ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
ਗੁਰਦਾਸਪੁਰ ਰਾਹੀਂ ਪੈਨਸ਼ਨਰਜ਼ ਐਸੋਸੀਏਸ਼ਨਾਂ ਦੇ ਜੁਆਇੰਟ ਫਰੰਟ ਵੱਲੋਂ ਮੰਗ ਪੱਤਰ ਦੇਣ ਅਤੇ ਹੱਕੀ ਮੰਗਾਂ ਲਈ ਸਮਾਂ ਦੇਣ ਲਈ ਯਾਦ ਪੱਤਰ ਸੌਂਪਿਆ ਗਿਆ।
June 30, 2025
Punjab-

ਗੁਰਦਾਸਪੁਰ ਰਾਹੀਂ ਪੈਨਸ਼ਨਰਜ਼ ਐਸੋਸੀਏਸ਼ਨਾਂ ਦੇ ਜੁਆਇੰਟ ਫਰੰਟ ਵੱਲੋਂ ਮੰਗ ਪੱਤਰ ਦੇਣ ਅਤੇ ਹੱਕੀ ਮੰਗਾਂ ਲਈ ਸਮਾਂ ਦੇਣ ਲਈ ਯਾਦ ਪੱਤਰ ਸੌਂਪਿਆ ਗਿਆ।

ਗੁਰਦਾਸਪੁਰ ਰਾਹੀਂ ਪੈਨਸ਼ਨਰਜ਼ ਐਸੋਸੀਏਸ਼ਨਾਂ ਦੇ ਜੁਆਇੰਟ ਫਰੰਟ ਵੱਲੋਂ ਮੰਗ ਪੱਤਰ ਦੇਣ ਅਤੇ ਹੱਕੀ ਮੰਗਾਂ ਲਈ ਸਮਾਂ ਦੇਣ ਲਈ ਯਾਦ ਪੱਤਰ ਸੌਂਪਿਆ ਗਿਆ।

