Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ   
ਪਟਿਆਲਾ ਸ਼ਹਿਰ ਦੀਆਂ ਸੜਕਾਂ ਬਣਾਉਣ ਲਈ 20 ਕਰੋੜ ਦੇ ਟੈਂਡਰ ਜਾਰੀ
June 27, 2025
-20-

Rajni / Patiala

Reporter..Rajni

ਪਟਿਆਲਾ ਸ਼ਹਿਰ ਦੀਆਂ ਸੜਕਾਂ ਬਣਾਉਣ ਲਈ 20 ਕਰੋੜ ਦੇ ਟੈਂਡਰ ਜਾਰੀ

ਪਟਿਆਲਾ :
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੇ ਲੀਲ੍ਹਾ ਭਵਨ ਚੌਂਕ ਦਾ ਮੌਕੇ 'ਤੇ ਜਾ ਕੇ ਜਾਇਜ਼ਾ ਲੈਂਦਿਆਂ ਐਲ ਐਂਡ ਟੀ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੁਲਾਈ ਦੇ ਪਹਿਲੇ ਹਫਤੇ ਸਕੂਲ ਖੁੱਲਣ ਤੋਂ ਪਹਿਲਾਂ ਲੀਲ੍ਹਾ ਭਵਨ ਚੌਂਕ 'ਚ ਪਾਈਪਾਂ ਪਾਉਣ ਦਾ ਕੰਮ ਮੁਕੰਮਲ ਕੀਤਾ ਜਾਵੇ। 

ਉਨ੍ਹਾਂ ਲੀਲ੍ਹਾ ਭਵਨ ਚੌਂਕ ਦਾ 24 ਘੰਟੇ (ਦਿਨ- ਰਾਤ) ਕੰਮ ਚਾਲੂ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਲੀਲ੍ਹਾ ਭਵਨ ਚੌਂਕ ਸ਼ਹਿਰ ਦਾ ਮੁੱਖ ਚੌਕ ਹੈ, ਜਿਸ ਤੋਂ ਰੋਜ਼ਾਨਾ ਹਜ਼ਾਰਾਂ ਵਾਹਨ ਲੰਘਦੇ ਹਨ, ਇਸ ਲਈ ਇਸ ਸੜਕ ਨੂੰ ਮੋਟਰਏਬਲ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਸ਼ਹਿਰ ਦੇ ਸਭ ਤੋਂ ਵੱਧ ਟਰੈਫਿਕ ਵਾਲੇ ਖੇਤਰ ਵਿੱਚ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆ ਦਾ ਸਾਹਮਣਾ ਕਰਨਾ ਪਵੇ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਸੜਕ ਨੂੰ ਪੁੱਟਿਆਂ ਗਿਆ ਹੈ, ਉੱਥੇ ਸਹੀ ਸਾਈਨ ਬੋਰਡ ਵੀ ਲਗਾਏ ਜਾਣ ਤਾਂ ਜੋ ਰਾਹਗੀਰਾਂ ਨੂੰ ਸੜਕ 'ਤੇ ਚੱਲ ਰਹੇ ਕੰਮ ਦਾ ਪਤਾ ਲਗਦਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸੜਕ ਦੀ ਮੁਰੰਮਤ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ ਨੇ ਦੱਸਿਆ ਕਿ ਡਾਕਖਾਨੇ ਤੋਂ ਲੀਲ੍ਹਾ ਭਵਨ ਪਾਰ ਕਰਨ ਦਾ ਕੰਮ ਅਗਲੇ ਪੰਜ ਦਿਨ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਗੋਪਾਲ ਸਵੀਟਸ ਚੌਕ ਤੋਂ ਬਾਰਾਦਰੀ ਵੱਲ ਪਾਈਪਾਂ ਪਾਉਣ ਦਾ ਕੰਮ ਅਗਲੇ 20 ਦਿਨਾਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਈਪ ਪਾਉਣ ਤੋਂ ਬਾਅਦ ਪਾਈਪਾਂ ਦੀ ਟੈਸਟਿੰਗ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲੀਕੇਜ ਹੋਣ 'ਤੇ ਉਸ ਨੂੰ ਮੌਕੇ 'ਤੇ ਹੀ ਠੀਕ ਕਰ ਲਿਆ ਜਾਵੇ, ਇਸ ਤੋਂ ਤੁਰੰਤ ਬਾਅਦ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਂਦਾ ਹੈ।

ਇਸ ਮੌਕੇ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਹਰਕਿਰਨਪਾਲ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਕੋਲ ਸੜਕਾਂ ਬਣਾਉਣ ਲਈ 20 ਕਰੋੜ ਦੇ ਫੰਡ ਉਪਲਬਧ ਹਨ ਤੇ 20 ਕਰੋੜ ਦੇ ਟੈਂਡਰ ਵੀ ਕੀਤੇ ਜਾ ਚੁੱਕੇ ਹਨ ਅਤੇ ਵਰਕ ਆਰਡਰ ਵੀ ਜਾਰੀ ਹੋ ਚੁੱਕੇ ਹਨ। ਉਹਨਾਂ ਦੱਸਿਆ ਕਿ ਪਾਈਪਾਂ ਦੀ ਟੈਸਟਿੰਗ ਤੋਂ ਤੁਰੰਤ ਬਾਅਦ ਸੜਕਾਂ ਦੀ ਮੁਰੰਮਤ ਸ਼ੁਰੂ ਕਰ ਦਿੱਤੀ ਜਾਵੇਗੀ।

Powered by Froala Editor

20


Recommended Posts