Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਹਰਭਜਨ ਸਿੰਘ ਈ ਟੀ ਓ ਨੇ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਦਿੱਤੇ ਹੁਕਮ
June 20, 2025
-

Rajni /

Reporter..S M Singh

ਹਰਭਜਨ ਸਿੰਘ ਈ ਟੀ ਓ ਨੇ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਦਿੱਤੇ ਹੁਕਮ

ਚੰਡੀਗੜ੍ਹ, 20 ਜੂਨ 2025

ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉਤੇ  30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ  ਨੂੰ ਮੁਕੰਮਲ ਕਰ ਲਿਆ ਜਾਵੇ।ਇਸ ਤੋਂ ਇਲਾਵਾ ਟ੍ਰੈਫਿਕ ਸੈਂਸਸ ਨਾਲ ਸਬੰਧਤ ਡਾਟਾ  ਰਾਹੀਂ ਸੜਕਾਂ ਦੀ ਨਵੀਂ ਉਸਾਰੀ, ਚੌੜਾ ਕਰਨ ਅਤੇ ਹੋਰ ਲੋੜੀਂਦੇ ਸੁਧਾਰ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਸੜਕੀ ਆਵਾਜਾਈ ਨੂੰ ਹੋਰ ਸੁਰੱਖਿਅਤ ਬਣਾਇਆ ਜਾ ਸਕੇਗਾ ਜਿਸ ਨਾਲ ਦੁਰਘਟਨਾਵਾਂ ਵਿੱਚ ਹੁੰਦੇ ਵਡਮੁੱਲੇ ਜਾਨੀ ਨੁਕਸਾਨ ਤੋਂ ਵੀ ਬਚਾਅ ਹੋਵੇਗਾ।

ਇਸ ਸਬੰਧੀ ਇਕ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੀਆਂ ਵੱਖ ਵੱਖ ਸਕੀਮਾਂ ਅਧੀਨ ਅਤੇ ਵਿਸ਼ੇਸ ਤੌਰ ਤੇ ਲਿੰਕ ਸੜਕਾਂ ਬਾਬਤ ਤਜਵੀਜ਼ ਕੀਤੇ ਅਤੇ ਚਲਦੇ ਕੰਮਾਂ ਦਾ  ਜਾਇਜਾ ਲਿਆ। ਇਸ ਮੌਕੇ ਲੋਕ ਨਿਰਮਾਣ ਵਿਭਾਗ ਪ੍ਰਬੰਧਕੀ ਸਕੱਤਰ ਰਵੀ ਭਗਤ ਅਤੇ ਪੰਜ਼ਾਬ ਮੰਡੀਕਰਨ ਬੋਰਡ ਦੇ  ਸਕੱਤਰ ਰਾਮਵੀਰ ਦੇ ਨਾਲ-ਨਾਲ ਵਿਸ਼ੇਸ਼ ਸਕੱਤਰ ਸ਼੍ਰੀਮਤੀ ਹਰਗੁਨਜੀਤ ਕੌਰ ਅਤੇ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਹਰਭਜਨ ਸਿੰਘ ਈ. ਟੀ. ਓ. ਨੇ ਪੀ.ਆਰ.ਬੀ.ਡੀ.ਬੀ.  ਅਧੀਨ ਚਲਦੇ ਹੋਰ ਕੰਮਕਾਜ ਦਾ ਵਿਸਤਾਰਪੂਰਵਕ ਜਾਇਜਾ ਵੀ ਲਿਆ ਅਤੇ ਕੰਮਾਂ ਵਿੱਚ ਆਉਂਦੀਆਂ ਦਿੱਕਤਾਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੇ ਕੰਮ ਇਮਾਨਦਾਰੀ ਅਤੇ ਚੰਗੀ ਮਿਆਰ ਨਾਲ ਕਰਵਾਉਣ ਦੀ ਹਦਾਇਤ ਕੀਤੀ।


Powered by Froala Editor


Recommended Posts