Reporter..Rajni
*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਹੜ੍ਹਾਂ ਤੋਂ ਬਚਾਅ ਲਈ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
June 26, 2025
-

Rajni / Patiala

Reporter..Rajni


ਹੜ੍ਹਾਂ ਤੋਂ ਬਚਾਅ ਲਈ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ


ਪਟਿਆਲਾ :

 

                        ਹੜ੍ਹਾਂ ਤੋਂ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖ਼ਤਾ ਪ੍ਰਬੰਧ ਕੀਤੇ ਜਾਣ । ਇਸ ਗੱਲ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਲੋਕਾਂ ਦੀ ਜਾਨਮਾਲ ਦੀ ਸੁਰੱਖਿਆ ਸਰਕਾਰ ਦੀ ਤਰਜੀਹ ਹੈ ਅਤੇ ਕਿਸੇ ਵੀ ਹਾਲਤ ਵਿੱਚ ਪ੍ਰਬੰਧਾਂ ਵਿੱਚ ਕਮੀਆਂ ਨਹੀ ਰਹਿਣੀਆਂ ਚਾਹੀਦੀਆਂ। ਉਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਸਾਰੇ ਪੁਖ਼ਤਾ ਪ੍ਰਬੰਧ ਹੋਣੇ ਚਾਹੀਦੇ ਹਨ । ਉਹਨਾਂ ਕਿਹਾ ਕਿ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ  ਕਰਮਚਾਰੀਆਂ ਵਿਰੁੱਧ ਤੁਰੰਤ ਸਖ਼ਤ ਐਕਸ਼ਨ ਲਿਆ ਜਾਵੇਗਾ ।

                      ਡਿਪਟੀ ਕਮਿਸ਼ਨਰ ਨੇ ਛੋਟੀ ਤੇ ਵੱਡੀ ਨਦੀ ਸਬੰਧੀ ਡਰੇਨੇਜ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ। ਉਹਨਾਂ  ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਉਹਨਾਂ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲੈਣ ਜਿੱਥੇ ਪਹਿਲਾਂ ਬਰਸਾਤਾਂ ਦੌਰਾਨ ਹੜ੍ਹ ਆਏ ਸਨ ।  ਉਹਨਾਂ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ, ਸੀਵਰੇਜ ਬੋਰਡ, ਸਥਾਨਕ ਸਰਕਾਰਾਂ , ਨਗਰ ਨਿਗਮ, ਪੀ.ਐਸ.ਪੀ.ਸੀ.ਐਲ, ਖੁਰਾਕ ਤੇ ਸਿਵਲ ਸਪਲਾਈ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਆਫ਼ਤ ਪ੍ਰਬੰਧਨ ਯੋਜਨਾ ਤੇ ਚਰਚਾ ਵੀ ਕੀਤੀ

                                 ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ , ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਵਧੀਕ ਡਿਪਟੀ ਕਮਿਸ਼ਨਰ(ਯੂ.ਡੀ.) ਨਵਰੀਤ ਕੌਰ ਸੇਂਖੋਂ, ਐਸ.ਡੀ.ਐਮ. ਨਾਭਾ ਇਸਮਿਤ ਵਿਜੇ ਸਿੰਘ , ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ , ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ । 


Powered by Froala Editor


Recommended Posts