ਡਿਪਟੀ ਕਮਿਸ਼ਨਰ ਨੇ ਖੇਡ ਮੈਦਾਨ ਦੀ ਸਾਫ਼-ਸੁਥਰਾਈ ਤੇ ਪ੍ਰਬੰਧਾਂ ਦਾ ਲ ">
ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਡਿਪਟੀ ਕਮਿਸ਼ਨਰ ਨੇ ਖੇਡ ਮੈਦਾਨ ਦੀ ਸਾਫ਼-ਸੁਥਰਾਈ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
June 30, 2025
-

Rajni / Patiala

Reporter..Rajni

ਡਿਪਟੀ ਕਮਿਸ਼ਨਰ ਨੇ ਖੇਡ ਮੈਦਾਨ ਦੀ ਸਾਫ਼-ਸੁਥਰਾਈ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਟਿਆਲਾ 30 ਜੂਨ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਜ਼ਿਲ੍ਹਾ ਸਪੋਰਟਸ ਕਾਂਊਂਸਲ ਦੀ ਬੈਠਕ ਦੀ ਅਗਵਾਈ ਕਰਦੇ ਹੋਏ ਪੋਲੋ ਗਰਾਊਂਡ, ਜਿਮਨੇਜ਼ੀਅਮ ਹਾਲ, ਰਿੰਕ ਹਾਲ ਅਤੇ ਸਵਿਮਿੰਗ ਪੂਲ ਸਮੇਤ ਜ਼ਿਲ੍ਹੇ ਦੇ ਮੁੱਖ ਖੇਡ ਮੈਦਾਨਾਂ ਦੀ ਸਾਫ-ਸੁਥਰਾਈ ਅਤੇ ਸੁਚੱਜੀ ਸਾਂਭ-ਸੰਭਾਲ ਲਈ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਕਿਹਾ ਕਿ ਖਿਡਾਰੀਆਂ ਅਤੇ ਨੌਜਵਾਨਾਂ ਲਈ ਉਚਿਤ ਅਤੇ ਮਿਆਰੀ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਸਪਸ਼ਟ ਕੀਤਾ ਕਿ ਖੇਡ ਮੈਦਾਨਾਂ ਵਿੱਚ ਸਾਫ-ਸੁਥਰਾਈ ਨਾ ਹੋਣ ਅਤੇ ਪ੍ਰਬੰਧਨ ਦੀ ਕਮੀ ਨਾਲ ਨਾ ਸਿਰਫ ਖਿਡਾਰੀਆਂ ਦੀ ਸਿਹਤ ਉੱਪਰ ਨਕਾਰਾਤਮਕ ਪ੍ਰਭਾਵ ਪੈਂਦਾ ਹੈ, ਸਗੋਂ ਇਸ ਨਾਲ ਉਹਨਾਂ ਦੀ ਕਾਰਗੁਜ਼ਾਰੀ ‘ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਹੈ, ਉਸ ਤਹਿਤ ਨਸ਼ਿਆਂ ਤੋਂ ਮੁਕਤ ਹੋਏ ਨੌਜਵਾਨ ਹੁਣ ਖੇਡ ਮੈਦਾਨਾਂ ਦੀਆਂ ਉਚਾਈਆਂ ਵੱਲ ਵੱਧ ਰਹੇ ਹਨ। ਇਸ ਲਈ ਇਹ ਬਹੁਤ ਜਰੂਰੀ ਹੈ ਕਿ ਖੇਡ ਮੈਦਾਨ ਅਤੇ ਸਟੇਡੀਅਮ ਦੀ ਸਥਿਤੀ ਅਜਿਹੀ ਹੋਵੇ ਕਿ ਨੌਜਵਾਨਾਂ ਨੂੰ ਸੁਵਿਧਾਵਾਂ ਮਿਲਣ ਅਤੇ ਉਹ ਇਹਨਾਂ ਥਾਵਾਂ ‘ਤੇ ਆ ਕੇ ਆਪਣਾ ਸਮਾਂ ਸਹੀ ਤਰੀਕੇ ਨਾਲ ਬਿਤਾ ਸਕਣ। ਇਸ ਲਈ ਖੇਡ ਮੈਦਾਨਾਂ ਦੀ ਮਿਆਰੀ ਬਣਤਰ ਅਤੇ ਸੁਰੱਖਿਆ ਦੇ ਸਬੰਧ ਵਿੱਚ ਸਮੂਹ ਅਧਿਕਾਰੀ ਆਪਣੀ ਜਿੰਮੇਵਾਰੀ ਨੂੰ ਗੰਭੀਰਤਾ ਨਾਲ ਲੈਣ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਊਸ਼ ਅਗਰਵਾਲ ਅਤੇ ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਹਾਜ਼ਰ ਸਨ।


Powered by Froala Editor


Recommended Posts