ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆ ਰਹੀਆਂ ਸ਼ਤਾਬਦੀਆਂ ਮਨਾਉਣ ਬਾਰੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਵਿਦਵਾਨਾਂ ਨਾਲ ਅਹਿਮ ਵਿਚਾਰਾਂ
June 26, 2025
-

S M Singh / Patiala

Reporter..S M Singh

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆ ਰਹੀਆਂ ਸ਼ਤਾਬਦੀਆਂ ਮਨਾਉਣ ਬਾਰੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਤੇ ਵਿਦਵਾਨਾਂ ਨਾਲ ਅਹਿਮ ਵਿਚਾਰਾਂ

ਪਟਿਆਲਾ :

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਪੰਜਾਬ ਸਰਕਾਰ ਵੱਲੋਂ ਇਸੇ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਸ਼ਤਾਬਦੀ ਅਤੇ 2026 ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਦੀ ਸ਼ਤਾਬਦੀ ਨੂੰ ਪੂਰੀ ਸ਼ਾਨੋ-ਸ਼ੌਕਤ, ਸ਼ਰਧਾ-ਸਤਿਕਾਰ ਅਤੇ ਆਧੁਨਿਕ ਢੰਗ ਦੇ ਸੁਮੇਲ ਨਾਲ ਮਨਾਉਣ ਲਈ ਵਿਚਾਰ ਵਟਾਂਦਰਾ ਕਰਨ ਲਈ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਅਤੇ ਹੋਰ ਵਿਦਵਾਨਾਂ ਦੀ ਕਮੇਟੀ ਨਾਲ ਇੱਕ ਅਹਿਮ ਬੈਠਕ ਕੀਤੀ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸੇ ਲਈ ਉਹ ਬਤੌਰ ਨਿਮਾਣੇ ਸਿੱਖ ਪੰਜਾਬ ਸਰਕਾਰ ਵੱਲੋਂ ਸੰਗਤ ਅਤੇ ਵਿਦਵਾਨਾਂ ਅਤੇ ਇਤਿਹਾਸਕ ਮਾਹਰਾਂ ਦੀਆਂ ਕਮੇਟੀਆਂ ਕੋਲੋਂ ਸੁਝਾਓ ਲੈ ਰਹੇ ਹਨ ਤਾਂਕਿ ਪੰਜਾਬ ਸਰਕਾਰ ਸੰਗਤ ਦੀਆਂ ਭਾਵਨਾਵਾਂ ਮੁਤਾਬਕ ਇਹ ਦਿਹਾੜੇ ਤੇ ਮਹਾਨ ਸ਼ਤਾਬਦੀਆਂ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਭਾਵਨਾ ਨਾਲ ਮਨਾ ਸਕੇ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਤੇ ਅਧਿਆਤਮਿਕ ਵਿਰਾਸਤ ਸਾਡੇ ਸਭਨਾਂ ਲਈ ਸ਼ਰਧਾ ਤੇ ਸਤਿਕਾਰ ਹੋਣ ਸਮੇਤ ਕੁਲ ਦੁਨੀਆਂ ਲਈ ਮਨੁੱਖੀ ਹੱਕਾਂ ਦੀ ਰਾਖੀ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਹੈ।ਇਸ ਤੋਂ ਇਲਾਵਾ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਇਤਿਹਾਸਕ ਤੇ ਵਿਰਾਸਤੀ ਧਰੋਹਰ ਦੀ ਕੁਲ ਜਹਾਨ ਲਈ ਵਿਸ਼ੇਸ਼ ਮਹੱਤਤਾ ਹੈ, ਜਿਸ ਨੂੰ ਦੁਨੀਆਂ ਭਰ ਤੱਕ ਪੁੱਜਦਾ ਕਰਨਾ ਹੈ।ਜਿਸ ਲਈ ਉਹ ਖਾਸ ਤੌਰ ਉਤੇ ਧੰਨਵਾਦੀ ਹਨ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਅਤੇ ਉਨ੍ਹਾਂ ਵੱਲੋਂ ਯੂਨੀਵਰਸਿਟੀ ਦੀ ਗਠਿਤ ਵਿਸ਼ੇਸ਼ ਕਮੇਟੀ ਦੇ ਮੈਂਬਰਾਂ ਪ੍ਰੋ. ਪਰਮਵੀਰ ਸਿੰਘ, ਡਾ. ਜਸਵਿੰਦਰ ਸਿੰਘ ਅਤੇ ਡਾ. ਸੰਦੀਪ ਕੌਰ ਦੇ, ਜਿਨ੍ਹਾਂ ਨੇ ਉਨ੍ਹਾਂ ਨੂੰ ਆਪਣੇ ਕੀਮਤੀ ਸੁਝਾਅ ਦਿੱਤੇ ਹਨ।

ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਵੱਲੋਂ ਦਿੱਤੇ ਗਏ ਵੱਖ-ਵੱਖ ਸੁਝਾਵਾਂ ਦਾ ਸਵਾਗਤ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪੰਜਾਬੀ ਯੂਨੀਵਰਸਿਟੀ ਬੜੀ ਹੀ ਸੁਹਿਰਦਤਾ ਨਾਲ਼ ਇਸ ਦਿਸ਼ਾ ਵਿੱਚ ਕਾਰਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਏ ਇਹ ਸਾਰੇ ਸੁਝਾਓ ਪੰਜਾਬ ਸਰਕਾਰ ਤੱਕ ਪੁੱਜਦੇ ਕੀਤੇ ਜਾਣਗੇ ਅਤੇ ਇਨ੍ਹਾਂ ਉਪਰ ਕੰਮ ਕੀਤਾ ਜਾਵੇਗਾ।

ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬ ਸਰਕਾਰ ਦੀਆਂ ਅਜਿਹੀਆਂ ਯੋਜਨਾਵਾਂ ਨੂੰ ਨੇਪਰੇ ਚਾੜ÷ ਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਇਸ ਮਕਸਦ ਲਈ ਕਮੇਟੀ ਦਾ ਗਠਨ ਕਰ ਕੇ ਸਾਰੇ ਵਿਭਾਗਾਂ ਤੋਂ ਪ੍ਰੋਗਰਾਮਾਂ ਬਾਰੇ ਤਜਵੀਜ਼ਾਂ ਮੰਗ ਲਈਆਂ ਹਨ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਾਂਸਟੀਚੂਐਂਟ ਕਾਲਜਾਂ ਨੂੰ ਵੀ ਹਦਾਇਤ ਕਰ ਦਿੱਤੀ ਗਈ ਹੈ ਕਿ ਉਹ ਸ਼ਤਾਬਦੀ ਸਬੰਧੀ ਪ੍ਰੋਗਰਾਮ ਉਲੀਕਣ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਤੈਅ ਹੋਈਆਂ ਯੋਜਨਾਵਾਂ ਅਤੇ ਵਿਚਾਰ-ਵਟਾਂਦਰੇ ਅਨੁਸਾਰ ਯੂਨੀਵਰਸਿਟੀ ਪੰਜਾਬ ਸਰਕਾਰ ਦੇ ਵੱਖ-ਵੱਖ ਸਬੰਧਤ ਵਿਭਾਗਾਂ ਨਾਲ਼ ਤਾਲਮੇਲ ਬਣਾ ਕੇ ਰੱਖੇਗੀ ਅਤੇ ਆਪਣੇ ਵੱਲੋਂ ਹਰ ਸੰਭਵ ਯੋਗਦਾਨ ਪਾਵੇਗੀ।


Powered by Froala Editor


Recommended Posts