*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੰਜਾਬ ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ-ਤਰੁਨਪ੍ਰੀਤ ਸਿੰਘ ਸੌਂਦ
June 25, 2025
-

Rajni / Patiala

Reporter..Rajni

ਪੰਜਾਬ ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ-ਤਰੁਨਪ੍ਰੀਤ ਸਿੰਘ ਸੌਂਦ

ਪਟਿਆਲਾ :

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੁਰਾਲੇਖ ਵਿਭਾਗ ਪੰਜਾਬ ਦਾ ਜਾਇਜ਼ਾ ਲੈਂਦਿਆਂ ਕਿਹਾ ਹੈ ਕਿ ਪੰਜਾਬ ਸਰਕਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿਰਾਸਤੀ ਧਰੋਹਰ ਨੂੰ ਸੰਭਾਲ ਰਹੇ ਪਟਿਆਲਾ ਸਥਿਤ ਪੁਰਾਲੇਖ ਵਿਭਾਗ ਦੀ ਕਾਇਆਂ ਕਲਪ ਕਰੇਗੀ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੀ ਵਿਰਾਸਤੀ ਧਰੋਹਰ ਨੂੰ ਸੰਭਾਲਣ ਵੱਲ ਕਦੇ ਸੰਜੀਦਾ ਢੰਗ ਨਾਲ ਧਿਆਨ ਹੀ ਨਹੀਂ ਦਿੱਤਾ ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਦੇ ਇਸ ਪੁਰਾਤਤਵ ਵਿਭਾਗ ਵਿੱਚ ਇਸੇ ਹਫ਼ਤੇ ਹੀ ਸਾਕਾਰਤਮਕ ਸੁਧਾਰ ਲਿਆਂਦੇ ਜਾਣਗੇ

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਟੇਟ ਆਰਕਾਈਵਜ ਵਿਭਾਗ ਪਟਿਆਲਾ ਵੱਲੋਂ ਲਗਪਗ 10 ਲੱਖ ਪੁਰਾਤਨ ਰਿਕਾਰਡਜਿਨ੍ਹਾਂ ' ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੈਂਕੜੇ ਸਾਲ ਪੁਰਾਤਨ ਸਰੂਪਫਾਇਲਾਂਹੱਥ ਲਿਖਤਾਂਦਸਤਾਵੇਜ (ਸ਼ਾਹੀ ਫੁਰਮਾਨਪੰਜਾਬ ਤੇ ਕੇਂਦਰ ਸਰਕਾਰ ਦੇ ਗਜ਼ਟਦੁਰਲੱਭ ਪੁਸਤਕਾਂਨਕਸ਼ੇ ਤੇ ਪੇਟਿੰਗਜ਼ ਆਦਿ ਤੋਂ ਇਲਾਵਾ 8 ਸ਼ਾਹੀ ਰਿਆਸਤਾਂ ਦਾ ਰਿਕਾਰਡ ਸ਼ਾਮਲ ਹੈਪੂਰੀ ਤਰ੍ਹਾਂ ਸੁਰੱਖਿਅਤ ਕਰਕੇ ਸੰਭਾਲਿਆ ਹੋਇਆ ਹੈ ਉਨ੍ਹਾਂ ਨੇ ਦੱਸਿਆ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਵਿਭਾਗ ਨੇ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਪ੍ਰਾਜੈਕਟ ਤਹਿਤ ਇਸ ਵਿੱਚੋਂ ਕਰੀਬ 6 ਕਰੋੜ ਪੇਜਾਂ ਨੂੰ ਡਿਜੀਟਲਾਈਜ਼ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਕਰ ਲਿਆ ਹੈ

