ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਚੋਣ ਤਹਿਸੀਲਦਾਰ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਨਿਯੁਕਤੀ ਲਈ ਮੁੱਖ ਮੀਟਿੰਗ
June 25, 2025
-

Rajni / Patiala

Reporter..Rajni


ਚੋਣ ਤਹਿਸੀਲਦਾਰ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਨਿਯੁਕਤੀ ਲਈ ਮੁੱਖ ਮੀਟਿੰਗ


ਪਟਿਆਲਾ :

                           ਵਧੀਕ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਪਟਿਆਲਾ ਇਸ਼ਾ ਸਿੰਗਲ ਦੀ ਅਗਵਾਈ ਵਿੱਚ ਚੋਣ ਤਹਿਸੀਲਦਾਰ ਵਿਜੈ ਚੌਧਰੀ ਨੇ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਇਕ ਮੁੱਖ ਮੀਟਿੰਗ ਆਯੋਜਿਤ ਕੀਤੀ ਜਿਸ ਦਾ ਮੰਤਵ ਵੋਟਰ ਸੂਚੀ ਦੀ ਸੁਧਾਈ ਅਤੇ ਚੋਣ ਪ੍ਰਕ੍ਰਿਆ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨ ਲਈ ਬੂਥ ਲੈਵਲ ਏਜੰਟਾਂ (ਬੀ.ਐਲ.ਏ) ਦੀ ਨਿਯੁਕਤੀ ਸਬੰਧੀ ਫਾਰਮ ਮੁਹੱਈਆ ਕਰਵਾਉਣਾ ਸੀ। ਮੀਟਿੰਗ ਵਿੱਚ ਚੋਣ ਤਹਿਸੀਲਦਾਰ ਨੇ ਪਾਰਟੀਆਂ ਨੂੰ ਬੀ.ਐਲ.ਏ 2 ਫਾਰਮ ਮੁਹੱਈਆ ਕਰਵਾਏ ਜੋ ਬੂਥ ਲੈਵਲ ਏਜੰਟ ਦੀ ਨਿਯੁਕਤੀ ਲਈ ਭਰਨਾ ਜਰੂਰੀ ਹੈ । ਉਹਨਾਂ ਦੱਸਿਆ ਕਿ ਇਸ ਫਾਰਮ ਵਿੱਚ ਬੀ.ਐਲ.ਏ. ਦੀ ਸਾਫ਼ ਫੋਟੋ ਅਤੇ ਮੋਬਾਇਲ ਨੰਬਰ ਦਰਜ ਕਰਨੇ ਲਾਜ਼ਮੀ ਹਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ । ਉਹਨਾਂ ਕਿਹਾ ਕਿ ਇਹ ਪ੍ਰਕ੍ਰਿਆ ਚੋਣ ਪ੍ਰਬੰਧਨ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ ।

                    ਵਿਜੈ ਚੌਧਰੀ ਨੇ ਇਹ ਸਪਸ਼ਟ ਕੀਤਾ ਕਿ ਜ਼ਿਲ੍ਹੇ ਦੀਆਂ ਹਰ ਰਾਜਨੀਤਿਕ ਪਾਰਟੀਆਂ ਵੱਲੋਂ ਹਰੇਕ ਪੋਲਿੰਗ ਸਟੇਸ਼ਨ ਤੇ ਇਕ ਬੂਥ ਲੈਵਲ ਏਜੰਟ ਦੀ ਨਿਯੁਕਤੀ ਪਾਰਟੀ ਦੇ ਪ੍ਰਧਾਨ, ਸਕੱਤਰ ਜਾਂ ਕਿਸੇ ਨਾਮਜ਼ਦ ਕੀਤੇ ਗਏ ਅਧਿਕਾਰੀ ਵੱਲੋਂ ਕੀਤੀ ਜਾਵੇਗੀ ਜਿਸ ਤਹਿਤ ਹਰ ਹਲਕੇ ਵਿੱਚ ਮੌਜੂਦ ਹਰੇਕ ਪੋਲਿੰਗ ਸਟੇਸ਼ਨ ਲਈ ਇਕ ਇਕ ਬੂਥ ਲੈਵਲ ਏਜੰਟ ਨਿਯੁਕਤ ਕੀਤਾ ਜਾਵੇਗਾ, ਜੋ ਚੋਣ ਪ੍ਰਕ੍ਰਿਆ ਵਿੱਚ ਸਹਿਯੋਗ ਦੇਣਗੇ ।

