Reporter..Rajni
*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੀ.ਡੀ.ਏ ਨੇ ਪਿੰਡ ਦੁਲੱਦੀ ਵਿਖੇ ਵਿਕਸਿਤ ਕੀਤੀ ਅਣ-ਅਧਿਕਾਰਤ ਕਲੋਨੀ ਢਾਹੀ
June 28, 2025
-

Rajni / Patiala

Reporter..Rajni

ਪੀ.ਡੀ.ਏ ਨੇ ਪਿੰਡ ਦੁਲੱਦੀ ਵਿਖੇ ਵਿਕਸਿਤ ਕੀਤੀ ਅਣ-ਅਧਿਕਾਰਤ ਕਲੋਨੀ ਢਾਹੀ

ਨਾਭਾ/ਪਟਿਆਲਾ :

               ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਦੇ ਰੈਗੂਲੇਟਰੀ ਵਿੰਗ ਨੇ ਪਿੰਡ ਦੁਲੱਦੀ ਤਹਿਸੀਲ ਤੇ ਜਿਲ੍ਹਾ ਪਟਿਆਲਾ ਵਿਖੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਵਿਕਸਿਤ ਕੀਤੀ ਅਣ-ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਇਸ ਨੂੰ ਢਾਹ ਦਿੱਤਾ ਹੈ।

               ਇਸ ਮੁਹਿੰਮ ਤਹਿਤ ਪੀ.ਡੀ.ਏ. ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ।

               ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਪ੍ਰਸ਼ਾਸਕ ਜਸ਼ਨਦੀਪ ਕੌਰ ਗਿੱਲ ਨੇ ਦੱਸਿਆ ਕਿ ਪੀ.ਡੀ.ਏ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਪਟਿਆਲਾ ਵਾਸੀ ਭਵਿੱਖ ਵਿੱਚ ਕਿਸੇ ਵੀ ਕਲੋਨੀ ਵਿੱਚ ਮਕਾਨ/ਪਲਾਟ ਦੀ ਖਰੀਦ ਕਰਨ ਤੋਂ ਪਹਿਲਾ ਉਸ ਕਲੋਨੀ ਸਬੰਧੀ ਸਰਕਾਰ/ਪੀ.ਡੀ.ਏ. ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ ਚੈੱਕ ਕਰ ਲੈਣ ਜਾਂ ਇਸ ਸਬੰਧੀ ਪੀ.ਡੀ.ਏ. ਦਫਤਰ ਜਾਣਕਾਰੀ ਪ੍ਰਾਪਤ ਕਰ ਲੈਣ ਤਾਂ ਜੋ ਉਹਨਾ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

               ਮਨੀਸ਼ਾ ਰਾਣਾ ਅਤੇ ਜਸ਼ਨਦੀਪ ਕੌਰ ਗਿੱਲ ਨੇ ਦੱਸਿਆ ਕਿ ਇਹਨਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਜਾਂ ਦਸਤਾਵੇਜ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ।


Powered by Froala Editor


Recommended Posts