Reporter..Rajni< " />
ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ
June 21, 2025
-

Rajni / Patiala

Reporter..Rajni

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਦੇ ਕੰਮ ਦਾ

 ਜਾਇਜ਼ਾ

ਪਟਿਆਲਾ, 20 ਜੂਨ:

                  ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਤੇ ਸੁੰਦਰੀਕਰਨ ਦੇ ਚੱਲ ਰਹੇ ਕੰਮ ਦਾ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ

                  ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਿੰਡਾਂ ਦੀ ਜੀਵਨ ਰੇਖਾ ਛੱਪੜਾਂ ਨੂੰ ਅਣਗੌਲਿਆ ਕੀਤਾ ਸੀ ਅਤੇ ਪਿਛਲੇ ਲਗਭਗ ਦੋ ਦਹਾਕਿਆਂ ਤੋਂ ਇਨ੍ਹਾਂ ਦੀ ਨਾ ਤਾਂ ਕੋਈ ਸਾਰ ਲਈ ਗਈ ਸੀ ਅਤੇ ਨਾ ਹੀ ਕੋਈ ਸਾਂਭ-ਸੰਭਾਲ ਕੀਤੀ ਗਈ ਸੀ ਬਹੁਤੇ ਛੱਪੜਾਂ ਦੀ ਦਹਾਕਿਆਂ ਤੋਂ ਸਫ਼ਾਈ ਨਹੀਂ ਕੀਤੀ ਗਈ ਅਜਿਹੇ ਛੱਪੜ ਓਵਰਫਲੋਅ ਹੋ ਜਾਂਦੇ ਹਨ ਤੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਬਦਬੂ ਆਉਂਦੀ ਹੈ ਅਤੇ ਮੱਛਰਾਂ ਤੇ ਬਿਮਾਰੀਆਂ ਦੀ ਭਰਮਾਰ ਹੋ ਜਾਂਦੀ ਹੈ ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਨ੍ਹਾਂ ਹਾਲਾਤਾਂ ਨੂੰ ਬਦਲਣ ਜਾ ਰਹੀ ਹੈ

              ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਪਿੰਡਾਂ 'ਚ ਛੱਪੜਾਂ ਦੀ ਸਫ਼ਾਈ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਬਹੁਤ ਜਲਦੀ ਸਾਰੇ ਛੱਪੜਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨਾ ਹੈ, ਜਿਸ ਤਹਿਤ ਪਿੰਡਾਂ ਦੇ ਛੱਪੜਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਸਾਂਭ-ਸੰਭਾਲ ਅਤੇ ਖੇਡ ਮੈਦਾਨਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਥਾਪਰ/ਸੀਚੇਵਾਲ ਮਾਡਲ ਰਾਹੀਂ ਪਿੰਡਾਂ ਵਿੱਚ ਸੀਵਰੇਜ ਟ੍ਰੀਟਮੈਂਟ ਸਹੂਲਤਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ

              ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੇ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ ਜੇਕਰ ਪਾਣੀ ਦੇ ਸੈਂਪਲ ਤੈਅ ਮਾਪਦੰਡਾਂ ਅਨੁਸਾਰ ਆਉਂਦੇ ਹਨ ਤਾਂ ਪਾਣੀ ਸਿੰਚਾਈ ਲਈ ਖੇਤਾਂ ਨੂੰ ਦਿੱਤਾ ਜਾਵੇਗਾ, ਨਹੀਂ ਤਾਂ ਪਾਣੀ ਸਾਫ਼ ਕਰਨ ਦਾ ਪ੍ਰੋਜੈਕਟ ਲਾ ਕੇ ਪਾਣੀ ਸਾਫ਼ ਕਰਨ ਉਪਰੰਤ ਸਿੰਚਾਈ ਲਈ ਵਰਤਿਆ ਜਾਵੇਗਾ ਇਸ ਮੌਕੇ ਪਵਿੱਤਰ ਸਿੰਘ ਡਕਾਲਾ, ਮਨਿੰਦਰ ਸਿੰਘ ਡਕਾਲਾ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਅਤੇ ਅਧਿਕਾਰੀ ਵੀ ਮੌਜੂਦ ਸਨ


Powered by Froala Editor


Recommended Posts