Reporter..S M Singh
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੰਮਾਂ ਦਾ ਜਾਇਜ਼ਾ​
June 21, 2025
-

S M Singh / Patiala

Reporter..S M Singh

ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੰਮਾਂ ਦਾ ਜਾਇਜ਼ਾ

ਪਟਿਆਲਾ, 20 ਜੂਨ:

ਪਟਿਆਲਾ ਡਵੀਜਨ ਦੇ ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਜ਼ਿਲ੍ਹੇ ਅੰਦਰ ਹੜ੍ਹਾਂ ਤੋਂ ਬਚਾਅ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਏ.ਡੀ.ਸੀ. (ਜ) ਇਸ਼ਾ ਸਿੰਗਲ, ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨਾਲ ਬੈਠਕ ਕਰਕੇ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ ਤੇ ਤਹਿਸੀਲਦਾਰ ਆਪਣੇ ਹਲਕਿਆਂ ਦੇ ਸਬੰਧਤ ਵਿਧਾਇਕ ਤੇ ਮੰਤਰੀ ਸਾਹਿਬਾਨ ਤੇ ਹੋਰ ਚੁਣੇ ਨੁਮਾਇੰਦਿਆਂ ਨਾਲ ਤਾਲਮੇਲ ਕਰਕੇ ਹੜ੍ਹ ਸੰਭਾਵਤ ਇਲਾਕਿਆਂ ਦਾ ਦੌਰਾ ਕਰਕੇ ਰਿਪੋਰਟ ਦੇਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਿੱਥੇ ਹੜ੍ਹ ਦਾ ਪਾਣੀ ਆਇਆ ਸੀ, ਉਨ੍ਹਾਂ ਥਾਂਵਾਂ ਦਾ ਖਾਸ ਧਿਆਨ ਰੱਖਿਆ ਜਾਵੇ।

ਡਵੀਜਨਲ ਕਮਿਸ਼ਨਰ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਘੱਗਰ, ਟਾਂਗਰੀ, ਛੋਟੀ ਤੇ ਵੱਡੀ ਨਦੀਆਂ ਸਮੇਤ ਹੋਰ ਨਹਿਰਾਂ, ਨਦੀਆਂ ਤੇ ਨਾਲਿਆਂ ਦੀ ਸਫ਼ਾਈ ਸਮੇਤ ਹੜ੍ਹ ਰੋਕੂ ਪ੍ਰਬੰਧਾਂ 'ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਮੌਨਸੂਨ ਦੇ ਮੱਦੇਨਜ਼ਰ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਹ ਖ਼ੁਦ ਆਪਣੀ ਡਵੀਜਨ ਦੇ ਸਾਰੇ ਜ਼ਿਲ੍ਹਿਆਂ, ਪਟਿਆਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਜਲਦੀ ਹੀ ਸਾਰੇ ਹੜ੍ਹ ਸੰਭਾਵਤ ਖੇਤਰਾਂ ਦਾ ਦੌਰਾ ਕਰਕੇ ਜਮੀਨੀ ਹਕੀਕਤਾਂ ਦਾ ਵੀ ਜਾਇਜ਼ਾ ਲੈਣਗੇ।

ਵਿਨੈ ਬੁਬਲਾਨੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮਾਨਸੂਨ ਦੌਰਾਨ ਨਦੀਆਂ ਤੇ ਨਾਲਿਆਂ ਦੇ ਕੈਚਮੈਂਟ ਇਲਾਕੇ ਵਿੱਚ ਭਾਰੀ ਮੀਂਹ ਦੀ ਸੰਭਾਵਨਾਂ ਦੇ ਮੱਦੇਨਜ਼ਰ ਸੰਵੇਨਸ਼ੀਲ ਇਲਾਕਿਆਂ 'ਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਆਪਣੇ ਸ਼ਹਿਰਾਂ 'ਚ ਸੀਵਰੇਜ ਤੇ ਨਿਕਾਸੀ ਨਾਲਿਆਂ ਦੀ ਸਫ਼ਾਈ ਕਰਵਾਕੇ ਰਿਪੋਰਟ ਸੌਂਪਣ। ਇਸ ਤੋਂ ਬਿਨ੍ਹਾਂ ਨਹਿਰੀ ਵਿਭਾਗ ਆਪਣੀਆਂ ਨਹਿਰਾਂ ਨੂੰ ਟੁੱਟਣ ਤੋਂ ਬਚਾਉਣ ਲਈ ਅਗੇਤੇ ਪ੍ਰਬੰਧ ਪੁਖ਼ਤਾ ਕਰਨਾ ਵੀ ਯਕੀਨੀ ਬਣਾਉਣ।

ਵਿਨੈ ਬੁਬਲਾਨੀ ਨੇ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਕਮਿਉਨੀਕੇਸ਼ਨ ਪਲਾਨ ਤੇ ਹੜ੍ਹਾਂ ਤੋਂ ਬਚਾਅ ਲਈ ਯੋਜਨਾ ਸਮੇਤ ਭਾਰਤੀ ਫ਼ੌਜ, ਐਨ.ਡੀ.ਆਰ.ਐਫ, ਪੁਲਿਸ ਤੇ ਹੋਰ ਵਿਭਾਗਾਂ ਦੀ ਆਫ਼ਤ ਪ੍ਰਬੰਧਨ ਯੋਜਨਾ 'ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਡਰੇਨੇਜ ਵਿਭਾਗ ਨੂੰ ਨਦੀਆਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਖਾਸ ਕਰਕੇ ਜਿੱਥੇ ਪਹਿਲ੍ਹਾਂ ਟੁੱਟੇ ਬੰਨ੍ਹਾਂ ਦੀ ਮੁੜ ਤੋਂ ਨਜ਼ਰਸਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ।

ਇਸ ਮੌਕੇ ਏ.ਡੀ.ਸੀ. ਇਸ਼ਾ ਸਿੰਗਲ ਨੇ ਉਨ੍ਹਾਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹ ਕੰਟਰੋਲ ਰੂਮ 0175-2350550 ਕਾਰਜਸ਼ੀਲ ਹੈ। ਪ੍ਰਥਮ ਗੰਭੀਰ ਨੇ ਦੱਸਿਆ ਕਿ ਡਰੇਨੇਜ ਵਿਭਾਗ ਨੇ ਘੱਗਰ ਸਮੇਤ ਛੋਟੀ ਤੇ ਵੱਡੀ ਨਦੀ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ ਅਤੇ ਲੋੜ ਮੁਤਾਬਕ ਬੰਨ੍ਹਾਂ ਨੂੰ ਵੀ ਮਜ਼ਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਡੀ.ਆਰ.ਓ. ਨਵਦੀਪ ਸਿੰਘ ਨੇ ਕਿਹਾ ਕਿ ਡਵੀਜਨ ਕਮਿਸ਼ਨਰ ਦੇ ਹੁਕਮਾਂ ਮੁਤਾਬਕ ਸਮੂਹ ਮਾਲ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣਗੇ।


Powered by Froala Editor


Recommended Posts