ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ   
ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਉਦਯੋਗਿਕ ਵਿਭਾਗ ਵੱਲੋਂ ਨਿਵੇਸ਼ਕਾਂ ਨੂੰ ਸਮੇਂ ਸਿਰ ਸੇਵਾਵਾਂ ਦੇਣ ‘ ਤੇ ਜ਼ੋਰ - ਡਾ: ਪ੍ਰੀਤੀ ਯਾਦਵ
June 27, 2025
-

S M Singh / Patiala

Reporter..S M Singh

ਜ਼ਿਲ੍ਹਾ ਪ੍ਰਸ਼ਾਸ਼ਨ ਅਤੇ  ਉਦਯੋਗਿਕ ਵਿਭਾਗ ਵੱਲੋਂ ਨਿਵੇਸ਼ਕਾਂ ਨੂੰ ਸਮੇਂ ਸਿਰ ਸੇਵਾਵਾਂ ਦੇਣ ‘ ਤੇ ਜ਼ੋਰ - ਡਾ: ਪ੍ਰੀਤੀ ਯਾਦਵ

ਪਟਿਆਲਾ :

ਪੰਜਾਬ ਸਰਕਾਰ ਦੀ ਨਵੀਨ ਉਦਯੋਗਿਕ ਨੀਤੀ ਅਧੀਨ ਸਮੂਹ ਵਿਭਾਗਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨਿਵੇਸ਼ਕਾਂ ਨੂੰ ਪੂਰੀ ਸਹੂਲਤ ਅਤੇ ਸਮੇਂ ਸਿਰ ਸੇਵਾ ਪ੍ਰਦਾਨ ਕੀਤੀ ਜਾਵੇ । ਇਸ ਗੱਲ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਇਨਵੈਸਟ ਪੰਜਾਬ ਦੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ । ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਯੂ ਡੀ) ਨਵਰੀਤ ਕੌਰ ਸੇਖੋਂ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਮੈਨੇਜਰ ਅੰਗਦ ਸਿੰਘ ਸੋਹੀ ਵੀ ਸਨ ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਜ਼ਿਲ੍ਹੇ ਵਿੱਚ ਉਦਯੋਗਿਕ ਨਿਵੇਸ਼ ਦੀ ਰਫ਼ਤਾਰ ਨੂੰ ਤੇਜ ਕਰਨਾ ਅਤੇ ਇਨਵੈਸਟ ਪੰਜਾਬ ਪੋਰਟਲ ਉਪਰ ਅਪਲਾਈ ਕੀਤੇ ਨਿਵੇਸ਼ਕਾਂ ਦੇ ਕੇਸਾਂ ਨੂੰ ਸਮਾਂਬੱਧ ਨਿਪਟਾਰੇ ਕਰਨਾ ਹੈ। ਮੀਟਿੰਗ ਦੌਰਾਨ ਹਰੇਕ ਵਿਭਾਗ ਨੇ ਆਪਣੇ ਮੌਜੂਦਾ ਕਾਰਜਾਂ ਦੀ ਸੰਖੇਪ ਰਿਪੋਰਟ ਪੇਸ਼ ਕੀਤੀ ਅਤੇ ਨਿਵੇਸ਼ਕਾਂ ਨੂੰ ਆ ਰਹੀਆਂ ਰੁਕਾਵਟਾਂ ‘ ਤੇ ਵਿਚਾਰ ਵਟਾਂਦਰਾ ਕੀਤਾ ਗਿਆ ।

ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨਵੈਸਟ ਪੰਜਾਬ ਪਲੇਟਫਾਰਮ ਰਾਹੀਂ ਕੇਸਾਂ ਦੀ ਨਿਗਰਾਨੀ ਮਿੱਥੇ ਸਮੇਂ ਵਿੱਚ ਕਰਕੇ ਐਨ.ਓ.ਸੀ. ਪ੍ਰਦਾਨ ਕੀਤੇ ਜਾਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਲਈ ਉਚਿਤ ਮਾਹੌਲ ‘ ਤੇ ਸਰਲ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ, ਜਿਹਨਾਂ ਦਾ ਉਦੇਸ਼ ਰੋਜ਼ਗਾਰ ਦੇ ਨਵੇਂ ਮੌਕੇ ਦੇਣਾ ਹੈ ਤਾਂ ਕਿ ਨਿਵੇਸ਼ਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

                                    ਇਸ ਮੌਕੇ ਲੇਬਰ ਵਿਭਾਗ (ਡਾਇਰੈਕਟਰ ਆਫ ਫੈਕਟਰੀਜ਼) ਹੋਮ ਅਫੇਅਰਜ਼, ਇੰਡੀਸਟ੍ਰੀਜ਼ ਐਂਡ ਕਾਮਰਸ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਲੇਬਰ ਵਿਭਾਗ, ਕਰ ਵਿਭਾਗ, ਹੈਲਥ ਐਂਡ ਡਰੱਗ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ । ਇਹਨਾਂ ਵੱਲੋਂ ਨਿਵੇਸ਼ਕਾਂ ਦੇ ਮਸਲੇ ਵਿਚਾਰੇ ਗਏ ਅਤੇ ਇਹਨਾਂ ਦੇ ਤੁਰੰਤ ਨਿਪਟਾਰੇ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਗਈ ।


Powered by Froala Editor


Recommended Posts