ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਮਾਲ ਅਧਿਕਾਰੀਆਂ ਨੂੰ ਬਕਾਇਆ ਮਾਮਲਿਆਂ ਦੇ ਤੁਰੰਤ ਨਿਪਟਾਰੇ ਦੀ ਹਦਾਇਤ
June 26, 2025
-

Rajni / Patiala

Reporter..Rajni

ਮਾਲ ਅਧਿਕਾਰੀਆਂ ਨੂੰ ਬਕਾਇਆ ਮਾਮਲਿਆਂ ਦੇ ਤੁਰੰਤ ਨਿਪਟਾਰੇ ਦੀ ਹਦਾਇਤ

ਪਟਿਆਲਾ, 25 ਜੂਨ:

                ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਮੀਨ ਦੀਆਂ ਨਿਸ਼ਾਨਦੇਹੀਆਂ, ਇੰਤਕਾਲ, ਜ਼ਮੀਨਾਂ ਦੀ ਤਕਸੀਮ ਤੇ ਸਰਕਾਰੀ ਮਾਲੀਆ ਦੀ ਰਿਕਵਰੀ ਦੇ ਬਕਾਇਆ ਮਾਮਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ। ਵਧੀਕ ਡਿਪਟੀ ਕਮਿਸ਼ਨਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮ ਦੀ ਸਮੀਖਿਆ ਕਰਨ ਮੌਕੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ।

                ਮਾਲ ਵਿਭਾਗ ਦੇ ਕੰਮ ਦੀ ਸਮੀਖਿਆ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਕੰਮ ਦਾ ਹਰੇਕ ਮਹੀਨੇ ਮੁਲਾਂਕਣ ਕਰਕੇ ਇਸ ਦੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਅਤੇ ਕਾਰਗੁਜ਼ਾਰੀ ਸਹੀ ਨਾ ਹੋਣ 'ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਰਕਾਰੀ ਮਾਲੀਆ ਦੀ ਰਿਕਵਰੀ ਟੀਚੇ ਨਾਲੋਂ ਘੱਟ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸਬੰਧਤ ਮਾਲ ਅਧਿਕਾਰੀਆਂ ਨੂੰ ਅਗਲੀ ਮੀਟਿੰਗ ਤੋਂ ਪਹਿਲਾਂ ਨਿਰਧਾਰਤ ਟੀਚੇ ਮੁਤਾਬਿਕ ਰਿਕਵਰੀ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਖ਼ਸਰਾ ਮੁਸਾਵੀ ਤੇ ਖ਼ਸਰਾ ਮੈਪਿੰਗ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

                ਇਸ ਦੌਰਾਨ ਸਾਰੇ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਨੂੰ ਆਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਮੀਨੀ ਰਿਕਾਰਡ ਅਤੇ ਮਾਲ ਵਿਭਾਗ ਨਾਲ ਜੁੜੇ ਅਤੇ ਲੰਬਿਤ ਕੰਮਾਂ ਸਮੇਤ ਵੱਖ-ਵੱਖ ਕਾਰਪੋਰੇਸ਼ਨਾਂ, ਸਟੈਂਪ ਡਿਊਟੀ ਤੇ ਰਜਿਸਟ੍ਰੇਸ਼ਨ ਆਦਿ ਦੀ ਬਕਾਇਆ ਮਾਲੀਆ ਰਿਕਵਰੀ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ। ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨੇ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਬਾਰੇ ਦੱਸਿਆ।

                ਮੀਟਿੰਗ ਦੌਰਾਨ ਐਸ.ਡੀ.ਐਮ. ਡਾ. ਇਸਮਤ ਵਿਜੈ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਮਾਲ ਅਧਿਕਾਰੀ ਹਾਜ਼ਰ ਸਨ।



Powered by Froala Editor


Recommended Posts