ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਸਲਾਹਕਾਰ ਦੀ ਅਸਾਮੀ ਲਈ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ
June 25, 2025
-

S M Singh / Patiala

Reporter..S M Singh
ਸਲਾਹਕਾਰ ਦੀ ਅਸਾਮੀ ਲਈ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

ਪਟਿਆਲਾ, 25 ਜੂਨ:
 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਮਿਤੀ 25 ਜੂਨ ਦਿਨ ਬੁੱਧਵਾਰ, ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਲਾਹਕਾਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
            ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ  ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਆਈ.ਸੀ.ਆਈ.ਸੀ.ਆਈ ਪਰੂਡੈਸ਼ੀਅਲ ਲਾਈਫ਼ ਇੰਨਸ਼ੋਰੈਂਸ ਵੱਲੋਂ ਐਡਵਾਈਜ਼ਰ ਦੀ ਅਸਾਮੀ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ ਅਤੇ ਬਾਰ੍ਹਵੀਂ ਦੀ ਯੋਗਤਾ ਹੋਵੇ ਉਹ ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਲੜਕੇ ਤੇ ਲੜਕੀਆਂ ਦੀ ਉਮਰ 18  ਸਾਲ ਅਤੇ ਇਸ ਤੋਂ ਵੱਧ ਹੋਵੇ ਉਹ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 25 ਜੂਨ ਦਿਨ ਬੁੱਧਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।


Powered by Froala Editor


Recommended Posts