                         ਚੋਣ ਤਹਿਸੀਲਦਾਰ ਨੇ ਮੀਟਿੰਗ ਵਿਚ ਇਹ ਵੀ ਦੱਸਿਆ ਕਿ ਪਾਰਟੀ ਵੱਲੋਂ ਨਾਮਜ਼ਦ ਕੀਤੇ ਬੂਥ ਲੈਵਲ ਏਜੰਟ ਤਿਆਰ ਕੀਤੀਆਂ ਵੋਟਰ ਸੂਚੀਆਂ ਵਿੱਚ ਪੇਸ਼ ਆ ਰਹੀਆਂ ਤਰੁੱਟੀਆਂ ਬਾਰੇ ਬੂਥ ਲੈਵਲ ਅਫਸਰਾਂ ਨੂੰ ਜਾਣੂ ਕਰਵਾ ਕੇ ਵੋਟਰ ਸੂਚੀ ਦੀਆਂ ਤਰੁੱਟੀਆਂ ਨੂੰ ਦੂਰ ਕਰਨ ਵਿੱਚ ਬੂਥ ਲੈਵਲ ਅਫਸਰ ਦੀ ਸਹਾਇਤਾ ਕਰ ਸਕਦੇ ਹਨ । ਉਹਨਾਂ ਇਹ ਵੀ ਦੱਸਿਆ ਕਿ ਬੀ.ਐਲ.ਏ ਦਾ ਮੁੱਖ ਕੰਮ ਆਪਣੇ ਨਿਯੁਕਤ ਪੋਲਿੰਗ ਸਟੇਸ਼ਨ ਤੇ ਬੂਥ ਲੈਵਲ ਅਫ਼ਸਰਾਂ ਨਾਲ ਮਿਲ ਉਹਨਾਂ ਦੇ ਕੰਮ ਵਿੱਚ ਸਹਿਯੋਗ ਦੇਣਾ ਹੈ । ਉਹਨਾਂ ਕਿਹਾ ਕਿ ਇਸ ਕੰਮ ਜ਼ਰੀਏ ਚੋਣ ਪ੍ਰਕ੍ਰਿਆ ਦੀ ਪਾਰਦਰਸ਼ਤਾ ਹੋਵੇਗੀ ਅਤੇ ਵੋਟਰਾਂ ਦੀ ਪਛਾਣ ਅਤੇ ਮੋਜੂਦਗੀ ਵਿੱਚ ਸੁਧਾਰ ਆਵੇਗਾ ।

                   ਉਹਨਾਂ ਕਿਹਾ ਕਿ ਹਰ ਪਾਰਟੀ ਦੇ ਪ੍ਰਧਾਨ ਜਾਂ ਨਾਮਜ਼ਦ ਅਧਿਕਾਰੀ ਬੂਥ ਲੈਵਲ ਏਜੰਟ ਦੀ ਨਿਯੁਕਤੀ ਲਈ ਫਾਰਮ ਬੀ.ਐਲ.ਏ 2 ਭਰ ਕੇ ਜਮ੍ਹਾ ਕਰਵਾਉਣ । ਇਸ ਮੌਕੇ ਕਾਂਗਰਸ ਪਾਰਟੀ ਤੋਂ ਮੋਹਿੰਦਰ ਸਿੰਘ ਅਤੇ ਬੀ.ਜੇ.ਪੀ. ਤੋਂ ਦੇਵ ਪ੍ਰਕਾਸ਼ ਅਤੇ ਹੋਰ ਪਾਰਟੀਆਂ ਦੇ ਮੈਂਬਰ ਹਾਜ਼ਰ ਸਨ ।

Powered by Froala Editor


Recommended Posts