ਲਵਪ੍ਰੀਤ ਖੁਸੀਪੁਰ / ਗੁਰਦਾਸਪੁਰ

ਰਿਪੋਰਟਰ:- ਲਵਪ੍ਰੀਤ ਸਿੰਘ ਖੁਸ਼ੀ ਪੁਰ

ਅੱਜ ਪੈਨਸ਼ਨਰਾਂ ਦੇ ਜੁਆਇੰਟ ਫਰੰਟ ਪੰਜਾਬ ਰਾਜ ਪੈਨਸ਼ਨਰ ਮਹਾ ਸੰਘ ਵਲੋਂ ਜਿਲਾ ਪੱਧਰੀ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਖਜਾਨਾ ਮੰਤਰੀ ਪੰਜਾਬ ਸਰਕਾਰ ਨੂੰ ਇੰਜੀਨੀਅਰਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ (ਰਜਿ.) ਦੇ ਸੂਬਾ ਪ੍ਰਧਾਨ ਇੰਜ: ਸੁਖਵਿੰਦਰ ਸਿੰਘ ਬਾਂਗੋਵਾਣੀ ਦੀ ਅਗਵਾਈ ਹੇਠ ਪੈਨਸ਼ਨਰਜ਼ ਐਸੋਸੀਏਸ਼ਨਾਂ ਦੇ ਆਗੂਆਂ ਵੱਲੋਂ ਯਾਦ ਪੱਤਰ ਸਮੇਤ ਪਹਿਲਾਂ ਦਿੱਤੇ ਮੰਗ ਪੱਤਰ ਦਾ ਸੋਧਿਆ ਖਰੜਾ ਸੌਂਪਿਆ ਗਿਆ। ਇਸ ਸਮੇਂ ਹਾਜਰ ਪ੍ਰੈੱਸ ਵਾਲਿਆਂ ਨੂੰ ਇੰਜ: ਬਾਂਗੋਵਾਣੀ ਨੇ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਪੈਨਸ਼ਨਰਾਂ ਦੀਆਂ ਲੰਬੇ ਸਮੇ ਤੋਂ ਚਲੀਆਂ ਆ ਰਹੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਹੋਂਦ ਵਿੱਚ ਆਉਣ ਤੋਂ ਲੈਕੇ ਹੁਣ ਤੱਕ ਲੱਗ-ਭੱਗ ਸਾਢੇ ਤਿੰਨ ਸਾਲ ਬਾਰ-ਬਾਰ ਮੀਟਿੰਗਾਂ  ਦੇਣ ਦੇ ਸਵਾਏ ਕੋਈ ਹੱਲ ਨਹੀਂ ਕੱਢਿਆ ਗਿਆ। ਹੁਣ ਵੀ ਲੁਧਿਆਣਾ ਦੀ ਜਿਮਨੀ ਚੋਣ ਸਮੇਂ 26 ਜੂਨ ਦੀ ਸਾਂਝੇ ਫਰੰਟ ਨੂੰ ਮੰਗਾਂ ਦਾ ਹੱਲ ਕੱਢਣ ਲਈ ਲਿਖਤੀ ਸਮਾਂ ਦੇਕੇ ਵੀ ਮੀਟਿੰਗ ਨਾ ਕਰਨ ਕਰਕੇ ਅਤੇ ਲੰਬਾ ਸਮਾਂ ਇਸ ਟਾਲ-ਮਟੋਲ ਦੀ ਨੀਤੀ ਤੋਂ ਦੁਖੀ ਹੋਏ ਪੈਨਸ਼ਨਰਾਂ ਦੇ ਸਾਂਝੇ ਫਰੰਟ ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਵੱਲੋਂ ਸਰਕਾਰ ਤੱਕ ਆਪਣੀ ਨਿਰਾਜ਼ਗੀ ਪਰਗਟਾਉਣ ਅਤੇ ਮੰਗਾਂ ਦਾ ਹੱਲ ਕਰਨ ਲਈ ਮੀਟਿੰਗ ਦਾ ਸਮਾਂ ਦੇਣ ਅਤੇ ਸਾਰਥਿਕ ਕੱਢਣ ਲਈ ਸੂਬੇ ਭਰਦੇ ਪੰਜਾਬ ਦੇ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਸੌਂਪਣ ਦਾ  ਪ੍ਰੋਗਰਾਮ ਤਹਿਤ ਹੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਇੰਜ: ਬਾਗੋਵਾਣੀ ਵੱਲੋਂ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਵੀ ਕੀਤੀ ਗਈ ਹੈ ਕਿ ਹਾਲਾਂ ਵੀ ਡੁੱਲੇ ਬੇਰਾਂ ਦਾ ਕੁਝ ਨਹੀਂ ਵਿਗੜਿਆ ਸਮੇਂ ਨੂੰ ਸੰਭਾਲਦੇ ਹੋਏ ਬਿਨਾਂ ਦੇਰੀ ਕੀਤੇ ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਜੁਆਇੰਟ ਫਰੰਟ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾਏ ਅਤੇ ਬਣਦੇ ਹੱਕ ਦੇਕੇ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ ਤਾਂ ਜੋ ਆ ਰਹੀਆਂ ਸਾਲ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦਾ ਮੌਕਾ ਸੰਭਾਲਿਆ ਜਾ ਸਕੇ। ਇਸਦੇ ਨਾਲ ਹੀ ਹਾਜਰ ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਗਈ ਕਿ ਨਹੀਂ ਤਾਂ ਇਸਦਾ ਖ਼ਮਿਆਜਾ ਭੁਗਤਨ ਲਈ ਤਿਆਰ ਰਹੇ। ਡਿਪਟੀ ਕਮਿਸ਼ਨਰ, ਗੁਰਦਾਸਪੁਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਖਜਾਨਾ ਮੰਤਰੀ ਨੂੰ  ਪੱਤਰ ਸੌਂਪਣ ਸਮੇਂ ਇੰਜ: ਸੁਖਵਿੰਦਰ ਸਿੰਘ ਬਾਂਗੋਵਾਣੀ ਦੀ ਅਗਵਾਈ ਵਿੱਚ ਹੋਰ ਵੀ ਆਗੂ ਸ਼ਾਮਿਲ ਸਨ

Powered by Froala Editor

Punjab


Recommended Posts