵੇਗਾ ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਇਸ਼ਾ ਸਿੰਗਲ ਨੇ ਦੱਸਿਆ ਕਿ ਗਿਆਰ੍ਹਵੇਂ ਕੌਮਾਂਤਰੀ ਯੋਗ ਦਿਵਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰਖੇਡਸਿੱਖਿਆਪੁਲਿਸਰੈਡ ਕਰਾਸਬਾਗਬਾਨੀ ਵਿਭਾਗ ਨੂੰ ਡਿਊਟੀਆਂ ਸੌਂਪੀਆਂ ਗਈ ਹਨ

        ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਖਿਡਾਰੀ ਵੀ ਹਿੱਸਾ ਲੈਣਗੇ ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ ' ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ਼ ਰਫ਼ਤਾਰ ਜ਼ਿੰਦਗੀ ' ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈਕਿਉਂਕਿ ਤੰਦਰੁਸਤ ਸਰੀਰ ' ਹੀ ਤੰਦਰੁਸਤ ਮਨ ਵਾਸ ਕਰਦਾ ਹੈ

        ਇਸ਼ਾ ਸਿੰਗਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਨਿਰੋਈ ਸਿਹਤ ਸਬੰਧੀ ਜਾਗਰੂਕ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਸ਼ਹਿਰੀ ਖੇਤਰ ਵਿੱਚ 39 ਯੋਗ ਟਰੇਨਰਾਂ ਵੱਲੋਂ ਰੋਜ਼ਾਨਾ 222 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ ਜਦਕਿ ਪਿੰਡਾਂ ਵਿੱਚ 110 ਕਲਾਸਾਂ ਚਲਾਈਆਂ ਜਾ ਰਹੀਆਂ ਹਨਜਿਨ੍ਹਾਂ ਵਿੱਚ ਯੋਗ ਦੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਵੱਲੋਂ ਯੋਗ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਸੀ.ਐਮ ਦੀ ਯੋਗਸ਼ਾਲਾ ਦਾ ਵੀ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ

        ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਮੋਹਨ ਲਾਲ, ਅਨੂ ਸ਼ਾਰਦਾ, ਡਾ. ਰਜਨੀਸ਼, ਡਾ. ਮਨੀਸ਼ਾ, ਡਾ. ਮੋਹਿਤ ਰਿਸ਼ੀ ਤੇ ਸਚਿਨ ਵਰਮਾ, ਯੋਗ ਸੁਪਰਵਾਈਜ਼ਰ ਰਜਿੰਦਰ ਸਿੰਘ ਵੀ ਮੌਜੂਦ ਸਨ


Powered by Froala Editor

21


Recommended Posts