ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17   
ਏ.ਡੀ.ਸੀ. ਇਸ਼ਾ ਸਿੰਗਲ ਵੱਲੋਂ ਸਬ ਡਵੀਜ਼ਨ ਨਾਭਾ ਦੀਆਂ ਡਰੇਨਾਂ ਦਾ ਜਾਇਜ਼ਾ
June 26, 2025
-

Rajni / Patiala

Reporter..Rajni

ਏ.ਡੀ.ਸੀ. ਇਸ਼ਾ ਸਿੰਗਲ ਵੱਲੋਂ ਸਬ ਡਵੀਜ਼ਨ ਨਾਭਾ ਦੀਆਂ ਡਰੇਨਾਂ ਦਾ ਜਾਇਜ਼ਾ

ਨਾਭਾ :
ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਅੱਜ ਨਾਭਾ ਸਬ ਡਵੀਜ਼ਨ ਵਿਚੋਂ ਲੰਘਦੀ ਰੋਹਟੀ ਡਰੇਨ, ਨਾਭਾ ਡਰੇਨ ਤੇ ਭੌੜੇ ਸਾਈਫ਼ਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੈ ਸਿੰਘ ਵੀ ਮੌਜੂਦ ਸਨ।
ਦੌਰੇ ਦੌਰਾਨ ਇਸ਼ਾ ਸਿੰਗਲ ਨੇ ਰੋਹਟੀ ਡਰੇਨ ਤੇ ਨਾਭਾ ਡਰੇਨ ਦੀ ਸਫ਼ਾਈ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਡਰੇਨਾਂ, ਸਾਈਫ਼ਨ ਤੇ ਨਦੀਆਂ-ਨਾਲਿਆਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ ਤਾਂ ਜੋ ਬਰਸਾਤਾਂ ਦੇ ਮੌਸਮ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਏ.ਡੀ.ਸੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤਾਂ ਦੇ ਮੌਸਮ ਵਿੱਚ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਮਾਈਕਰੋ ਪਲਾਨ ਬਣਾਇਆ ਗਿਆ ਹੈ, ਜਿਸ ਤਹਿਤ ਪਿੰਡਾਂ ਦੇ ਸਾਰੇ ਟੋਭਿਆਂ ਦੀ ਸਫ਼ਾਈ ਕੀਤੀ ਗਈ ਹੈ ਤਾਂ ਜੋ ਬਰਸਾਤਾਂ ਦੇ ਮੌਸਮ ਵਿੱਚ ਸ਼ੀਟ ਫਲੋ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਸ਼ਾ ਸਿੰਗਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਤੇ ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ ਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਨੂੰ ਅੱਗੇ ਸ਼ੇਅਰ ਕਰਨ ਤੋਂ ਪਹਿਲਾ ਵੈਰੀਫਾਈ ਜ਼ਰੂਰ ਕਰਨ ਤਾਂ ਜੋ ਲੋਕ ਵਿੱਚ ਬੇਲੋੜਾ ਡਰ ਦਾ ਮਾਹੌਲ ਪੈਦਾ ਨਾ ਹੋਵੇ। ਇਸ ਮੌਕੇ ਡਿਪਟੀ ਸੀ.ਈ.ਓ ਜ਼ਿਲ੍ਹਾ ਪ੍ਰੀਸ਼ਦ ਅਮਨਦੀਪ ਕੌਰ, ਡਰੇਨੇਜ ਵਿਭਾਗ ਤੇ ਬੀ.ਡੀ.ਪੀ.ਓ ਦਫ਼ਤਰ ਨਾਭਾ ਦੇ ਅਧਿਕਾਰੀ ਮੌਜੂਦ ਸਨ।
ਫੋਟੋ: ਏ.ਡੀ.ਸੀ. ਇਸ਼ਾ ਸਿੰਗਲ ਨਾਭਾ ਡਰੇਨ ਦਾ ਦੌਰਾ ਕਰਦੇ ਹੋਏ, ਉਨ੍ਹਾਂ ਦੇ ਨਾਲ ਐਸ.ਡੀ.ਐਮ. ਨਾਭਾ ਇਸਮਿਤ ਵਿਜੈ ਸਿੰਘ ਨਜ਼ਰ ਆ ਰਹੇ ਹਨ।



Powered by Froala Editor


Recommended Posts