ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
26 ਵਿਭਾਗਾਂ ਨਾਲ ਸਬੰਧਤ 406 ਸੇਵਾਵਾਂ ਡੋਰ ਸਟੈੱਪ ਡਲਿਵਰੀ ਰਾਹੀਂ ਵੀ ਉਪਲਬਧ
June 30, 2025
26-406-

Rajni / Patiala

Reporter..Rajni

26 ਵਿਭਾਗਾਂ ਨਾਲ ਸਬੰਧਤ 406 ਸੇਵਾਵਾਂ ਡੋਰ ਸਟੈੱਪ ਡਲਿਵਰੀ ਰਾਹੀਂ ਵੀ ਉਪਲਬਧ

ਪਟਿਆਲਾ, 29 ਜੂਨ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਥੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਵਰਗੀ ਵਿਲੱਖਣ ਪਹਿਲ ਕਦਮੀ ਕਰਕੇ ਲੋਕਾਂ ਨੂੰ ਕੈਂਪ ਲਗਾ ਕੇ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ 1076 'ਤੇ ਕਾਲ ਕਰਕੇ ਸੇਵਾ ਕੇਂਦਰ ਵਿੱਚ ਮਿਲਣ ਵਾਲੀਆਂ 406 ਤਰ੍ਹਾਂ ਦੀਆਂ ਸੇਵਾਵਾਂ ਲੋਕ ਆਪਣੇ ਘਰ ਬੈਠੇ ਹੀ ਪ੍ਰਾਪਤ ਕਰ ਰਹੇ ਹਨ।

ਸੂਬਾ ਵਾਸੀਆਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਉਪਲਬਧ ਕਰਵਾਉਣ ਲਈ ਚਲਾਈ ਜਾ ਰਹੀ 1076 ਹੈਲਪਲਾਈਨ ਪਟਿਆਲਾ ਵਾਸੀਆਂ ਲਈ ਵੀ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਤਹਿਤ ਕੋਈ ਵੀ ਨਾਗਰਿਕ ਫੋਨ ਨੰਬਰ 1076 'ਤੇ ਕਾਲ ਕਰਕੇ 406 ਪ੍ਰਕਾਰ ਦੀਆਂ ਸੇਵਾਵਾਂ — ਜਿਵੇਂ ਕਿ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਵਿਆਹ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਲੇਬਰ ਕਾਰਡ ਆਦਿ — ਘਰ ਬੈਠੇ ਹੀ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਸਰਕਾਰੀ ਸੇਵਾਵਾਂ ਲਈ ਨਾਗਰਿਕ ਸਰਕਾਰੀ ਨੁਮਾਇੰਦੇ ਨੂੰ ਆਪਣੇ ਘਰ ਬੁਲਾ ਕੇ ਆਸਾਨੀ ਨਾਲ ਸੇਵਾਵਾਂ ਲੈ ਸਕਦੇ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕਾਂ ਨੂੰ 26 ਵਿਭਾਗਾਂ ਦੀਆਂ 406 ਸੇਵਾਵਾਂ ਡੋਰ ਸਟੈੱਪ ਡਿਲਿਵਰੀ ਰਾਹੀਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ ਖੇਤੀਬਾੜੀ ਵਿਭਾਗ ਦੀਆਂ 73 ਸੇਵਾਵਾਂ, ਗ੍ਰਿਹ ਤੇ ਨਿਆਂ ਵਿਭਾਗ ਦੀਆਂ 46, ਲੇਬਰ ਵਿਭਾਗ ਦੀਆਂ 45, ਟਰਾਂਸਪੋਰਟ ਵਿਭਾਗ ਦੀਆਂ 39, ਮਾਲ ਵਿਭਾਗ ਦੀਆਂ 48, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀਆਂ 37, ਸਥਾਨਕ ਸਰਕਾਰਾਂ ਦੀਆਂ 12, ਸਮਾਜਿਕ ਸੁਰੱਖਿਆ ਵਿਭਾਗ ਦੀਆਂ 13, ਅਤੇ ਸਾਂਝ ਨਾਲ ਸੰਬੰਧਤ 17 ਤਰ੍ਹਾਂ ਦੀਆਂ ਸੇਵਾਵਾਂ ਸ਼ਾਮਲ ਹਨ। ਇਨ੍ਹਾਂ ਸੇਵਾਵਾਂ ਦੇ ਲਈ ਜ਼ਿਲ੍ਹੇ ਵਿੱਚ ਪ੍ਰਤੀਨਿਧੀ ਨਿਯੁਕਤ ਕੀਤੇ ਗਏ ਹਨ ਜੋ ਨਿਧਾਰਤ ਸਮੇਂ 'ਤੇ ਨਾਗਰਿਕ ਦੇ ਘਰ ਜਾ ਕੇ ਸੇਵਾ ਪ੍ਰਦਾਨ ਕਰਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਆਮ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ-ਜਾਣ ਦਾ ਸਮਾਂ ਬਚਦਾ ਹੈ ਅਤੇ ਜੇਕਰ ਕੋਈ ਦਸਤਾਵੇਜ਼ ਘੱਟ ਹੋਵੇ ਤਾਂ ਨਾਗਰਿਕ ਆਪਣੇ ਘਰ ਵਿੱਚ ਹੀ ਉਹ ਦਸਤਾਵੇਜ਼ ਇਕੱਠੇ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸ ਦੀ ਅਰਜ਼ੀ ਲੈਂਦਾ ਹੈ, ਫ਼ੋਟੋ ਤੇ ਹੋਰ ਦਸਤਾਵੇਜ਼ ਇਕੱਠੇ ਕਰਦਾ ਹੈ ਅਤੇ ਕੰਮ ਮੁਕੰਮਲ ਹੋਣ ਉਪਰੰਤ ਸਰਟੀਫਿਕੇਟ ਘਰ ਪਹੁੰਚਾ ਦਿੰਦਾ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਦਾ ਲਾਭ ਲੈਣ ਲਈ 1076 'ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਾਪਤ ਕਰਨ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।

