ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
30 ਜੂਨ ਤੱਕ ਈ-ਕੇ.ਵਾਈ.ਸੀ ਨਾ ਕਰਵਾਉਣ ਵਾਲੇ ਖਪਤਕਾਰ ਰਾਸ਼ਨ ਲੈਣ ਤੋਂ ਹੋ ਸਕਦੇ ਹਨ ਵਾਂਝੇ
June 24, 2025
30-

S M Singh / Patiala

Reporter..S M Singh

30 ਜੂਨ ਤੱਕ ਈ-ਕੇ.ਵਾਈ.ਸੀ ਨਾ ਕਰਵਾਉਣ ਵਾਲੇ ਖਪਤਕਾਰ ਰਾਸ਼ਨ ਲੈਣ ਤੋਂ ਹੋ ਸਕਦੇ ਹਨ ਵਾਂਝੇ

ਪਟਿਆਲਾ :
ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਪਟਿਆਲਾ ਨੇ ਸਮੂਹ ਲਾਭਪਾਤਰੀ ਖਪਤਕਾਰਾਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਦਰਜ ਮੈਂਬਰਾਂ ਦੀ ਈ-ਕੇ.ਵਾਈ.ਸੀ ਕਰਵਾਉਣ ਦੀ ਅਪੀਲ ਕੀਤੀ ਹੈ।
ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪਟਿਆਲਾ ਜ਼ਿਲ੍ਹਾ ਕੰਟਰੋਲਰ ਰੂਪਪ੍ਰੀਤ ਕੌਰ ਨੇ ਦੱਸਿਆ ਹੈ ਕਿ ਜ਼ਿਲ੍ਹੇ ਸਮੂਹ ਖਪਤਕਾਰਾਂ ਨੂੰ ਕਿਹਾ ਹੈ ਕਿ ਉਹ 30 ਜੂਨ ਤਕ ਆਪਣੀ ਈ-ਕੇ.ਵਾਈ.ਸੀ ਲਾਜਮੀ ਕਰਵਾ ਲੈਣ ਕਿਉਂ ਕਿ ਅਜਿਹਾ ਨਾ ਕਰਨ 'ਤੇ ਉਨ੍ਹਾਂ ਨੂੰ ਰਾਸ਼ਨ ਲੈਣ ਵਿੱਚ ਦਿੱਕਤਾਂ ਆ ਸਕਦੀਆਂ ਹਨ।
ਡੀ.ਐਫ.ਐਸ.ਸੀ. ਨੇ ਦੱਸਿਆ ਕਿ ਉਨ੍ਹਾਂ ਵੱਲੋਂ ਰਾਜ ਦੇ ਖੁਰਾਕ ਤੇ ਸਪਲਾਈਜ਼ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਪ੍ਰਮੁੱਖ ਸਕੱਤਰ ਕਮ ਡਾਇਰੈਕਟਰ, ਖੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਦੇ ਹੁਕਮਾਂ ਮੁਤਾਬਕ ਸਮੇਂ-ਸਮੇਂ 'ਤੇ ਸਮੂਹ ਸਹਾਇਕ ਖੁਰਾਕ ਤੇ ਸਪਲਾਈਜ਼ ਅਫ਼ਸਰਾਂ, ਨਿਰੀਖਕ ਇੰਚਾਰਜ (ਵੰਡ) ਅਤੇ ਡਿਪੂ ਹੋਲਡਰਾਂ ਨਾਲ ਮੀਟਿੰਗਾਂ ਕਰਕੇ ਈ-ਕੇ.ਵਾਈ.ਸੀ. ਦਾ ਕੰਮ ਮਿਤੀ 30-06-2025 ਤੱਕ ਮੁਕੰਮਲ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।
    ਉਨ੍ਹਾਂ ਹੋਰ ਕਿਹਾ ਕਿ ਇਸ ਪ੍ਰੀਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ÷ ਨ ਲਈ ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਫੀਲਡ ਅਫ਼ਸਰਾਂ ਨੂੰ ਆਪਣੇ-ਆਪਣੇ ਕਾਰਜ ਖੇਤਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਜਾਰੀ ਰਾਸ਼ਨ ਕਾਰਡਾਂ ਵਿੱਚ ਦਰਜ ਸਮੂਹ ਮੈਂਬਰਾਂ ਦੀ ਈ-ਕੇ.ਵਾਈ.ਸੀ. ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਗਿਆ ਹੈ। 
ਰੂਪਪ੍ਰੀਤ ਕੌਰ ਨੇ ਡਿਪੂ ਹੋਲਡਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਇਲਾਕੇ ਵਿੱਚ ਪੈਂਦੇ ਖਪਤਕਾਰਾਂ ਨੂੰ ਈ-ਕੇ.ਵਾਈ.ਸੀ ਕਰਵਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਕੋਈ ਖਪਤਕਾਰ ਮਿਤੀ 30-06-2025 ਤੋਂ ਬਾਅਦ ਰਾਸ਼ਨ ਲੈਣ ਤੋਂ ਵਾਂਝਾ ਨਾ ਰਹਿ ਜਾਵੇ।

Powered by Froala Editor

30


Recommended Posts