ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਸਕੂਲ ਬੱਸਾਂ ਦੀ ਕੀਤੀ ਜਾਵੇਗੀ ਚੈਕਿੰਗ : ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ
June 25, 2025
-

Rajni / Patiala

Reporter..Rajni
ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਸਕੂਲ ਬੱਸਾਂ ਦੀ ਕੀਤੀ ਜਾਵੇਗੀ ਚੈਕਿੰਗ : ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ

ਪਟਿਆਲਾ, 25 ਮਈ:
  ਪਟਿਆਲਾ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਮਿਤੀ 1 ਜੁਲਾਈ 2025 ਤੋਂ ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਇਹ ਪ੍ਰਗਟਾਵਾਂ ਜ਼ਿਲ੍ਹਾ ਬਾਲ ਸੁੱਖਿਆ ਵਿਭਾਗ ਦੇ ਅਧਿਕਾਰੀ ਰੂਪਵੰਤ ਕੌਰ ਨੇ ਕਰਦਿਆਂ ਕਿਹਾ ਕਿ ਬਾਲ ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਸਕੂਲੀ ਬੱਸਾਂ ਜਿਨ੍ਹਾਂ ਵਿੱਚ ਬੱਚੇ ਸਫ਼ਰ ਕਰ ਰਹੇ ਹਨ ਉਹ ਸੇਫ਼ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ।
  ਉਨ੍ਹਾਂ ਕਿਹਾ ਕਿ ਨਿਯਮਾਂ ਨੂੰ ਪੂਰਾ ਕਰਨ ਸਬੰਧੀ ਸਕੂਲਾਂ ਨੂੰ ਸਮੇਂ ਸਮੇਂ ਤੇ ਨਿਰਦੇਸ਼ ਵੀ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਵਿੱਚ ਆਮ ਤੌਰ ਤੇ ਇਹ ਸਾਹਮਣੇ ਆਉਂਦਾ ਹੈ ਕਿ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ ਨਿਯਮਾਂ ਅਨੁਸਾਰ ਨਹੀਂ ਚਲਾ ਰਹੇ ਤਾਂ ਉਨ੍ਹਾਂ ਬੱਸਾਂ ਦੇ ਚਲਾਨ ਕੀਤੇ ਜਾਂਦੇ ਹਨ। ਬੱਸਾਂ ਦੀ ਹਾਲਤ ਨੂੰ ਦੇਖਦੇ ਹੋਏ ਬੱਸਾਂ ਨੂੰ ਜ਼ਬਤ ਵੀ ਕੀਤਾ ਜਾਂਦਾ ਹੈ।
  ਇਸ ਸਬੰਧੀ ਸਕੂਲੀ ਵਾਹਨ ਚਾਲਕ ਅਤੇ ਸਕੂਲਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਮਿਤੀ 1 ਜੁਲਾਈ 2025 ਤੋਂ ਪਹਿਲਾਂ ਆਪਣੇ ਸਕੂਲੀ ਨਿੱਜੀ ਵਾਹਨ ਅਤੇ ਹੋਰ ਵਾਹਨ ਜਿਨ੍ਹਾਂ ਵਿੱਚ ਬੱਚੇ ਸਫ਼ਰ ਕਰ ਰਹੇ ਹਨ ਵਿੱਚ ਸੇਫ਼ ਸਕੂਲ ਪਾਲਿਸੀ ਦੀਆਂ ਹਦਾਇਤਾਂ ਅਨੁਸਾਰ ਕਮੀਆਂ ਨੂੰ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗਾਈਡ ਲਾਈਨਜ਼ ਅਨੁਸਾਰ ਬੱਸ ਦਾ ਰਜਿਸਟਰੇਸ਼ਨ ਨੰਬਰ, ਫਿਟਨੈੱਸ ਸਰਟੀਫਿਕੇਟ, ਬੱਸ 15 ਸਾਲ ਤੋਂ ਵੱਧ ਪੁਰਾਣੀ ਨਾ ਹੋਵੇ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਫ਼ਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਡਰਾਈਵਰ ਦਾ ਨਾਮ, ਡਰਾਈਵਰ ਦਾ ਤਜਰਬਾ (5 ਸਾਲ), ਡਰਾਈਵਰ ਦਾ ਮੈਡੀਕਲ ਫਿਟਨੈੱਸ, ਡਰਾਈਵਰ ਦਾ ਲਾਇਸੈਂਸ, ਅਟੈਂਡੈਂਟ ਹੋਣਾ, ਸੀ.ਸੀ.ਟੀ.ਵੀ., ‌ਖਿੜਕੀਆਂ ਤੇ ਗਰੀਲ, ਡੋਰ ਲਾਕ, ਸਪੀਡ ਲੀਮਟ, ਨੇਮ ਪਲੇਟ ਡਰਾਈਵਰ ਤੇ ਅਟੈਂਡੈਂਟ, ਬੈਗ ਰੱਖਣ ਦੀ ਥਾਂ, ਸਕੂਲ ਦੇ ਨਾਮ ਦਾ ਬੋਰਡ ਅਤੇ ਰੂਟ ਤੇ ਸਮਾਂ ਲਿਖਣਾ ਜ਼ਰੂਰੀ ਹੈ।



Powered by Froala Editor


Recommended Posts