ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ-ਅਮਰ ">
ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ-ਅਮਰਿੰਦਰ ਸਿੰਘ ਟਿਵਾਣਾ
June 26, 2025
-

S M Singh / Patiala

Reporter..S M Singh

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ-ਅਮਰਿੰਦਰ ਸਿੰਘ ਟਿਵਾਣਾ

ਪਟਿਆਲਾ :

 

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਿੰਦਰ ਸਿੰਘ ਟਿਵਾਣਾ ਨੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਕੰਮਾਂ ਦਾ ਜਾਇਜਾ ਲਿਆ । ਉਹਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਉਂਦੇ ਹੋਏ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ।

                        ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੋਂ ਵਿਕਾਸ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਉਹਨਾਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ ਤੇ ਯੋਗ ਵਿਅਕਤੀਆਂ ਤੱਕ ਪਹੁੰਚੇ। ਉਹਨਾਂ ਅਧਿਆਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਅਧੂਰੇ ਕੰਮਾਂ ਨੂੰ ਤੁਰੰਤ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਸਬੰਧਤ ਵਿਭਾਗਾਂ ਪਾਸ ਜਮ੍ਹਾਂ ਕਰਵਾਏ ਜਾਣ ਅਤੇ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਪ੍ਰੋਗਰੈਸ ਰਿਪੋਰਟ ਪੇਸ਼ ਕੀਤੀ ਜਾਵੇ ।

                      ਸ੍ਰੀ ਅਮਰਿੰਦਰ ਸਿੰਘ ਟਿਵਾਣਾ ਨੇ ਲਿੰਕ ਰੋਡਜ਼, ਸ਼ਡਿਊਲ ਰੋਡਜ਼ ਤੇ ਹੋਈਆਂ ਅਣ-ਅਧਿਕਾਰਿਤ ਉਸਾਰੀਆਂ,ਸੀਵਰੇਜ਼ ਬੋਰਡ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਸੈਨੀਟੈਸ਼ਨ ਨਾਲ ਸਬੰਧਤ ਸਕੀਮਾਂ, ਡਰੇਨੇਜ਼ ਵਿਭਾਗ ਨਾਲ ਸਬੰਧਤ ਕੰਮ, ਵਣ ਵਿਭਾਗ ਨਾਲ ਸਬੰਧਤ ਸਕੀਮਾਂ, ਕੈਚ ਦਾ ਰੇਨ ਵਾਟਰ ਸਕੀਮ , ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ 15 ਵਾਂ ਵਿੱਤ ਕਮੀਸ਼ਨ ਮਨਰੇਗਾ, ਐਨ.ਆਰ.ਐਚ.ਐਮ ਨਾਲ ਸਬੰਧਤ ਪੰਜਾਬ ਨਿਰਮਾਣ ਪ੍ਰੋਗਰਾਮ, ਸਮਾਰਟ ਵਿਲੇਜ਼ ਕੰਪੇਨਜ਼, ਐਮ.ਪੀ.ਲੈਂਡ ਸਕੀਮ, ਅਨ-ਟਾਈਡ ਫੰਡ , ਪੇਂਡੂ ਖੇਡ ਸਟੇਡੀਅਮ, ਪੰਜ ਮਰਲਾ ਪਲਾਂਟ , ਅੰਮ੍ਰਿਤ ਸਰੋਵਰ, ਬੈਂਕਰਸ ਨਾਲ ਸਬੰਧਤ ਰਿਵਿਊ ਮੀਟਿੰਗ, ਸਮੇਤ ਵੱਖ-ਵੱਖ ਕੰਮਾਂ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ ਤੇ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਦਿੱਤੀ ਜਾਵੇ ।

                        ਮੀਟਿੰਗ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਅਤੇ ਸਮੂਹ ਬੀ.ਡੀ.ਪੀ.ਓਜ਼, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰਜ਼, ਨਗਰ ਨਿਗ਼ਮ ਦੇ ਅਧਿਕਾਰਾਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।


Powered by Froala Editor


Recommended Posts