ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡਾਂ ਦੀਆਂ ਔਰਤਾਂ ਤੇ ਲੜਕੀਆਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ
June 26, 2025
-

S M Singh / Patiala

Reporter..S M Singh

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡਾਂ ਦੀਆਂ ਔਰਤਾਂ ਤੇ ਲੜਕੀਆਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ

ਪਟਿਆਲਾ :
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬਾਂਧਨੀ ਰੰਗਾਈ ਅਤੇ ਵਾਤਾਵਰਣ ਪੱਖੀ ਸਫ਼ਾਈ ਪਦਾਰਥ ਤਿਆਰ ਕਰਨ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ ਪਿੰਡ ਦੰਦਰਾਲਾ ਖਰੌੜ, ਕੱਲਰ ਮਾਜਰੀ, ਘਨੂੱੜਕੀ, ਦੀਵਾਨ ਗੜ੍ਹ, ਬਿਰਧਨੋਂ, ਲੱਧਾ ਹੇੜੀ, ਜੱਸੋਮਾਜਰਾ, ਗੁਰਦਿੱਤਪੁਰਾ ਅਤੇ ਰਣਜੀਤਗੜ੍ਹ ਤੋਂ 33 ਪਿੰਡ ਦੀਆਂ ਔਰਤਾਂ, ਲੜਕੀਆਂ ਅਤੇ ਨੌਜੁਆਨਾਂ ਨੇ ਭਾਗ ਲਿਆ।
  ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ. ਗੁਰਉਪਦੇਸ਼ ਕੌਰ ਨੇ ਕੱਪੜਿਆਂ ਦੀ ਸਾਜ-ਸਜਾਵਟ ਲਈ ਬਾਧਨੀ ਕਲਾ ਦੀਆਂ ਵੱਖ-ਵੱਖ ਤਕਨੀਕਾਂ ਦੱਸੀਆਂ ਅਤੇ ਵੱਖ-ਵੱਖ ਤਰ੍ਹਾਂ ਦੇ ਸਮਾਨ ਜਿਵੇਂ ਕਿ ਦੁਪੱਟੇ, ਸੂਟ, ਕੂਸ਼ਨ ਕਵਰ, ਚਾਦਰਾਂ ਅਤੇ ਪਰਦਿਆਂ ਦੀ ਰੰਗਾਈ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਘਰ ਵਿਚ ਸਾਬਣ ਅਤੇ ਸਰਫ ਬਣਾਉਣ ਦੀਆਂ ਵਾਤਾਵਰਣ ਅਨੂਕੁਲਿਤ ਤਕਨੀਕਾਂ ਬਾਰੇ ਵੀ ਸਿਖਿਆਰਥਣਾਂ ਨੇ ਬਹੁਤ ਉਤਸ਼ਾਹ ਨਾਲ ਸਿੱਖਿਆ।
ਸਿਖਲਾਈ ਦੌਰਾਨ ਸਫਲ ਸਿਖਿਆਰਥਣਾਂ ਸੁਮਨ ਕੌਸ਼ਿਕ (ਹਾਰਵੇ ਸੈਲਫ-ਹੈਲਪ ਗਰੁੱਪ) ਅਤੇ ਭਿੰਦਰ ਕੌਰ (ਏਕਤਾ ਸੈਲਫ ਹੈਲਪ ਗਰੁੱਪ) ਨੇ ਸਵੈ-ਸਮੂਹਾਂ ਦੇ ਸ਼ਕਤੀਕਰਣ ਬਾਰੇ ਪ੍ਰੇਰਿਤ ਭਾਸ਼ਣ ਦਿੱਤਾ ਅਤੇ ਆਰਥਿਕ ਆਤਮ-ਨਿਰਭਰਤਾ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। 
  ਪ੍ਰੋਫੈਸਰ (ਬਾਗਬਾਨੀ) ਡਾ. ਰਚਨਾ ਸਿੰਗਲਾ ਨੇ ਔਰਤਾਂ ਨੂੰ ਘਰੇਲੂ ਬਗੀਚੀ ਅਤੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਦੱਸਿਆ। ਪ੍ਰੋਫੈਸਰ (ਭੋਜਨ ਵਿਗਿਆਨ) ਡਾ. ਰਜਨੀ ਗੋਇਲ ਨੇ ਘਰ ਵਿੱਚ ਫਲ਼ਾਂ ਸਬਜ਼ੀਆਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ। ਸਿਖਲਾਈ ਦੇ ਅਖੀਰਲੇ ਦਿਨ  ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਕਿਸਾਨ ਬੀਬੀਆਂ ਨੂੰ ਆਪਣਾ ਹੁਨਰ ਪਛਾਣ ਕੇ ਹੱਥ ਦੀ ਦਸਤਕਾਰੀ ਨੂੰ ਵਪਾਰਕ ਪੱਧਰ ’ਤੇ ਤੋਰਨ ਲਈ ਪ੍ਰੇਰਿਤ ਕੀਤਾ।

Powered by Froala Editor


Recommended Posts