20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
ਜ਼ਿਲ੍ਹੇ 'ਚ ਟੀਬੀ ਮੁਕਤ ਭਾਰਤ ਅਭਿਆਨ ਲਾਗੂਕਰਨ ਦਾ ਮੁਲੰਕਣ ਕੀਤਾ
June 28, 2025
-

S M Singh / Patiala

Reporter..S M Singh

ਜ਼ਿਲ੍ਹੇ 'ਚ ਟੀਬੀ ਮੁਕਤ ਭਾਰਤ ਅਭਿਆਨ ਲਾਗੂਕਰਨ ਦਾ ਮੁਲੰਕਣ ਕੀਤਾ

ਪਟਿਆਲਾ, 27 ਜੂਨ:

                  ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਵਿੱਚ ਟੀਬੀ ਮੁਕਤ ਭਾਰਤ ਅਭਿਆਨ (ਟੀਬੀਐਮਬੀਏ) ਦੇ ਲਾਗੂਕਰਨ ਦੀ ਸਮੀਖਿਆ ਅਤੇ ਮਜ਼ਬੂਤੀ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਨੇ ਟੀਬੀ ਦੇ ਮਰੀਜ਼ਾਂ ਨੂੰ ਪੋਸ਼ਣ ਅਤੇ ਮਨੋ-ਸਮਾਜਿਕ ਸਹਾਇਤਾ ਪ੍ਰਦਾਨ ਕਰਨ ਲਈ ਅਹਿਮ ਸਕੀਮ ਨਿਕਸ਼ੇ ਮਿੱਤਰਾਂ ਦਾ ਘੇਰਾ ਵਧਾਉਣ 'ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਇਹ ਸਹਾਇਤਾ ਟੀ.ਬੀ. ਦੇ ਮਰੀਜਾਂ ਨੂੰ ਇਸ ਬਿਮਾਰੀ ਤੋਂ ਉਭਰਨ ਲਈ ਅਹਿਮ ਸਾਬਤ ਹੋਵੇਗੀ।

ਮੀਟਿੰਗ ਵਿੱਚ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਗੁਰਪ੍ਰੀਤ ਨਾਗਰਾ, ਟੀਬੀਐਮਬੀਏ ਟੀਮ, ਰਾਜ ਭਵਨ ਪੰਜਾਬ ਦੇ ਸਪੈਸ਼ਲਿਸਟ ਡਾ. ਅਨੁਰਾਗ ਵਸ਼ਿਸ਼ਠ, ਟੀਬੀਐਮਬੀਏ ਪੰਜਾਬ ਦੇ ਸਟੇਟ ਪ੍ਰੋਗਰਾਮ ਅਫ਼ਸਰ ਡਾ. ਜਸਕੀਰਤ ਸਿੰਘ, ਜ਼ਿਲ੍ਹਾ ਟੀਬੀ ਦਫ਼ਤਰ ਤੋਂ ਪਰਮਜੀਤ ਕੌਰ ਅਤੇ ਰਸ਼ਮੀ ਸ਼ਰਮਾ, ਰਾਜ ਭਵਨ ਪੰਜਾਬ ਦੇ ਨੁਮਾਇੰਦੇ ਦਵਿੰਦਰ ਕੌਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਇਨ੍ਹਾਂ ਨਾਲ ਵਿਚਾਰ-ਵਟਾਂਦਰੇ ਕਰਦਿਆਂ ਕਿਹਾ ਕਿ ਬੇਸ਼ੱਕ ਪਟਿਆਲਾ ਜ਼ਿਲ੍ਹੇ ਵਿੱਚ ਟੀਬੀ ਦਾ ਬੋਝ ਲਗਾਤਾਰ ਵੱਧ ਰਿਹਾ ਹੈ, ਜਿਸ ਲਈ ਟੀਬੀ ਦੇ ਮਰੀਜ਼ਾਂ ਲਈ ਢੁਕਵੀਂ ਦੇਖਭਾਲ ਅਤੇ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਨਿਕਸ਼ੇ ਮਿੱਤਰ ਪਹਿਲਕਦਮੀ ਨੂੰ ਵਧਾਉਣ ਦੀ ਤੁਰੰਤ ਲੋੜ ਹੈ।

                  ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਟੀ.ਬੀ ਦੇ ਮਰੀਜਾਂ ਦੀ ਸਹਾਇਤਾ ਲਈ ਅੱਗੇ ਆਉਂਦਿਆਂ ਆਪਣੇ ਆਪ ਨੂੰ ਵੀ ਨਿਕਸ਼ੇ ਮਿੱਤਰਾ ਵਜੋਂ ਰਜਿਸਟਰ ਕਰਵਾਇਆ ਅਤੇ ਮੁਹਿੰਮ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ।

ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਕਸ਼ੇ ਮਿੱਤਰਾ ਦੀ ਇਸ ਪਹਿਲਕਦਮੀ ਦੇ ਤਹਿਤ ਟੀਬੀ ਦੇ ਮਰੀਜ਼ਾਂ ਦੀ 100 ਫੀਸਦੀ ਕਵਰੇਜ ਪ੍ਰਾਪਤ ਕਰਨ ਲਈ ਸਰਗਰਮੀ ਨਾਲ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਇਹ ਇੱਕ ਨਿਰੰਤਰ ਅਤੇ ਟਿਕਾਊ ਯਤਨ ਬਣੇ ਤਾਂ ਕਿ ਟੀ.ਬੀ. ਦੇ ਮਰੀਜ਼ਾਂ ਲਈ ਭਲਾਈ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਟੀਬੀ ਮੁਕਤ ਪਟਿਆਲਾ ਵੱਲ ਦ੍ਰਿੜਤਾ ਨਾਲ ਅੱਗੇ ਵਧੇ।


Powered by Froala Editor


Recommended Posts