ਇਸ ਤੋਂ ਪਹਿਲਾਂ ਉਨ੍ਹਾਂ ਨੇ ਉੱਘੇ ਪੱਤਰਕਾਰ ਜਤਿੰਦਰ ਪੰਨੂਜਿਨ੍ਹਾਂ ਨੇ ਇਸ ਵਿਭਾਗ ਵਿੱਚ ਸੁਧਾਰ ਲਿਆਉਣ ਲਈ ਹਾਂਪੱਖੀ ਸੁਝਾਓ ਦਿੱਤੇ ਹਨਸਮੇਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾਪ੍ਰੀਤੀ ਯਾਦਵ ਅਤੇ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਵੈਭਵ ਮਹੇਸ਼ਵਰੀ ਤੇ ਪਟਿਆਲਾ ਦੇ ਅਮਲੇ ਨਾਲ ਮੀਟਿੰਗ ਕਰਕੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀਉਨ੍ਹਾਂ ਨੇ ਇਮਾਰਤ ਦੀ ਢੁਕਵੀਂ ਸਾਫ਼ ਸਫਾਈ ਕਰਵਾਉਣ ਸਮੇਤ .ਸੀਅਤੇ ਲੋੜੀਂਦਾ ਫਰਨੀਚਰ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਸਮੇਤ ਵਿਭਾਗ ਦੇ ਡਾਇਰੈਕਟਰ ਨੂੰ ਤੁਰੰਤ ਲੋੜੀਂਦੇ ਕਦਮ ਉਠਾਉਣ ਦੇ ਆਦੇਸ਼ ਵੀ ਦਿੱਤੇ ਰਿਕਾਰਡ ਦੇ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਵੱਲੋਂ ਕੀਤੇ ਜਾ ਰਹੇ ਰਿਕਾਰਡ ਡਿਜੀਟਲਾਈਜੇਸ਼ਨ ਦੇ ਕੰਮ ਦਾ ਵੀ ਜਾਇਜ਼ਾ ਲਿਆ

ਤਰੁਨਪ੍ਰੀਤ ਸਿੰਘ ਸੌਂਦਜਿਨ੍ਹਾਂ ਕੋਲ ਨਿਵੇਸ਼ ਉਤਸਾਹਨਪ੍ਰਾਹੁਣਚਾਰੀਪੇਂਡੂ ਵਿਕਾਸ ਤੇ ਪੰਚਾਇਤਕਿਰਤਉਦਯੋਗ ਤੇ ਵਣਜ ਵਿਭਾਗ ਵੀ ਹਨਨੇ ਪੁਰਾਤਤਵ ਵਿਭਾਗ ਦੇ ਪਟਿਆਲਾ ਵਿਖੇ ਰਿਕਾਰਡ ਦੀ ਸੰਭਾਲ ਕਰ ਰਹੇ ਅਮਲੇ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇੱਥੇ ਖੋਜ ਕਾਰਜਾਂ ਲਈ ਦੇਸ਼-ਵਿਦੇਸ਼ 'ਚੋਂ ਆਉਂਦੇ ਸਕਾਲਰਾਂਇਤਿਹਾਸਕਾਰਾਂ ਸਮੇਤ ਹੋਰ ਖੋਜਾਰਥੀਆਂ ਨੂੰ ਖੋਜ ਲਈ ਕੌਮਾਂਤਰੀ ਪੱਧਰ ਦਾ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਲੋਂੜੀਦਾ ਬੁਨਿਆਦੀ ਢਾਂਚਾ ਬਹੁਤ ਜਲਦ ਪ੍ਰਦਾਨ ਕਰਵਾਇਆ ਜਾਵੇਗਾ

ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਦੀ ਜਹਾਜੀ ਹਵੇਲੀ ਦੀ ਸੰਭਾਲ ਲਈ ਸੂਬਾ ਸਰਕਾਰ ਵੱਲੋਂ ਕੀਤੇ ਯਤਨਾਂ ਦਾ ਜਿਕਰ ਕਰਦਿਆਂ ਮੰਤਰੀ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਦੀਆਂ ਵਿਰਾਸਤੀ ਧਰੋਹਰਾਂ ਨੂੰ ਸੰਭਾਲਣ ਲਈ ਖਾਕਾ ਤਿਆਰ ਕੀਤਾ ਗਿਆ ਹੈ ਉਨ੍ਹਾਂ ਮੀਡੀਆ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਪਟਿਆਲਾ ਦੀ ਮੈਡਲ ਗੈਲਰੀ ਸਮੇਤ ਸ਼ੀਸ਼ ਮਹਿਲ ਨੂੰ ਵੀ ਬਹੁਤ ਜਲਦ ਆਮ ਲੋਕਾਂ ਲਈ ਖੋਲ੍ਹਿਆ ਜਾਵੇਗਾ
ਇਸ ਮੌਕੇ ਪੁਰਾਲੇਖ ਵਿਭਾਗ ਦੇ ਸੁਪਰਡੈਂਟ ਕੁਲਵਿੰਦਰ ਕੌਰ, ਪੁਰਾਲੇਖ ਪਟਿਆਲਾ ਇੰਚਾਰਜ ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਟੂਰਿਸਟ ਅਫ਼ਸਰ ਹਰਦੀਪ ਸਿੰਘ, ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਦਲਵੀਰ ਸਿੰਘ ਤੇ ਅਮਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ

Powered by Froala Editor


Recommended Posts