'ਆਪ' ਦੇ Reporter..S M Singh

'ਆਪ' ਦੇ

ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
'ਆਪ' ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ
June 27, 2025
-

S M Singh / Tarn Taran

Reporter..S M Singh

'ਆਪ' ਦੇ  ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ

ਤਰਨਤਾਰਨ, 27 ਜੂਨ 2025 :

ਪੰਜਾਬ ਦੇ ਤਰਨ ਤਾਰਨ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਅਚਾਨਕ ਦਿਹਾਂਤ ਹੋ ਗਿਆ, ਜਿਸ ਨਾਲ ਪੰਜਾਬ ਦੀ ਸਿਆਸਤ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਅੱਜ ਹੀ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦੇ ਅਕਾਲ ਚਲਾਣੇ 'ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ, ਜਿਸ ਵਿੱਚ 'ਆਪ' ਦੇ ਸੀਨੀਅਰ ਲੀਡਰ ਨੀਲ ਗਰਗ ਨੇ ਡਾ. ਸੋਹਲ ਨੂੰ ਇੱਕ ਈਮਾਨਦਾਰ, ਮਿਹਨਤੀ ਅਤੇ ਸੰਘਰਸ਼ਸ਼ੀਲ ਜਨਸੇਵਕ ਦੱਸਿਆ, ਜਿਨ੍ਹਾਂ ਨੇ ਪੰਜਾਬ ਅਤੇ ਪਾਰਟੀ ਲਈ ਆਪਣਾ ਜੀਵਨ ਸਮਰਪਿਤ ਕੀਤਾ। ਇਸੇ ਤਰ੍ਹਾਂ, ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਡਾ. ਸੋਹਲ ਦੇ ਦੇਹਾਂਤ ਨੂੰ ਬਹੁਤ ਹੀ ਦੁਖਦਾਈ ਖ਼ਬਰ ਦੱਸਦਿਆਂ ਉਨ੍ਹਾਂ ਨੂੰ ਪਾਰਟੀ ਦਾ ਬਹੁਤ ਹੀ ਮਿਹਨਤੀ ਅਤੇ ਜੁਝਾਰੂ ਆਗੂ ਕਿਹਾ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟਾਈ। ਡਾ. ਕਸ਼ਮੀਰ ਸਿੰਘ ਸੋਹਲ ਦਾ ਇਸ ਤਰ੍ਹਾਂ ਅਚਾਨਕ ਚਲੇ ਜਾਣਾ ਪਾਰਟੀ ਅਤੇ ਤਰਨ ਤਾਰਨ ਹਲਕੇ ਲਈ ਇੱਕ ਵੱਡਾ ਘਾਟਾ ਹੈ, ਜਿਸ ਦੀ ਪੂਰਤੀ ਹੋਣੀ ਮੁਸ਼ਕਲ ਹੈ।

Powered by Froala Editor


Recommended Posts