5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ   
ਆਰਥਿਕ ਜਨਗਣਨਾ 2025 ਦੀ ਤਿਆਰੀਆਂ ਦਾ ਜਾਇਜਾ ਲੈਣ ਲਈ ਏ.ਡੀ.ਸੀ. ਵੱਲੋਂ ਮੀਟਿੰਗ
June 21, 2025
-2025-

S M Singh / Patiala

Reporter..S M Singh

ਆਰਥਿਕ ਜਨਗਣਨਾ 2025 ਦੀ ਤਿਆਰੀਆਂ ਦਾ ਜਾਇਜਾ ਲੈਣ ਲਈ ਏ.ਡੀ.ਸੀ. ਵੱਲੋਂ ਮੀਟਿੰਗ

ਪਟਿਆਲਾ 20 ਜੂਨ

                        ਆਰਥਿਕ ਜਨਗਣਨਾ 2025 ਦੀ ਪ੍ਰਕ੍ਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਮਰਿੰਦਰ ਸਿੰਘ ਟਿਵਾਣਾ ਨੇ ਜਾਇਜਾ ਬੈਠਕ ਕੀਤੀ। ਮੀਟਿੰਗ ਦਾ ਮੁੱਖ ਮੰਤਵ 2025 ਦੀ ਆਰਥਿਕ ਜਨਗਣਨਾ ਦੀ ਤਿਆਰੀਆਂ ਤੇ ਸਹਿਯੋਗ ਅਤੇ ਕਾਰਗੁਜ਼ਾਰੀ ਨੂੰ ਸੁਨਿਸ਼ਚਿਤ ਕਰਨਾ ਸੀ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰਕ੍ਰਿਆ ਨਾਲ ਜ਼ਿਲ੍ਹੇ ਦੇ ਵਿਕਾਸ ਯੋਜਨਾਵਾਂ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਨਵੀਂ ਆਰਥਿਕ ਨੀਤੀਆਂ ਤਿਆਰ ਕਰਨ ਵਿੱਚ ਸਹਾਇਤਾ ਮਿਲੇਗੀ । ਉਹਨਾ ਕਿਹਾ ਕਿ ਇਹ ਗਣਨਾ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਲਈ ਜ਼ਿਲ੍ਹਾ ਅਤੇ ਬਲਾਕਾਂ ਵਿੱਚ ਵਧੇਰੇ ਜਾਣਕਾਰੀ ਪ੍ਰਦਾਨ ਕਰੇਗੀ , ਜਿਸ ਨਾਲ ਵਿਕਾਸ ਕਾਰਜਾਂ ਦੀ ਬਿਹਤਰ ਯੋਜਨਾ ਬਣਾਈ ਜਾ ਸਕੇਗੀ।

                       ਵਧੀਕ ਡਿਪਟੀ ਕਮਿਸ਼ਨਰ ਨੇ ਬੈਠਕ ਵਿੱਚ ਸ਼ਿਰਕਤ ਕਰਨ ਵਾਲੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਕ੍ਰਿਆ ਤੋ ਜਾਣੂ ਕਰਵਾਉਂਦਿਆਂ ਕਿਹਾ ਕਿ ਆਰਥਿਕ ਜਨਗਣਨਾ ਤੋਂ ਮਿਲਣ ਵਾਲੇ ਡਾਟੇ ਅਤੇ ਜਾਣਕਾਰੀ ਨਾਲ ਸਰਕਾਰ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ਤੇ ਵਿਕਾਸ ਕਾਰਜਾਂ ਦੀ ਯੋਜਨਾ ਬਣਾਉਣ ਵਿੱਚ ਮਦਦ ਮਿਲੇਗੀ ਕਿ ਕਿਹੜੇ ਖੇਤਰ ਵਿੱਚ ਕਿੰਨਾ ਵਿਕਾਸ ਹੋ ਰਿਹਾ ਹੈ ਅਤੇ ਕਿਹੜੇ ਖੇਤਰਾਂ ਵਿੱਚ ਵਧੇਰੇ ਧਿਆਨ ਦੀ ਲੋੜ ਹੈ। ਇਹ ਡਾਟਾ ਸਿਰਫ਼ ਸਰਕਾਰੀ ਨੀਤੀਆਂ ਲਈ ਹੀ ਨਹੀ, ਸਗੋਂ ਜਨਤਾ ਅਤੇ ਵਿਕਾਸ ਨਾਲ ਜੁੜੇ ਸਹਿਯੋਗੀਆਂ ਲਈ ਵੀ ਅਹਿਮ ਸਾਧਕ ਸਾਬਿਤ ਹੋਵੇਗਾ ।

                        ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਟਾਫ ਦੀਆਂ ਲਿਸਟਾਂ ਤਿਆਰ ਕਰਨ , ਜਿਲ੍ਹਾ ਅਤੇ ਬਲਾਕ ਪੱਧਰ ‘ ਤੇ ਮਾਸਟਰ ਟ੍ਰੇਨਰਾਂ ਦੀ ਨਿਯੁਕਤੀ ਕਰਨ ਅਤੇ ਨੋਡਲ ਅਫ਼ਸਰਾਂ ਨੂੰ ਨਿਯੁਕਤ ਕਰਨ ‘ ਤੇ ਚਰਚਾ ਕੀਤੀ । ਉਹਨਾ ਜ਼ਿਲ੍ਹਾ ਸਿਖਿਆ ਅਫਸਰ, ਈ.ਓਜ਼ ਅਤੇ ਬੀ.ਡੀ.ਪੀ.ਓਜ਼ ਨੂੰ ਵੀ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਲਈ ਹਦਾਇਤਾਂ ਦਿੱਤੀਆਂ ।

                        ਅਮਰਿੰਦਰ ਸਿੰਘ ਟਿਵਾਣਾ ਨੇ ਅਪੀਲ ਕੀਤੀ ਕਿ ਲੋਕ ਇਸ ਮਹੱਤਵਪੂਰਨ ਕਾਰਜ ਵਿੱਚ ਆਪਣੇ ਪੂਰੇ ਯੋਗਦਾਨ ਅਤੇ ਸਮਰਪਣ ਨਾਲ ਜ਼ਿਲ੍ਹੇ ਦੇ ਵਿਕਾਸ ਲਈ ਨਵੇਂ ਆਰਥਿਕ ਦਿਸ਼ਾ ਨਿਰਦੇਸ਼ਾਂ ਦੇ ਨਿਰਮਾਣ ਵਿੱਚ ਮਦਦ ਕਰਨ । ਉਹਨਾਂ ਕਿਹਾ ਕਿ ਜਨਗਣਨਾ ਤੋਂ ਪ੍ਰਾਪਤ ਜਾਣਕਾਰੀ ਨਾਲ ਹੀ ਅਸੀਂ ਆਪਣੇ ਵਧਦੇ ਹੋਏ ਆਰਥਿਕ ਅਤੇ ਸਮਾਜਿਕ ਚੁਣੋਤੀਆਂ ਦਾ ਸਾਹਮਣਾ ਕਰ ਸਕਾਂਗੇ ਅਤੇ ਵਿਕਾਸ ਦੇ ਨਵੇਂ ਰਾਹ ਖੋਲ ਸਕਾਂਗੇ । ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ ।


Powered by Froala Editor

2025


Recommended Posts