ਡੱਬੀ ਲਈ ਪ੍ਰਸਤਾਵਿਤ:

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕ ਡੋਰ ਸਟੈੱਪ ਡਿਲਿਵਰੀ ਦੀਆਂ ਸੇਵਾਵਾਂ ਰਾਹੀਂ ਜਨਮ ਤੇ ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਸੋਧ, ਦੇਰੀ ਨਾਲ ਰਜਿਸਟ੍ਰੇਸ਼ਨ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਮਾਲ ਰਿਕਾਰਡ ਦੀ ਜਾਂਚ, ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਨਕਲਾਂ, ਭਾਰ ਮੁਕਤ ਸਰਟੀਫਿਕੇਟ, ਫ਼ਰਦ ਤਿਆਰ ਕਰਨਾ, ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਅਤੇ ਬੈਕਵਰਡ ਏਰੀਆ ਸਰਟੀਫਿਕੇਟ, ਐਨ.ਆਰ.ਆਈ. ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ, ਵਜ਼ੀਫ਼ੇ, ਲੇਬਰ ਰਜਿਸਟ੍ਰੇਸ਼ਨ, ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਬੰਧੀ ਸਾਰੇ ਸਰਟੀਫਿਕੇਟ (ਐਸ.ਸੀ., ਬੀ.ਸੀ., ਜਨਰਲ, ਓ.ਬੀ.ਸੀ., ਈ.ਡਬਲਿਊ.ਐਸ.), ਸ਼ਗਨ ਸਕੀਮ, ਬਜ਼ੁਰਗ, ਵਿਧਵਾ, ਦਿਵਿਆਂਗ ਅਤੇ ਨਿਰਭਰ ਬੱਚਿਆਂ ਦੀ ਪੈਨਸ਼ਨ, ਯੂ.ਡੀ.ਆਈ.ਡੀ. ਕਾਰਡ, ਬਿਜਲੀ ਬਿੱਲ ਭੁਗਤਾਨ, ਵਿਆਹ ਦੀ ਰਜਿਸਟ੍ਰੇਸ਼ਨ (ਆਨੰਦ ਅਤੇ ਘਰ), ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ ਆਦਿ ਵੱਡੀ ਗਿਣਤੀ ਵਿੱਚ ਸੇਵਾਵਾਂ ਪ੍ਰਾਪਤ ਕਰ ਰਹੇ ਹਨ।

Powered by Froala Editor

26 406


Recommended Posts